Madhya Pardesh Viral Video: ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲੇ ‘ਚ ਇਕ ਆਦਿਵਾਸੀ ‘ਤੇ ਪਿਸ਼ਾਬ ਕਰਨ ਵਾਲੇ ਭਾਜਪਾ ਵਰਕਰ ਪ੍ਰਵੇਸ਼ ਸ਼ੁਕਲਾ ਨੂੰ ਮੰਗਲਵਾਰ ਦੇਰ ਰਾਤ ਗ੍ਰਿਫਤਾਰ ਕਰ ਲਿਆ ਗਿਆ। ਇਸ ਦਾ ਇੱਕ ਵੀਡੀਓ ਮੰਗਲਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਜਿਸ ਵਿੱਚ ਓਹ ਇੱਕ ਮੰਦਬੁੱਧੀ ਆਦਿਵਾਸੀ ਵਿਆਕਤੀ ਦੇ ਮੂੰਹ ਅਤੇ ਸਿਰ ਤੇ ਪਿਸ਼ਾਬ ਕਰਦਾ ਨਜ਼ਰ ਆ ਰਿਹਾ ਹੈ।
ਮੁਲਜ਼ਮ ਸਿੱਧੀ ਤੋਂ 20 ਕਿਲੋਮੀਟਰ ਦੂਰ ਪਿੰਡ ਕੁਬੜੀ ਦਾ ਰਹਿਣ ਵਾਲਾ ਹੈ। ਇਸ ਝਗੜੇ ਤੋਂ ਬਾਅਦ ਮੰਗਲਵਾਰ ਰਾਤ ਬਾਹਰੀ ਥਾਣੇ ਦੀ ਟੀਮ ਕੁਬਰੀ ਪਿੰਡ ਸਥਿਤ ਉਸ ਦੇ ਘਰ ਪਹੁੰਚੀ ਸੀ, ਪਰ ਉੱਥੇ ਦਾਖਲ ਨਹੀਂ ਹੋ ਸਕੀ। ਪੁਲਸ ਨੇ ਉਸ ਦੇ ਪਿਤਾ-ਮਾਤਾ ਅਤੇ ਪਤਨੀ ਨੂੰ ਥਾਣੇ ਬੁਲਾ ਕੇ ਪੁੱਛਗਿੱਛ ਕੀਤੀ। ਪਰਿਵਾਰ ਨੇ ਘਟਨਾ ਬਾਰੇ ਕੋਈ ਵੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ।ਪ੍ਰਵੇਸ਼ ਦੀ ਇਹ ਵੀਡੀਓ 10 ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਮੁਲਜ਼ਮ ਕੁਬਰੀ ਦਾ ਰਹਿਣ ਵਾਲਾ ਹੈ। ਉਹ ਸਿੱਧੀ ਜ਼ਿਲ੍ਹੇ ਤੋਂ ਭਾਜਪਾ ਵਿਧਾਇਕ ਕੇਦਾਰਨਾਥ ਸ਼ੁਕਲਾ ਦਾ ਨੁਮਾਇੰਦਾ ਰਿਹਾ ਹੈ।
ਇਹ ਵੀ ਪੜ੍ਹੋ: ਬੀਜੇਪੀ ਗਠਜੋੜ ਦੀਆਂ ਖ਼ਬਰਾਂ ਵਿਚਾਲੇ ਅਕਾਲੀ ਦਲ ਨੇ ਸੱਦੀ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੁਲੀਸ ਨੂੰ ਮੁਲਜ਼ਮਾਂ ਖ਼ਿਲਾਫ਼ ਐਨਐਸਏ ਤਹਿਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ- ‘ਮੈਂ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਦੋਸ਼ੀਆਂ ਖਿਲਾਫ ਅਜਿਹੀ ਕਾਰਵਾਈ ਕੀਤੀ ਜਾਵੇ, ਜੋ ਇਕ ਮਿਸਾਲ ਬਣੇ। ਅਪਰਾਧੀਆਂ ਦੀ ਕੋਈ ਜਾਤ ਜਾਂ ਧਰਮ ਨਹੀਂ ਹੁੰਦਾ। ਅਪਰਾਧੀ ਕਿਸੇ ਪਾਰਟੀ ਨਾਲ ਸਬੰਧਤ ਨਹੀਂ ਹੁੰਦਾ, ਅਪਰਾਧੀ ਸਿਰਫ ਅਪਰਾਧੀ ਹੁੰਦਾ ਹੈ।’
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.