Breaking NewsD5 specialNewsPunjab

Lok Sabha ‘ਚ Bhagwant Maan ਚੁੱਕੇਗਾ Punjab ਦੇ ਇਸ ਪਿੰਡ ਦਾ ਵੱਡਾ ਮੁੱਦਾ,ਸਰਕਾਰ ਦਾ ਧੱਕਾ ਦੇਖ ਹੋ ਜਾਓਗੇ ਹੈਰਾਨ

ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਦੇ ਪਿੰਡ ਵਜ਼ੀਰਾਬਾਦ ਵਿਖੇ ਪੰਜਾਬ ਸਰਕਾਰ ਵੱਲੋਂ ਦਵਾਈਆਂ ਦੀ ਇਕ ਸਨਅਤ ਲਗਾਉਣ ਲਈ ਕੀਤੀ ਗਈ ਜ਼ਮੀਨ ਐਕਵਾਇਰ ਦਾ ਪਿੰਡ ਦੇ ਹੀ ਲੋਕਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਬੀਤੇ ਦਿਨ ਪਿੰਡ ਦੇ ਲੋਕਾਂ ਨੂੰ ਸਮਰਥਨ ਦੇਣ ਲਈ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਦੇ ਲੋਕਾਂ ਵੱਲੋਂ ਵਿਰੋਧ ਕਰਨ ਅਤੇ ਗ੍ਰਾਮ ਸਭਾ ਦੇ ਪਾਏ ਗਏ ਮਤੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਸਖਤ ਵਿਰਧ ਕੀਤਾ ਜਾਵੇਗਾ ਅਤੇ ਇਸ ਧਕੇਸ਼ਾਹੀ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਸੰਸਦ ਦੇ ਸਦਨ ਵਿਚ ਆਵਾਜ਼ ਉਠਾਈ ਜਾਵੇਗੀ ।

ਢੀਂਡਸਾ ਦਾ ਬਾਦਲਾਂ ਨੂੰ ਵੱਡਾ ਝਟਕਾ, ਬੀਜੇਪੀ ਨਾਲ ਜਾਣ ਦੇ ਦਿੱਤੇ ਸੰਕੇਤ, ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ

ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਹਰਪਾਲ ਚੀਮਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਨਾਅਰੇਬਾਜ਼ੀ ਕਰਦਿਆਂ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਵੀ ਉਡਦੀਆਂ ਦੇਖਣ ਨੂੰ ਮਿਲੀਆਂ । ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਸਤੀਆਂ ਜ਼ਮੀਨਾਂ ਖ਼ਰੀਦ ਕੇ ਵੱਡੇ ਵੱਡੇ ਘੁਟਾਲੇ ਕੀਤੇ ਜਾ ਰਹੇ ਹਨ। ਕਿਉਕਿ ਕਿਸਾਨਾਂ ਤੇ ਸਸਤੀਆਂ ਜ਼ਮੀਨਾਂ ਖ਼ਰੀਦ ਲਈਆਂ ਜਾਂਦੀਆਂ ਹਨ ਅਤੇ ਫਿਰ ਮਹਿੰਗੇ ਭਾਅ ਇੰਡਸਟਰੀਲਿਸਟਾਂ ਨੂੰ ਜ਼ਮੀਨ ਵੇਚੀ ਜਾਂਦੀ ਹੈ। ੳੇੁਨ੍ਹਾਂ ਕਿਹਾ ਕਿ ਪੰਜਾਬ ਵਿਚ ਬਹੁਤ ਥਾਵਾਂ ਤੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਜਾ ਚੁੱਕੀ ਹੈ ਪ੍ਰੰਤੂ ਕਈ ਵੀ ਇੰਡਸਟਰੀ ਅਜੇ ਤਕ ਲਗੀ ਦੇਖਣ ਨੂੰ ਨਹੀਂ ਮਿਲੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button