NewsBreaking NewsD5 specialIndiaPoliticsPunjab

Live | ਕਰਫਿਊ ਦੌਰਾਨ ਅੱਜ ਦੇ ਹਾਲਾਤ, ਪੰਜਾਬ ਦੇ ਹਰ ਪਿੰਡ, ਸ਼ਹਿਰ ਦੀ ਜਾਣਕਾਰੀ Call- 0175-5000156

ਪਟਿਆਲਾ : ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵੱਧਦਾ ਹੀ ਜਾ ਰਿਹਾ ਹੈ। ਮੰਗਲਵਾਰ ਨੂੰ ਸਰਕਾਰੀ ਅੰਕੜਿਆਂ ਅਨੁਸਾਰ 6 ਨਵੇਂ ਮਾਮਲੇ ਕੋਰੋਨਾ ਪੀੜਿਤਾਂ ਦੇ ਸਾਹਮਣੇ ਆਏ ਹਨ। ਸਰਕਾਰੀ ਹੈਲਥ ਬੁਲੇਟਿਨ ਅਨੁਸਾਰ ਇਹ 6 ਮਾਮਲੇ ਐੱਸ.ਬੀ.ਐੱਸ. ਨਗਰ ਅਤੇ ਜਲੰਧਰ ਜ਼ਿਲ੍ਹਾ ਨਾਲ ਸਬੰਧਤ ਹਨ। ਜਿਥੇ 3-3 ਮਾਮਲੇ ਸਾਹਮਣੇ ਆਏ ਹਨ। ਸਾਰੇ ਮਾਮਲੇ ਪਹਿਲਾਂ ਤੋਂ ਕੋਰੋਨਾ ਵਾਇਰਸ ਲਈ ਪਾਜ਼ੀਟਿਵ ਐਲਾਨੇ ਜਾ ਚੁੱਕੇ ਮਰੀਜ਼ਾਂ ਦੇ ਸੰਪਰਕ ਨਾਲ ਸਬੰਧਤ ਹਨ।

🔴Live | ਕਰਫਿਊ ਦੌਰਾਨ ਅੱਜ ਦੇ ਹਾਲਾਤ,, ਪੰਜਾਬ ਦੇ ਹਰ ਪਿੰਡ, ਸ਼ਹਿਰ ਦੀ ਜਾਣਕਾਰੀ Call- 0175-5000156

ਇਸ ਤਰ੍ਹਾਂ ਸੋਮਵਾਰ ਨੂੰ ਸਰਕਾਰੀ ਅੰਕੜਿਆਂ ਅਨੁਸਾਰ ਐਲਾਨੇ ਕੋਰੋਨਾ ਵਾਇਰਸ ਨਾਲ ਪੀੜਿਤ ਮਰੀਜ਼ਾਂ ਦੀ ਗਿਣਤੀ 23 ਤੋਂ ਵਧ ਕੇ 29 ਹੋ ਗਈ ਹੈ। ਹਾਲਾਂਕਿ ਸੂਤਰਾਂ ਅਨੁਸਾਰ ਰਾਜ ਭਰ ‘ਚ ਕੋਰੋਨਾ ਵਾਇਰਸ ਨਾਲ ਪੀੜਿਤਾਂ ਦੀ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੋ ਸਕਦੀ ਹੈ ਪਰ ਸਮਾਜ ‘ਚ ਹੜਬੜਾਹਟ ਪੈਦਾ ਨਾ ਹੋ ਜਾਵੇ ਇਸ ਲਈ ਜਾਣਕਾਰੀ ਸਰਵਜਨਕ ਕਰਨ ‘ਚ ਪਰਹੇਜ ਕੀਤਾ ਜਾ ਰਿਹਾ ਹੈ।

ਲੋੜਵੰਦਾਂ ਲਈ ਵੱਡਾ ਐਲਾਨ, ਆਹ ਨੰਬਰ ਨੋਟ ਕਰੋ, ਰੋਟੀ ਦੀ ਫਿਕਰ ਛੱਡੋ | Raja Warring | Curfew

ਹਾਲਾਂਕਿ ਸਥਿਤੀ ਨੂੰ ਕਾਬੂ ‘ਚ ਰੱਖਣ ਲਈ ਸਰਕਾਰ ਵਲੋਂ ਸਾਰੇ ਪ੍ਰਭਾਵੀ ਕਦਮ ਚੁੱਕੇ ਜਾ ਰਹੇ ਹਨ। ਪਰ ਆਮ ਜਨਤਾ ਦੀ ਸਹਿਭਾਗਤਾ ਤੋਂ ਬਿਨਾਂ ਇਹ ਸੰਭਵ ਨਹੀਂ। ਰਾਜ ‘ਚ ਅਜੇ ਤੱਕ ਜਿਨ੍ਹਾਂ ਕੁਲ 29 ਮਾਮਲਿਆਂ ‘ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਹੋਣ ਦੀ ਸੂਚਨਾ ਹੈ, ਉਨ੍ਹਾਂ ‘ਚ ਸਭ ਤੋਂ ਜ਼ਿਆਦਾ 18 ਮਾਮਲੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਤ ਹਨ, ਇਨ੍ਹਾਂ ‘ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ।

Breaking | ਪੰਜਾਬ ‘ਚ ਹੁਣੇ ਹੁਣੇ ਇਕ ਹੋਰ ਕਰੋਨਾ ਮਰੀਜ਼ ਆਇਆ ਸਾਹਮਣੇ | ਇਲਾਕੇ ‘ਚ ਦਹਿਸ਼ਤ | Punjab

5 ਮਾਮਲੇ ਮੋਹਾਲੀ ਜ਼ਿਲੇ ਨਾਲ ਸਬੰਧਤ ਹਨ, ਜਦੋਂ ਕਿ ਜਲੰਧਰ ਜ਼ਿਲੇ ਦੇ 3, ਅੰਮ੍ਰਿਤਸਰ ਜ਼ਿਲੇ ਦੇ 2 ਅਤੇ ਹੁਸ਼ਿਆਰਪੁਰ ਜ਼ਿਲੇ ਤੋਂ 1 ਮਾਮਲਾ ਸਾਹਮਣੇ ਆਇਆ ਹੈ।ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ 23 ਜ਼ਿਲਿਆਂ ਵਿਚ ਹੈਲਪ ਲਾਇਨ ਨੰਬਰ ਜਾਰੀ ਕੀਤੇ ਹਨ। ਇਹ ਹੈਲਪ ਲਾਈਨ ਨੰਬਰ 24 ਘੰਟੇ 7 ਦਿਨ ਕੰਮ ਕਰਨਗੇ। ਤੁਸੀਂ ਕੋਵਿਡ 19 ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਨ੍ਹਾਂ ਨੰਬਰਾਂ ਤੋਂ ਲੈ ਸਕਦੇ ਹੋ।

 

https://www.youtube.com/watch?v=IbcTh_IPJOE

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button