PunjabTop News

ਆਓ ਸਿਰਜੀਏ ਨਸ਼ਾ ਮੁਕਤ ਸਮਾਜ, ਹੁਣ ਹੋਵੇਗਾ ਯੁੱਧ-ਨਸ਼ਿਆਂ ਵਿਰੁੱਧ, ਲੋਕਾਂ ਨੇ ਨਵੇਂ ਸਾਲ ਮੌਕੇ ਲਿਆ ਫੈਸਲਾ

ਰਾਜਪੁਰਾ (ਗੁਰਪ੍ਰੀਤ ਧੀਮਾਨ): ਜਿੱਥੇ ਲੋਕ ਨਵੇਂ ਸਾਲ ਦਾ ਸਵਾਗਤ ਆਪਣੇ ਆਪਣੇ ਢੰਗ ਨਾਲ ਕਰਦੇ ਹਨ ਉੱਥੇ ਹੀ ਨਗਰ ਕੌਂਸਲ ਰਾਜਪੁਰਾ ਦੇ ਉਪ ਪ੍ਰਧਾਨ ਅਤੇ ਵਾਰਡ ਨੰਬਰ 18 ਦੇ ਕੌਂਸਲਰ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਨਵੇਂ ਸਾਲ 2025 ਨੂੰ ਨਸ਼ਾ ਮੁਕਤ ਬਣਾਉਣ ਲਈ “ਹੁਣ ਹੋਵੇਗਾ ਯੁੱਧ ਨਸ਼ਿਆਂ ਵਿਰੁੱਧ, 2025 ਨੂੰ ਨਸ਼ਾ ਮੁਕਤ ਬਣਾਵਾਂਗੇ ਘਰ ਘਰ ਤੱਕ ਇਹ ਸੰਦੇਸ਼ ਪਹੁੰਚਾਵਾਂਗੇ” ਦੇ ਬੈਨਰ ਹੇਠ ਨਸ਼ਾ ਮੁਕਤੀ ਅਤੇ ਹਸਤਾਖ਼ਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਐਮਐਲਏ ਰਾਜਪੁਰਾ ਨੀਨਾ ਮਿੱਤਲ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਤੇ ਮੁੱਖ ਮਹਿਮਾਨ ਐਮਐਲਏ ਨੀਨਾ ਮਿੱਤਲ ਨੇ ਸਮੂਹ ਹਲਕਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਰਾਜੇਸ਼ ਕੁਮਾਰ ਵੱਲੋਂ ਸ਼ੁਰੂ ਕੀਤੀ ਗਈ।

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਕੀਤਾ ਜਾਵੇਗਾ ਖੇਡ ਰਤਨ ਐਵਾਰਡ ਨਾਲ ਸਨਮਾਨਿਤ

ਇਸ ਮੁਹਿਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਮੁਹਿਮ ਵਿੱਚ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ ਤਾਂ ਕਿ ਇੱਕ ਸਵਸਥ ਸਮਾਜ ਦੀ ਸਿਰਜਣਾ ਹੋ ਸਕੇ ਅਤੇ ਨਸ਼ੇ ਦੇ ਕੋੜ ਨੂੰ ਕੱਢਿਆ ਜਾ ਸਕੇ। ਇਸ ਮੌਕੇ ਤੇ ਇਸ ਦਸਤਖਤ ਮੁਹਿੰਮ ਵਿੱਚ ਲੋਕਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ ਅਤੇ ਉਹਨਾਂ ਵੱਲੋਂ ਵੱਧ ਚੜ ਕੇ ਸਹਿਯੋਗ ਦਿੱਤਾ ਗਿਆ। ਇਸ ਮੌਕੇ ਤੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਇਸ ਮੁਹਿਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚਣ ਲਈ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਵਿੱਚ ਨਸ਼ਾ ਬਹੁਤ ਜਿਆਦਾ ਫੈਲ ਚੁੱਕਿਆ ਹੈ ਅਤੇ ਨੌਜਵਾਨ ਪੀੜੀ ਲਗਾਤਾਰ ਇਸ ਨਸ਼ੇ ਦੀ ਚਪੇਟ ਵਿੱਚ ਆ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਜੀਵਨ ਬਰਬਾਦ ਕਰ ਰਹੇ ਹਨ ਜਿਨਾਂ ਨੂੰ ਇਸ ਵਿੱਚੋਂ ਕੱਢਣ ਅਤੇ ਨਸ਼ੇ ਨਾ ਕਰਨ ਪ੍ਰਤੀ ਜਾਗਰੂਕ ਕਰਨ ਲਈ ਅੱਜ ਤੋਂ “ਹੁਣ ਹੋਵੇਗਾ ਯੁੱਧ ਨਸ਼ਿਆਂ ਵਿਰੁੱਧ, 2025 ਨੂੰ ਨਸ਼ਾ ਮੁਕਤ ਬਣਾਵਾਂਗੇ ਘਰ ਘਰ ਤੱਕ ਇਹ ਸੰਦੇਸ਼ ਪਹੁੰਚਾਵਾਂਗੇ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button