Breaking NewsD5 specialIndiaNewsPoliticsPunjab

LIVE | ਵੱਡੇ ਤੇ ਛੋਟੇ ਬਾਦਲ ਦੀ ਜੋੜੀ ਨੇ ਤੋੜਤੇ ਟਕਸਾਲੀ

ਅਜਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਅੱਜ ਰਾਜਾਸਾਂਸੀ ‘ਚ ਕਾਂਗਰਸ ਦੀ ਜਨ ਵਿਰੋਧੀ ਨੀਤੀਆਂ ਦੇ ਖਿਲਾਫ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਮੁੱਖਮੰਤਰੀ ਦਾ ਮਕਸਦ ਜਨਤਾ ਦੀ ਸੇਵਾ ਕਰਨਾ ਹੁੰਦਾ ਹੈ ਨਾ ਕਿ ਐਸ਼ ਕਰਨਾ। ਉਨ੍ਹਾਂ ਨੇ ਕਿਹਾ ਕਿ ਤਿੰਨ ਸਾਲ ਹੋ ਚੁੱਕੇ ਹਨ ਕੈਪਟਨ ਦੀ ਸਰਕਾਰ ਆਈ ਨੂੰ ਪਰ ਅੱਜ ਤੱਕ ਉਹ ਅੰਮ੍ਰਿਤਸਰ ਦੇ ਲੋਕਾਂ ਨੂੰ ਮਿਲਣ ਨਹੀਂ ਪਹੁੰਚੇ।

LIVE | ਬਾਦਲਾਂ ਨੇ ਟਕਸਾਲੀਆਂ ‘ਚ ਪਾਈ ਫੁੱਟ

ਕੈਪਟਨ ਨੇ ਲੋਕਾਂ ਨੂੰ ਅਜੇ ਤੱਕ ਇੱਕ ਵੀ ਸਹੂਲਤ ਨਹੀਂ ਦਿੱਤੀ ਜਦੋਂ ਕਿ ਜੋ ਸਾਡੀ ਸਰਕਾਰ ਦੇ ਵੱਲੋਂ ਸਹੂਲਤਾਂ ਦਿੱਤੀਆਂ ਗਈਆਂ ਸਨ ਉਹ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਕੈਪਟਨ ਨੇ ਝੂਠ ਬੋਲ ਕੇ ਲੋਕਾਂ ਨੂੰ ਫਸਾਇਆ ਹੈ ਅਤੇ ਗੁਟਕਾ ਸਾਹਿਬ ਦੀਆਂ ਝੂਠੀਆਂ ਕਸਮਾਂ ਖਾਈਆਂ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ‘ਚ ਸ਼ਾਮਲ ਹੋ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button