PunjabTop News

Ludhiana News : ਜੇਲ੍ਹ ਸੁਪਰਡੈਂਟ ਨੂੰ ਮਿਲੀ ਫ਼ੋਨ ‘ਤੇ ਧਮਕੀ, ਫ਼ੋਨ ਕਰਨ ਵਾਲੇ ਨੇ ਖੁਦ ਨੂੰ ਦੱਸਿਆ ਸੁਪਰੀਮ ਕੋਰਟ ਦਾ ਚੀਫ਼ ਜਸਟਿਸ

ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੂੰ ਫ਼ੋਨ ‘ਤੇ ਧਮਕੀਆਂ ਮਿਲੀਆਂ ਹਨ। ਕੇਂਦਰੀ ਜੇਲ੍ਹ ‘ਚ ਬੰਦ ਨਸ਼ਾ ਤਸਕਰ ਨੂੰ ਹਾਈ ਸਕਿਓਰਿਟੀ ਜ਼ੋਨ ਤੋਂ ਬਾਹਰ ਕਰਵਾਉਣ ਲਈ ਉਸ ਦੇ ਸਾਥੀ ਨੇ ਜੇਲ੍ਹ ਸੁਪਰਡੈਂਟ ਨੂੰ ਫੋਨ ਕਰ ਕੇ ਧਮਕੀਆਂ ਦਿੱਤੀਆਂ। ਫ਼ੋਨ ਕਰਨ ਵਾਲਾ ਪਹਿਲਾਂ ਆਪਣੇ ਆਪ ਨੂੰ ਸੁਪਰੀਮ ਕੋਰਟ ਦਾ ਚੀਫ਼ ਜਸਟਿਸ ਦੱਸਦਾ ਰਿਹਾ। ਫਿਰ ਦੁਬਾਰਾ ਫੋਨ ਕਰਕੇ ਉਹ ਆਪਣੇ ਆਪ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਦੱਸਣ ਲੱਗਾ।

ਵਿਜੀਲੈਂਸ ਦੀ ਰਿਡਾਰ ’ਤੇ ਇੱਕ ਹੋਰ ਵੱਡਾ ਲੀਡਰ! ਜਲਦ ਹੋ ਸਕਦੀ ਹੈ ਗ੍ਰਿਫ਼ਤਾਰੀ

ਹੁਣ ਤਾਜਪੁਰ ਚੌਕੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਹੁਣ ਤਾਜਪੁਰ ਚੌਕੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਏਐਸਆਈ ਸਤਬੀਰ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ’ਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਮੂਸੇਵਾਲਾ ਦੇ ਕਾਤਲਾਂ ਦੀ ਵੀਡੀਓ ਆਈ ਸਾਹਮਣੇ, ਪੱਬ ’ਚ ਪੁਲਿਸ ਅਧਿਕਾਰੀ ਨੂੰ ਕੀਤੀ ਪਾਰਟੀ

ਮੁਲਜ਼ਮ ਨੇ 95018-83971 ਨੰਬਰ ਤੋਂ ਫੋਨ ਕੀਤਾ। ਫ਼ੋਨ ‘ਤੇ ਗੱਲ ਕਰਦਿਆਂ ਉਸਨੇ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੂੰ ਆਪਣੇ ਆਪ ਨੂੰ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਗੁਰਵਿੰਦਰ ਸਿੰਘ ਦੱਸਦਿਆਂ ਕਿਹਾ ਕਿ ਕੇਂਦਰੀ ਜੇਲ੍ਹ ਦੇ ਉੱਚ ਸੁਰੱਖਿਆ ਜ਼ੋਨ ‘ਚ ਬੰਦ ਹਵਾਲਾਤੀ ਵਰਿੰਦਰ ਠਾਕੁਰ ਉਰਫ਼ ਵਾਕੀ ਨੂੰ ਉੱਥੋਂ ਬਾਹਰ ਕੱਢਿਆ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button