IndiaTop News

Liquor Scam : ਮਨੀਸ਼ ਸਿਸੋਦੀਆ ਦਾ ਦਾਅਵਾ CBI ਉਸਨੂੰ ਕਰ ਸਕਦੀ ਹੈ ਗ੍ਰਿਫ਼ਤਾਰ

ਨਵੀਂ ਦਿੱਲੀ : ਤਾਜ਼ਾ ਖ਼ਬਰ ਇਹ ਹੈ ਕਿ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅੱਜ ਸਵੇਰੇ 11 ਵਜੇ ਸੀਬੀਆਈ ਸਾਹਮਣੇ ਪੇਸ਼ ਨਹੀਂ ਹੋਏ। ਜਾਂਚ ਏਜੰਸੀ ਜਲਦੀ ਹੀ ਨਵੇਂ ਸੰਮਨ ਜਾਰੀ ਕਰ ਸਕਦੀ ਹੈ। ਇਸ ਤੋਂ ਪਹਿਲਾਂ ਐਤਵਾਰ ਸਵੇਰੇ ਮਨੀਸ਼ ਸਿਸੋਦੀਆ ਨੇ ਸੀਬੀਆਈ ਸਾਹਮਣੇ ਪੇਸ਼ ਹੋਣ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਸੀ। ਸਵੇਰੇ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਅਤੇ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਸਮਰਥਕਾਂ ਦੀ ਵੱਡੀ ਭੀੜ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਮਨੀਸ਼ ਸਿਸੋਦੀਆ ਰੈਲੀ ਦੇ ਰੂਪ ਵਿੱਚ ਸਭ ਤੋਂ ਪਹਿਲਾਂ ਆਪਣੇ ਸਮਰਥਕਾਂ ਨਾਲ ਪਾਰਟੀ ਦਫ਼ਤਰ ਆਉਣਗੇ ਅਤੇ ਇੱਥੋਂ ਸੀਬੀਆਈ ਹੈੱਡਕੁਆਰਟਰ ਜਾਣਗੇ। ਬਾਅਦ ਵਿੱਚ ਮਨੀਸ਼ ਸਿਸੋਦੀਆ ਖੁਦ ਮੀਡੀਆ ਸਾਹਮਣੇ ਪੇਸ਼ ਹੋਏ ਅਤੇ ਦੱਸਿਆ ਕਿ ਉਨ੍ਹਾਂ ਨੇ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ।

Karnail Singh Panjoli ਨੇ ਖੋਲ੍ਹੇ ਬਾਦਲਾਂ ਦੇ ਰਾਜ਼, ਵਿਰਸਾ ਸਿੰਘ ਵਲਟੋਹਾ ਦਾ ਠੋਕਵਾਂ ਜਵਾਬ | D5 Channel Punjabi

ਉਨ੍ਹਾਂ ਸੀ.ਬੀ.ਆਈ. ਨੁੰ ਹਿਾ ਕਿ ਫਿਲਹਾਲ ਉਹ ਦਿੱਲੀ ਵਿਧਾਨ ਸਭਾ ਦਾ ਬਜਟ ਤਿਆਰ ਕਰ ਰਹੇ ਹਨ। ਇਸ ਲਈ ਉਨ੍ਹਾਂ ਦਾ ਹਰ ਦਿਨ ਕੀਮਤੀ ਹੈ। ਬਜਟ ਬਣਾਉਣ ਤੋਂ ਬਾਅਦ ਇਸ ਨੂੰ ਕੇਂਦਰ ਸਰਕਾਰ ਅੱਗੇ ਪੇਸ਼ ਕਰਨਾ ਹੁੰਦਾ ਹੈ। ਜੇਕਰ ਉਹ ਬਜਟ ਤਿਆਰ ਨਹੀਂ ਕਰ ਪਾਉਂਦੇ ਤਾਂ ਇਸ ਨਾਲ ਜੁੜੀਆਂ ਕਈ ਗੱਲਾਂ ਰੁਕ ਜਾਣਗੀਆਂ। ਸਿਸੋਦੀਆ ਨੇ ਇਹ ਵੀ ਦਾਅਵਾ ਕੀਤਾ ਕਿ ਸੀਬੀਆਈ ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਸੀ। ਇਸ ਦੇ ਨਾਲ ਹੀ ਬੀਜੇਪੀ ਨੇ ਦੋਸ਼ ਲਗਾਇਆ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਜਾਂਚ ਤੋਂ ਭੱਜ ਰਹੇ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਸੀ ਕਿ ਉਨ੍ਹਾਂ ਨੂੰ ਸੀਬੀਆਈ ਨੇ ਐਤਵਾਰ ਨੂੰ ਸੀਬੀਆਈ ਦੇ ਹੈੱਡਕੁਆਰਟਰ ਬੁਲਾਇਆ ਹੈ।

ਹਰਿਆਣਾ ਕਮੇਟੀ ਦਾ ਐਕਸ਼ਨ, ਗੋਲਕਾਂ ਨੂੰ ਲਗਾਏ ਤਾਲੇ, ਰਾਤੋ-ਰਾਤ ਵੱਡਾ ਫੇਰਬਦਲ D5 Channel Punjabi

ਦਿੱਲੀ ਸ਼ਰਾਬ ਘੁਟਾਲਾ ਸੀਬੀਆਈ ਦੇ ਸੂਤਰਾਂ ਅਨੁਸਾਰ ਮਨੀਸ਼ ਸਿਸੋਦੀਆ ਨੂੰ ਉਸ ਦੇ ਖ਼ਿਲਾਫ਼ ਤਾਜ਼ਾ ਉਪਲਬਧ ਸਬੂਤਾਂ ਦੇ ਆਧਾਰ ‘ਤੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਮਨੀਸ਼ ਸਿਸੋਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਈਡੀ ਅਤੇ ਸੀਬੀਆਈ ਦੀ ਪੂਰੀ ਤਾਕਤ ਮੇਰੇ ਵਿਰੁੱਧ ਵਰਤੀ ਰਹੀ ਹੈ। ਅਧਿਕਾਰੀਆਂ ਨੇ ਮੇਰੇ ਘਰ ਛਾਪਾ ਮਾਰਿਆ, ਮੇਰੇ ਬੈਂਕ ਲਾਕਰਾਂ ਦੀ ਤਲਾਸ਼ੀ ਲਈ ਪਰ ਮੇਰੇ ਵਿਰੁੱਧ ਕੁਝ ਨਹੀਂ ਮਿਲਿਆ। ਮੈਂ ਬੱਚਿਆਂ ਲਈ ਚੰਗੀ ਸਿੱਖਿਆ ਦਾ ਪ੍ਰਬੰਧ ਕੀਤਾ ਹੈ। ਮੈਂ ਹਮੇਸ਼ਾ ਜਾਂਚ ਵਿੱਚ ਸਹਿਯੋਗ ਦਿੱਤਾ ਹੈ ਅਤੇ ਕਰਦਾ ਰਹਾਂਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button