Breaking NewsD5 specialIndiaNewsPoliticsPunjab

LIVE : ਕਮੇਟੀ ਗਠਨ ਤੋਂ ਬਾਅਦ ਕਿਸਾਨਾਂ ਅਤੇ ਸਰਕਾਰ ਦੇ ਵਿੱਚ ਅੱਜ ਪਹਿਲੀ ਮੀਟਿੰਗ

ਨਵੀਂ ਦਿੱਲੀ : ਕਿਸਾਨ ਅੰਦੋਲਨ ਦਾ ਸ਼ੁੱਕਰਵਾਰ ਨੂੰ 51ਵਾਂ ਦਿਨ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ‘ਤੇ ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਪ੍ਰਤੀਨਿੱਧੀ ਅੱਜ ਫਿਰ ਕੇਂਦਰੀ ਮੰਤਰੀਆਂ ਦੇ ਨਾਲ ਗੱਲਬਾਤ ਲਈ ਵਿਗਿਆਨ ਭਵਨ ਜਾ ਰਹੇ ਹਨ, ਜਿੱਥੇ ਦੁਪਹਿਰ 12 ਵਜੇ ਗੱਲਬਾਤ ਸ਼ੁਰੂ ਹੋਵੇਗੀ। ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੀਮਾਵਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਯੂਨੀਅਨਾਂ ਦੇ ਨੇਤਾਵਾਂ ਦੇ ਨਾਲ ਸਰਕਾਰ ਦੀ ਇਹ 9ਵੇਂ ਦੌਰ ਦੀ ਗੱਲਬਾਤ ਹੈ।

ਆਪਣੀ ਹੀ ਚਾਲ ’ਚ ਫਸੇ ਟਰੰਪ ਨੂੰ ਛੱਡਣੀ ਪਏਗੀ ਕੁਰਸੀ

ਹਾਲਾਂਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਪ੍ਰੀਮ ਕੋਰਟ ਵੱਲੋਂ ਮਾਹਿਰਾਂ ਦੀ ਇੱਕ ਕਮੇਟੀ ਦਾ ਗਠਨ ਕੀਤੇ ਜਾਣ  ਤੋਂ ਬਾਅਦ ਕਿਸਾਨ ਆਗੂ ਪਹਿਲੀ ਵਾਰ ਕੇਂਦਰੀ ਮੰਤਰੀਆਂ ਨਾਲ ਮਿਲਣਗੇ । ਗੱਲਬਾਤ ਤੋਂ 1 ਦਿਨ ਪਹਿਲਾਂ ਵੀਰਵਾਰ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ  ਤੋਮਰ ਨੇ ਕਿਹਾ ਕਿ ਸਰਕਾਰ ਯੂਨੀਅਨ  ਦੇ ਆਗੂਆਂ ਦੇ ਨਾਲ ਖੁੱਲ੍ਹੇ ਮਨ ਨਾਲ ਗੱਲਬਾਤ ਲਈ ਤਿਆਰ ਹਨ ਅਤੇ ਉਨ੍ਹਾਂ ਨੂੰ ਅਗਲੇ ਦੌਰ ਦੀ ਗੱਲ ਬਾਤ ਸਕਾਰਾਤਮਕ ਰਹਿਣ ਦੀ ਉਂਮੀਦ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button