SportsTop News

LIVEIndia Gate ਵਿਖੇ ਪਹਿਲਵਾਨਾਂ ਦਾ ਮਾਰਚ ਸ਼ੁਰੂ

ਪਹਿਲਵਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਦਿੱਲੀ ਵਿੱਚ ਮਾਰਚ ਕੱਢਦੇ ਹੋਏ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਨੂੰ ਅੱਜ ਇੱਕ ਮਹੀਨਾ ਪੂਰਾ ਹੋ ਗਿਆ ਹੈ। ਸਾਂਸਦ ਬ੍ਰਿਜ ਭੂਸ਼ਣ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।ਇਸ ਨੂੰ ਲੈ ਕੇ ਪਹਿਲਵਾਨਾਂ ਨੇ ਇੰਡੀਆ ਗੇਟ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ। ਜਿਸ ਵਿੱਚ ਲੋਕਾਂ ਨੇ ਤਿਰੰਗੇ ਨਾਲ ਸ਼ਿਰਕਤ ਕੀਤੀ। ਇਸ ਵਿੱਚ ਉਹ ਇਨਸਾਫ਼ ਅਤੇ ਬ੍ਰਿਜ ਭੂਸ਼ਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।ਇਸ ਦੌਰਾਨ ਪਹਿਲਵਾਨਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਮਾਰਚ ਨੂੰ ਦੇਖਦਿਆਂ ਪੁਲੀਸ ਨੇ ਇੰਡੀਆ ਗੇਟ ਖਾਲੀ ਕਰ ਦਿੱਤਾ ਤਾਂ ਜੋ ਲੋਕ ਉਨ੍ਹਾਂ ਦੇ ਸਮਰਥਨ ਵਿੱਚ ਸ਼ਾਮਲ ਨਾ ਹੋ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button