Breaking NewsD5 specialNewsPress ReleasePunjabTop News

Majithia ਖਿਲਾਫ ਕੋਈ ਬਦਲਾਖੋਰੀ ਨਹੀਂ, ਸਗੋਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ – ਮੁੱਖ ਮੰਤਰੀ Channi

ਨਸ਼ੇ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲਿਆਂ ਖਿਲਾਫ ਕਾਰਵਾਈ ਸ਼ੁਰੂ ਹੋਈ, ਬੇਅਦਬੀਆਂ ਦੇ ਦੋਸ਼ੀ ਵੀ ਜਲਦ ਹੋਣਗੇ ਸਲਾਖ਼ਾਂ ਪਿੱਛੇ

ਦੋਦਾ, ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਬਚ ਕੇ ਭੱਜਣ ਨਹੀਂ ਦੇਵੇਗੀ ਅਤੇ ਮਜੀਠੀਆ ਦੇ ਕੇਸ ਵਿਚ ਕਾਨੂੰਨ ਆਪਣਾ ਕੰਮ ਕਰੇਗਾ। ਮੁੱਖ ਮੰਤਰੀ ਅੱਜ ਇੱਥੇ ਦੋਦਾ ਪਿੰਡ ਦੀ ਦਾਣਾ ਮੰਡੀ ਵਿਚ ਇਕ ਵੱਡੀ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ ਜਿੱਥੇ ਉਨ੍ਹਾਂ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਕੋਹੜ ਨੂੰ ਪੂਰੀ ਤਰਾਂ ਨਾਲ ਖਤਮ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਦੁਹਰਾਇਆ ਕਿ Majithia ਦੇ ਕੇਸ ਵਿਚ ਕੋਈ ਸਿਆਸੀ ਬਦਲਾਖੋਰੀ ਨਹੀਂ ਕੀਤੀ ਜਾ ਰਹੀ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਗਿੱਦੜਬਾਹਾ ਹਲਕੇ ਦੇ ਵਿਕਾਸ ਲਈ 5 ਕਰੋੜ ਰੁਪਏ ਦੇਣ ਦੇ ਐਲਾਣ ਕਰਨ ਦੇ ਨਾਲ ਨਾਲ ਦੋਦਾ ਪਿੰਡ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਐਲਾਣ ਵੀ ਕੀਤਾ ਅਤੇ ਪੀਆਰਟੀਸੀ ਦੇ ਸਬ ਡਿਪੂ ਅਤੇ ਗਿੱਦੜਬਾਹਾ ਦੇ ਨਵੇਂ ਬਣਨ ਵਾਲੇ ਬੱਸ ਸਟੈਂਡ ਦਾ ਨੀਂਹ ਪੱਥਰ ਵੀ ਰੱਖਿਆ।

http://Punjab News : Channi ਸਰਕਾਰ ਲਈ ਮੁਸੀਬਤ, ਕੱਲ੍ਹ ਦੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦਾ ਧਮਾਕਾ, ਰੱਖਤੀ ਨਵੀਂ ਮੰਗ

ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਤਿੰਨ ਕਾਲੇ ਕਾਨੂੰਨਾਂ ਖਿਲਾਫ ਕਿਸਾਨ ਸੰਘਰਸ਼ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦੀ ਯਾਦਗਾਰ ਬਣਾਈ ਜਾਵੇਗੀ। Bikram Majithia ਤੋਂ ਲਿਖਤੀ ਮੁਆਫੀ ਮੰਗਣ ਲਈ ਅਤੇ Majithia ਤੇ ਨਸ਼ਾ ਤਸਕਰੀ ਦੇ ਲਗਾਏ ਦੋਸ਼ਾਂ ਨੂੰ ਵਾਪਿਸ ਲੈਣ ਲਈ ਦਿੱਲੀ ਦੇ ਮੁੱਖ ਮੰਤਰੀ ਸ੍ਰੀ Arvind Kejriwal ਅਤੇ ਆਪ ਆਗੂ Bhagwant Mann ਤੇ ਤਿੱਖਾ ਵਾਰ ਕਰਦਿਆਂ ਮੁੱਖ ਮੰਤਰੀ Channi ਨੇ ਕਿਹਾ ਕਿ ਆਪ ਦੇ ਇੰਨ੍ਹਾਂ ਲੀਡਰਾਂ ਨੂੰ ਹੁਣ ਪੰਜਾਬ ਦੇ ਲੋਕਾਂ ਤੋਂ ਮਜੀਠੀਆ ਨਾਲ ਨਿਭਾਈ ਆਪਣੀ ਲੁਕਵੀਂ ਸਾਂਝ ਲਈ ਮੁਆਫੀ ਮੰਗਣੀ ਚਾਹੀਦੀ ਹੈ।

Truck Union Strike Punjab : Captain ਨੂੰ ਪਿਆ ਘੇਰਾ, ਮੁਆਫੀ ਮੰਗ ਛੁਡਵਾਇਆ ਖਹਿੜਾ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਕਿ ਆਪ ਦੀ ਰਾਜਨੀਤੀ ਦਾ ਪੱਧਰ ਵੇਖੋ, ਇਸ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਲੋਕਾਂ ਤੋਂ ਮੁਆਫੀ ਮੰਗੀ ਜਿਨ੍ਹਾਂ ਤੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਦਾ ਦੋਸ਼ ਹੈ।ਇਸ ਮੌਕੇ ਉਨ੍ਹਾਂ ਨੇ ਮੁੜ ਦੁਹਰਾਇਆ ਕਿ ਜਿਸ ਤਰਾਂ ਨਸੇ਼ ਦੇ ਮਾਮਲੇ ਵਿਚ ਕਾਰਵਾਈ ਸ਼ੁਰੂ ਹੋਈ ਹੈ ਜਲਦ ਹੀ ਕਾਨੂੰਨ ਬੇਅਦਬੀ ਦੇ ਦੋਸ਼ੀਆਂ ਨਾਲ ਵੀ ਨਜਿੱਠੇਗਾ। ਉਪ ਮੁੱਖ ਮੰਤਰੀ S. Sukhjinder Singh Randhawa ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ Channi ਦੀ ਅਗਵਾਈ ਵਾਲੀ ਸਰਕਾਰ ਆਪਣੇ ਚੰਗੇ ਕੰਮਾਂ ਨਾਲ ਲੋਕਾਂ ਦਾ ਵਿਸਵਾਸ਼ ਜਿੱਤ ਰਹੀ ਹੈ ਅਤੇ ਨਾਲ ਦੀ ਨਾਲ ਬਾਦਲਾਂ ਅਤੇ Captain Amarinder Singh ਦੀਆਂ ਗਲਤੀਆਂ ਦੀ ਸਫਾਈ ਕਰ ਰਹੀ ਹੈ। ਉਨ੍ਹਾਂ ਨੇ ਗਿੱਦੜਬਾਹਾ ਵਿਖੇ ਪਸੂ ਖੁਰਾਕ ਫੈਕਟਰੀ ਲਈ 14.50 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।

‘AAP’ MLA Jai Krishan Rori ‘ਤੇ ਜਾਨਲੇਵਾ ਹਮਲਾ ਭੰਨੀ ਗੱਡੀ, ਮਸਾਂ ਬਚੀ ਜਾਨ | D5 Channel Punjabi

ਇਸ ਮੌਕੇ ਬੋਲਦਿਆਂ ਟਰਾਂਸਪੋਰਟ ਮੰਤਰੀ S. Amarinder Singh Raja Warring ਨੇ ਕਿਹਾ ਕਿ Badal ਪਰਿਵਾਰ ਦੇ ਰਾਜ ਸਮੇਂ ਪਨਪੇ ਟਰਾਂਸਪੋਰਟ ਮਾਫੀਆ ਨੂੰ ਖਤਮ ਕੀਤਾ ਗਿਆ ਹੈ। ਉਨ੍ਹਾਂ ਨੇ ਆਖਿਆ ਕਿ ਲੋਕ ਮਨਾਂ ਵਿਚੋਂ ਬਾਦਲ ਪਰਿਵਾਰ ਦਾ ਡਰ ਬਹੁਤ ਹੱਦ ਤੱਕ ਘੱਟ ਗਿਆ ਹੈ ਅਤੇ ਜ਼ੇਕਰ ਉਨ੍ਹਾਂ ਨੂੰ ਇਕ ਹੋਰ ਮੌਕਾ ਦਿੱਤਾ ਜਾਵੇ ਤਾਂ ਇਹ ਡਰ ਪੂਰੀ ਤਰਾਂ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਦਾ ਵੱਡੀ ਗਿਣਤੀ ਵਿਚ ਇਸ ਸਾਮਗਮ ਵਿਚ ਪਹੁੰਚਣ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦਾ ਵੀ ਇਲਾਕੇ ਲਈ ਫੰਡ ਜਾਰੀ ਕਰਨ ਲਈ ਸ਼ੁਕਰੀਆਂ ਕੀਤਾ।

ਮਜੀਠੀਆ ਕੇਸ ‘ਚ ਨਵੇਂ ਖੁਲਾਸੇ ! ਹੋਰ ਵਧੀਆਂ ਮੁਸ਼ਕਲਾਂ, ਜਲਦ ਹੋਵੇਗੀ ਗ੍ਰਿਫਤਾਰੀ ?

ਇਸ ਮੌਕੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਂਸਦ ਮੁਹੰਮਦ ਸਦੀਕ, ਵਿਧਾਇਕ ਕੁਲਬੀਰ ਜੀਰਾ, ਅੰਮ੍ਰਿਤਾ ਵੜਿੰਗ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਜਿ਼ਲ੍ਹਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਬਰਾੜ, ਜਿ਼ਲ੍ਹਾ ਪ੍ਰੀਸ਼ਦ ਚੇਅਰਮੈਨ ਨਰਿੰਦਰ ਕੌਣੀ, ਸਿੱਧੂ ਮੁਸੇਵਾਲਾ, ਜਗਪਾਲ ਸਿੰਘ ਔਲਖ, ਫਤਿਹ ਬਾਦਲ ਨੇ ਵੀ ਸੰਬੋਧਨ ਕੀਤਾ ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਅਤੇ ਐਸਐਸਪੀ ਸਰਬਜੀਤ ਸਿੰਘ ਵੀ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button