NewsBreaking NewsD5 specialIndiaPunjab

LIVE | ਕਰੋਨਾ ਵਾਇਰਸ ਤੇ ਵੱਡੀਆਂ ਖ਼ਬਰਾਂ, ਮਾਲ ਤੇ ਸਿਨੇਮੇ ਖੁੱਲ੍ਹਣ ‘ਤੇ ਚਰਚਾ

ਨਵੀਂ ਦਿੱਲੀ : ਕੋਰੋਨਾ ਵਾਇਰਸ ਦੀ ਬਿਮਾਰੀ ਦੇਸ਼ ‘ਚ ਮਹਾਮਾਰੀ ਦਾ ਰੂਪ ਲੈ ਚੁੱਕੀ ਹੈ। ਕੋਰੋਨਾ ਨਾਲ ਪੀੜਿਤ ਮਰੀਜਾਂ ਦੀ ਗਿਣਤੀ ਤੇਜੀ ਨਾਲ ਵੱਧ ਰਹੀ ਹੈ। ਸ਼ਾਸਨ ਅਤੇ ਪ੍ਰਸ਼ਾਸਨ ਦੇ ਪੱਧਰ ‘ਤੇ ਲਗਾਤਾਰ ਬੈਠਕਾਂ ਦਾ ਦੌਰ ਚੱਲ ਰਿਹਾ ਹੈ। ਕੇਂਦਰ ਤੋਂ ਲੈ ਕੇ ਰਾਜਾਂ ਤੱਕ, ਸਰਕਾਰਾਂ ਐਕਟਿਵ ਮੋੜ ਵਿੱਚ ਹਨ। ਕੋਰੋਨਾ ਵਾਇਰਸ ਦੇ ਚੱਲਦਿਆਂ ਮਾਲ, ਜ਼ਿੰਮ ਸਿਨੇਮਾ, ਜੰਕ ਫੂਡ ਆਦਿ ਬੰਦ ਕੀਤੇ ਗਏ ਸਨ ਤਾਂ ਹੁਣ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਛੋਟੇ ਮੋਟੇ ਅਦਾਰੇ ਖੋਲੇ ਜਾ ਸਕਦੇ ਹਨ। ਜੋ ਕੀ ਆਨਲਾਈਨ ਸਪਲਾਈ ਕਰਨਗੇ। ਅਮਰੀਕਾ ‘ਚ ਹੁਣ ਤੱਕ ਸਭ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਇਟਲੀ ਨੂੰ ਪਿੱਛੇ ਛੱਡਦੇ ਹੋਏ ਅਮਰੀਕਾ ਵਿੱਚ 20 ਹਜਾਰ ਤੋਂ ਜ਼ਿਆਦਾ ਦੀ ਜਾਨ ਜਾ ਚੁੱਕੀ ਹੈ।

LIVE | ਕਰੋਨਾ ਵਾਇਰਸ ਤੇ ਵੱਡੀਆਂ ਖ਼ਬਰਾਂ, ਫੈਕਟਰੀਆਂ, ਮਾਲ ਤੇ ਸਿਨੇਮੇ ਖੁੱਲ੍ਹਣ ‘ਤੇ ਚਰਚਾ | Call 0175-5000156

ਇਸ ਤੋਂ ਇਲਾਵਾ ਭਾਰਤ ਵਿੱਚ ਵਿਦੇਸ਼ੀ ਨਾਗਰਿਕਾਂ ਸਮੇਤ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਪ੍ਰਭਾਵਿਤ ਹੋਣ ਵਾਲਿਆਂ ਦੀ ਗਿਣਤੀ ਵਧ ਕੇ 8356 ਹੋ ਗਈ ਹੈ। ਅੰਕੜਿਆਂ ਅਨੁਸਾਰ ਕੋਵਿਡ – 19 ਸੰਕਰਮਣ ਦੇ ਚੱਲਦਿਆਂ 273 ਮੌਤਾਂ ਹੋਈਆਂ ਹਨ। ਸਿਹਤ ਮੰਤਰਾਲੇ ਦੇ ਐਤਵਾਰ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਨਾਲ 34 ਮੌਤਾਂ ਹੋਈਆਂ ਹਨ। ਇਸ ਤੋਂ ਇਲਾਵਾ 909 ਨਵੇਂ ਮਾਮਲੇ ਸਾਹਮਣੇ ਆਏ ਹਨ। ਕੁਲ 8356 ਮਾਮਲਿਆਂ ਵਿੱਚ 7376 ਸਰਗਰਮ ਮਾਮਲੇ ਹਨ। 716 ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਧਕੇ 8356 ਹੋ ਗਈ ਹੈ। ਇਸ ਤੋਂ ਇਲਾਵਾ 273 ਲੋਕਾਂ ਦੀ ਮੌਤ ਹੋਈ ਹੈ।

ਅਖੌਤੀ ਨਿਹੰਗਾਂ ‘ਤੇ ਪੁਲਿਸ ਦਾ ਐਕਸ਼ਨ | Patiala Police Breaking | Nihang

ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ 36 ਲੋਕਾਂ ਨੇ ਦਮ ਤੋੜ ਦਿੱਤਾ ਅਤੇ 768 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ। ਦਿੱਲੀ ‘ਚ ਮਰੀਜਾਂ ਦੀ ਗਿਣਤੀ 1069 ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ 166 ਨਵੇਂ ਮਰੀਜ਼ ਸਾਹਮਣੇ ਆਏ, ਜਿਸ ਵਿੱਚ 5 ਦੀ ਮੌਤ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਅਨੁਸਾਰ ਦੇਸ਼ ਵਿੱਚ ਸ਼ਨੀਵਾਰ ਨੂੰ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 242 ਤੱਕ ਪਹੁੰਚ ਗਈ। ਮੰਤਰਾਲਾ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਹੁਣ ਤੱਕ 36 ਲੋਕਾਂ ਦੀ ਮੌਤ ਹੋਈ ਹੈ। ਇਸਦੇ ਨਾਲ ਹੀ 7,529 ਲੋਕ ਇਸ ਵਾਇਰਸ ਨਾਲ ਹੁਣ ਤੱਕ ਪ੍ਰਭਾਵਿਤ ਹੋ ਚੁੱਕੇ ਹਨ। ਹੁਣ ਤੱਕ 652 ਲੋਕ ਠੀਕ ਹੋ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button