UAPA ਦੇ ਸਖ਼ਤ ਕਾਨੂੰਨ ਤੋਂ ਡਰੇ ਅੰਮ੍ਰਿਤਧਾਰੀ ਨੌਜਵਾਨ ਨੇ ਕੀਤੀ ਜੀਵਨ ਲੀਲਾ ਸਮਾਪਤ

ਸੰਗਰੂਰ : ਸੰਗਰੂਰ ਦੇ ਪਿੰਡ ਰੱਤਾਖੇੜਾ ਦੇ 21 ਸਾਲਾ ਨੌਜਵਾਨ ਲਵਪ੍ਰੀਤ ਨੇ ਯੂਏਪੀਏ(UAPA) ਦੇ ਸਖਤ ਕਾਨੂੰਨ ਤਹਿਤ ਪੀੜਿਤ ਹੋਣ ਦੇ ਡਰ ਨਾਲ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਨੌਜਵਾਨ ਨੇ ਖੁਦਕੁਸ਼ੀ ਤੋਂ ਪਹਿਲਾ ਇਕ ਸੁਸਾਈਡ ਨੋਟ ਵੀ ਲਿਖਿਆ ਹੈ। ਜਿਸ ‘ਚ ਉਸਨੇ ਲਿਖਿਆ ਹੈ ਕਿ ਮੇਰੀ ਮੌਤ ਦਾ ਮੈ ਖੁਦ ਜਿੰਮੇਵਾਰ ਹਾਂ, ਕੋਈ ਹੋਰ ਨਹੀ।
ਲਵਪ੍ਰੀਤ ਦੀ ਮੌਤ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਕੇ ਨੌਜਵਾਨ ਵੱਲੋਂ ਕੀਤੀ ਖੁਦਕੁਸ਼ੀ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਖਹਿਰਾ ਨੇ ਨੌਜਵਾਨ ਦੀ ਮੌਤ ਉੱਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
Lovepreet a young Dalit boy of Sangrur ended his life fearing victimisation under the draconian UAPA law,this is nothing but state terrorism. I urge @capt_amarinder to have his mysterious suicide investigated-Khaira pic.twitter.com/uUcE04IkLg
— Sukhpal Singh Khaira (@SukhpalKhaira) July 20, 2020
ਸੁਖਪਾਲ ਖਹਿਰਾ ਨੇ ਟਵੀਟ ਵਿਚ ਲਿਖਿਆ ਹੈ ਕਿ ਮੈਂ ਕੈਪਟਨ ਸਰਕਾਰ, ਮੋਦੀ ਸਰਕਾਰ ਨੂੰ ਪੁੱਛਣਾ ਚਾਹੁੰਦਾ ਹਾਂ ਕਿ UAPA ਦੇ ਕਨੂੰਨ ਦੀ ਦੁਰਵਰਤੋਂ ਕਿਉਂ ਕੀਤੀ ਜਾ ਰਹੀ ਹੈ ਅਤੇ ਦਲਿਤ ਨੌਜਵਾਨਾਂ ਉੱਤੇ ਕਿਉਂ ਅੱਤਿਆਚਾਰ ਕੀਤਾ ਜਾਂਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.