PunjabTop News

Ludhiana News : CBI ਨੇ ਲੁਧਿਆਣਾ ਦੇ ਦੋ ਵੱਡੇ ਉਦਯੋਗਪਤੀਆਂ ‘ਤੇ ਕੱਸਿਆ ਸ਼ਿੰਕਜਾ, ਬੈਂਕ ਨਾਲ ਕੀਤਾ 87.88 ਕਰੋੜ ਰੁਪਏ ਦਾ ਘੁਟਾਲਾ

ਲੁਧਿਆਣਾ : ਬੈਂਕ ਨਾਲ ਕਰੋੜਾਂ ਰੁਪਏ ਦੀ ਗਬਨ ਕਰਨ ਦੇ ਮਾਮਲੇ ‘ਚ ਭਗੌੜੇ ਲੁਧਿਆਣਾ ਦੇ ਭਾਰਤ ਬਾਕਸ ਫੈਕਟਰੀ ਲਿਮਟਿਡ ਕੰਪਨੀ ਦੇ ਦੋ ਸਾਬਕਾ ਡਾਇਰੈਕਟਰਾਂ ਪ੍ਰਵੀਨ ਅਗਰਵਾਲ ਅਤੇ ਅਨਿਲ ਕੁਮਾਰ ਨੂੰ ਸੀਬੀਆਈ ਨੇ ਕਠੂਆ (ਜੰਮੂ) ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਦੋਵੇਂ ਮੁਜ਼ਰਮਾਂ ਨੂੰ ਜੰਮੂ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀਬੀਆਈ ਨੇ ਮੁਲਜ਼ਮਾਂ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪ੍ਰਵੀਨ ਅਗਰਵਾਲ ਅਤੇ ਅਨਿਲ ਕੁਮਾਰ ‘ਤੇ ਲੁਧਿਆਣਾ ਸਥਿਤ ਸਟੇਟ ਬੈਂਕ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ 87.88 ਕਰੋੜ ਰੁਪਏ ਦਾ ਕਰਜ਼ਾ ਘੁਟਾਲਾ ਕਰਨ ਦਾ ਦੋਸ਼ ਹੈ, ਜੋ ਹੁਣ ਵਿਆਜ ਸਮੇਤ 121.13 ਕਰੋੜ ਦੇ ਕਰੀਬ ਬਣ ਚੁੱਕਾ ਹੈ।

ਇੱਕ ਹੋਰ Dera Premi ਨੂੰ ਖ਼ਤਰਾ, ਕੈਮਰੇ ਅੱਗੇ ਆਇਆ Dera Premi, ਵਧਾਈ ਸੁਰੱਖਿਆ || D5 Channel Punjabi

ਸੀਬੀਆਈ ਦੇ ਬੁਲਾਰੇ ਅਨੁਸਾਰ ਸਟੇਟ ਬੈਂਕ ਆਫ਼ ਲੁਧਿਆਣਾ ਸ਼ਾਖਾ ਦੀ ਸ਼ਿਕਾਇਤ ‘ਤੇ ਸਾਲ 2020 ਵਿੱਚ ਭਾਰਤ ਪੇਪਰਜ਼ ਮਿੱਲ ਅਤੇ ਇਸ ਦੇ ਮੈਨੇਜਿੰਗ ਡਾਇਰੈਕਟਰ, ਡਾਇਰੈਕਟਰਾਂ ਅਤੇ ਹੋਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਕੰਪਨੀ ਦੇ ਤਤਕਾਲੀ ਡਾਇਰੈਕਟਰਾਂ ਅਨਿਲ ਕੁਮਾਰ ਅਤੇ ਪ੍ਰਵੀਨ ਅਗਰਵਾਲ ਨੂੰ ਵੀ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਭਾਰਤ ਪੇਪਰ ਮਿੱਲ ਲੰਗੇਟ, ਕਠੂਆ ਵਿੱਚ 400 ਕਨਾਲ ਜ਼ਮੀਨ ਵਿੱਚ ਸਥਿਤ ਦੱਸੀ ਜਾਂਦੀ ਹੈ। ਇਹ ਯੂਨਿਟ ਕਰੀਬ 16 ਸਾਲ ਪਹਿਲਾਂ ਮੰਦੀ ਕਾਰਨ ਬੰਦ ਹੋ ਗਿਆ ਸੀ ਅਤੇ ਇਸ ਦੀ ਮਸ਼ੀਨਰੀ ਵੀ ਵਿਕ ਚੁੱਕੀ ਹੈ।

ਰੰਗੇ ਹੱਥੀਂ ਫੜ੍ਹੀ ਗਈ Women Cell ਦੀ Incharge, ਥਾਣੇ ‘ਚ ਕਰਦੀ ਸੀ ਗਲਤ ਕੰਮ | D5 Channel Punjabi

ਹਾਲਾਂਕਿ ਕਈ ਸਾਲ ਪਹਿਲਾਂ ਕੰਪਨੀ ਦੇ ਡਿਫਾਲਟਰ ਹੋਣ ਤੋਂ ਬਾਅਦ ਬੈਂਕ ਨੇ ਇਹ ਜ਼ਮੀਨ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਇਸ ਪ੍ਰਾਜੈਕਟ ਨੂੰ ਚਲਾਉਣ ਲਈ ਲੁਧਿਆਣਾ ਸਥਿਤ ਸਟੇਟ ਬੈਂਕ ਦੀ ਸ਼ਾਖਾ ਤੋਂ ਕਰਜ਼ਾ ਲਿਆ ਗਿਆ। ਬੈਂਕ ਦਾ ਦੋਸ਼ ਹੈ ਕਿ ਇਹ ਧੋਖਾਧੜੀ SBI ਦੇ ਅਣਪਛਾਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button