Breaking NewsNewsPoliticsPunjab

Lok Sabha Elections 2019 : ਕੈਪਟਨ ਤੇ ਨਵਜੋਤ ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕਾਂ ‘ਚ ਸ਼ਾਮਿਲ

ਚੰਡੀਗੜ੍ਹ: ਕਾਂਗਰਸ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ ਵਿੱਚ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੂੰ ਸ਼ਾਮਿਲ ਕੀਤਾ ਗਿਆ ਹੈ। ਪਾਰਟੀ ਦੇ 40 ਸਟਾਰ ਪ੍ਰਚਾਰਕ ਯੂਪੀ ਵਿੱਚ ਹੋਣ ਵਾਲੀਆਂ ਪਹਿਲੇ ਤੇ ਦੂਜੇ ਗੇੜ ਦੀਆਂ ਚੋਣਾਂ ਵਿੱਚ ਪ੍ਰਚਾਰ ਕਰਨਗੇ। ਇਨ੍ਹਾਂ ਵਿੱਚੋਂ ਕੈਪਟਨ ਨੂੰ 12ਵੇਂ ਤੇ ਸਿੱਧੂ ਨੂੰ 21ਵੇਂ ਸਥਾਨ ’ਤੇ ਰੱਖਿਆ ਗਿਆ ਹੈ।

Read Also ਨਵਜੋਤ ਸਿੱਧੂ ਡਾਕਟਰਾਂ ਹਵਾਲੇ, ਸਾਰੀਆਂ ਮੀਟਿੰਗਾਂ ਹੋਈਆਂ ਰੱਦ

ਕਾਂਗਰਸ ਨੇ ਜਿਨ੍ਹਾਂ ਸੂਬਿਆਂ ਵਿੱਚ ਚੋਣਾਂ ਜਿੱਤੀਆਂ ਸੀ, ਉਨ੍ਹਾਂ ਦੇ ਮੁੱਖ ਮੰਤਰੀਆਂ ਨੂੰ ਵੀ ਚੋਣ ਪ੍ਰਚਾਰ ਲਈ ਭੇਜਿਆ ਜਾ ਰਿਹਾ ਹੈ। ਕੁਝ ਮਹੀਨੇ ਪਹਿਲਾਂ ਰਾਜ ਸਭਾ ਵਿੱਚ ਹੋਏ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਵੀ ਪੰਜਾਬ ਤੋਂ ਨਵਜੋਤ ਸਿੰਘ ਸਿੱਧੂ ਤੇ ਰਾਜਾ ਵੜਿੰਗ ਨੇ ਕਈ ਇਲਾਕਿਆਂ ਵਿੱਚ ਜਾ ਕੇ ਚੋਣ ਪ੍ਰਚਾਰ ਕੀਤਾ ਸੀ। ਰਾਜਸਥਾਨ ਵਿੱਚ ਜ਼ਿਆਦਾਤਰ ਰੈਲੀਆਂ ਨੂੰ ਸੰਬੋਧਨ ਕਰਨ ਕਰਕੇ ਸਿੱਧੂ ਦਾ ਗਲਾ ਵੀ ਖਰਾਬ ਹੋ ਗਿਆ ਸੀ।

ਕ੍ਰਿਕੇਟਰ ਹੋਣ ਦੇ ਨਾਲ-ਨਾਲ ਸਿੱਧੂ ਆਪਣੇ ਤੰਜ ਤੇ ਸ਼ਾਇਰੀ ਕਰਕੇ ਵੀ ਲੋਕਾਂ ਵਿੱਚ ਕਾਫੀ ਮਕਬੂਲ ਹਨ ਪਰ ਹਾਲ ਹੀ ਵਿੱਚ ਪੁਲਵਾਮਾ ਹਮਲੇ ’ਤੇ ਦਿੱਤੇ ਵਿਵਾਦਤ ਬਿਆਨ ਕਰਕੇ ਸਿੱਧੂ ਨੂੰ ਵਿਰੋਧੀ ਦਲਾਂ ਦੀਆਂ ਗੱਲਾਂ ਸੁਣਨੀਆਂ ਪਈਆਂ ਸੀ। ਹਾਲੇ ਤੈਅ ਨਹੀਂ ਕਿ ਕੌਣ ਕਿਸ ਇਲਾਕੇ ਵਿੱਚ ਚੋਣ ਪ੍ਰਚਾਰ ਕਰੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button