LIVE : ਬੈਠਕ ਲਈ ਵਿਗਿਆਨ ਭਵਨ ਪੁੱਜੇ ਖੇਤੀ ਮੰਤਰੀ ਨਰੇਂਦਰ ਤੋਮਰ
ਨਵੀਂ ਦਿੱਲੀ : ਕਿਸਾਨ ਅੰਦੋਲਨ ਦਾ ਸ਼ੁੱਕਰਵਾਰ ਨੂੰ 51ਵਾਂ ਦਿਨ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ‘ਤੇ ਫਸਲਾਂ ਦੀ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਪ੍ਰਤੀਨਿੱਧੀ ਅੱਜ ਫਿਰ ਕੇਂਦਰੀ ਮੰਤਰੀਆਂ ਦੇ ਨਾਲ ਗੱਲਬਾਤ ਲਈ ਵਿਗਿਆਨ ਭਵਨ ਜਾ ਰਹੇ ਹਨ, ਜਿੱਥੇ ਦੁਪਹਿਰ 12 ਵਜੇ ਗੱਲਬਾਤ ਸ਼ੁਰੂ ਹੋਵੇਗੀ। ਬੈਠਕ ਲਈ ਖੇਤੀ ਮੰਤਰੀ ਨਰੇਂਦਰ ਤੋਮਰ ਅਤੇ ਕੇਦਰੀ ਮੰਤਰੀ ਸੋਮ ਪ੍ਰਕਾਸ਼ ਵਿਗਿਆਨ ਭਵਨ ਪਹੁੰਚ ਗਏ ਹਨ। ਨਾਲ ਹੀ ਮੀਟਿੰਗ ਲਈ ਕਿਸਾਨਾਂ ਦੀਆਂ ਬੱਸਾਂ ਵੀ ਵਿਗਿਆਨ ਭਵਨ ਪਹੁੰਚ ਗਈਆਂ ਹਨ।
ਸੁਖਬੀਰ ਬਾਦਲ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਬਿਆਨ, ਸੁਣ ਹਿੱਲੀ ਕੇਂਦਰ ਸਰਕਾਰ
ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੀਮਾਵਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੀਆਂ ਯੂਨੀਅਨਾਂ ਦੇ ਨੇਤਾਵਾਂ ਦੇ ਨਾਲ ਸਰਕਾਰ ਦੀ ਇਹ 9ਵੇਂ ਦੌਰ ਦੀ ਗੱਲ ਬਾਤ ਹੈ। ਹਾਲਾਂਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਪ੍ਰੀਮ ਕੋਰਟ ਵੱਲੋਂ ਮਾਹਿਰਾਂ ਦੀ ਇੱਕ ਕਮੇਟੀ ਦਾ ਗਠਨ ਕੀਤੇ ਜਾਣ ਤੋਂ ਬਾਅਦ ਕਿਸਾਨ ਆਗੂ ਪਹਿਲੀ ਵਾਰ ਕੇਂਦਰੀ ਮੰਤਰੀਆਂ ਨਾਲ ਮਿਲਣਗੇ। ਗੱਲਬਾਤ ਤੋਂ 1 ਦਿਨ ਪਹਿਲਾਂ ਵੀਰਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਯੂਨੀਅਨ ਦੇ ਨੇਤਾਵਾਂ ਦੇ ਨਾਲ ਖੁੱਲੇ ਮਨ ਨਾਲ ਗੱਲਬਾਤ ਲਈ ਤਿਆਰ ਹਾਂ ਅਤੇ ਉਨ੍ਹਾਂ ਨੂੰ ਅਗਲੇ ਦੌਰ ਦੀ ਗੱਲਬਾਤ ਸਕਾਰਾਤਮਕ ਰਹਿਣ ਦੀ ਉਂਮੀਦ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.