Breaking NewsD5 specialIndiaNewsPoliticsPunjabTop News

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਨਹੀਂ ਮਿਲੀ ਨੌਦੀਪ ਕੌਰ ਨਾਲ ਮੁਲਾਕਾਤ ਦੀ ਇਜ਼ਾਜਤ

ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰੀਡੈਂਟ ਕਰਨਾਲ ਨੇ ਦਲਿਤ ਮਜ਼ਦੂਰ ਅਧਿਕਾਰਾਂ ਦੇ ਕਾਰਕੁਨ ਅਤੇ ਮਜ਼ਦੂਰ ਅਧਿਕਾਰ ਸੰਗਠਨ ਦੀ ਮੈਂਬਰ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜ਼ਾਜਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਨੀਸ਼ਾ ਗੁਲਾਟੀ ਨੂੰ ਪਹਿਲਾਂ ਹਰਿਆਣਾ ਸਰਕਾਰ ਤੋਂ ਇਜ਼ਾਜਤ ਲੈਣੀ ਪਵੇਗੀ।

ਕਿਸਾਨ ਕਰਨਗੇ ਏਹ ਕੰਮ,ਬੜਾ ਸਬਰ ਕਰ ਲਿਆ ,ਹੁਣ ਲਾਉਣਗੇ ਸਰਕਾਰ ਨਾਲ ਗੱਲ ਇੱਕ ਪਾਸੇ

ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੇ ਜੇਲ੍ਹ ‘ਚ ਬੰਦ ਨੌਦੀਪ ਕੌਰ ਦੀ ਰਿਹਾਈ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੂੰ ਨੌਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ। ਉਨ੍ਹਾਂ ਨੇ ਅਪੀਲ ਕੀਤੀ ਕੀ ਨੌਦੀਪ ਕੌਰ ਦੇ ਸੰਵਿਧਾਨਕ ਹੱਕਾਂ ਦੀ ਰੱਖਿਆ ਨੂੰ ਸੁਨਿਸਚਿਤ ਬਣਾਇਆ ਜਾਵੇ।

ਕਿਸਾਨ ਕਰਨਗੇ ਏਹ ਕੰਮ,ਬੜਾ ਸਬਰ ਕਰ ਲਿਆ ,ਹੁਣ ਲਾਉਣਗੇ ਸਰਕਾਰ ਨਾਲ ਗੱਲ ਇੱਕ ਪਾਸੇ

ਦੱਸ ਦਈਏ ਕਿ 23 ਸਾਲ ਦੀ ਨੌਦੀਪ ਕੌਰ ਨੂੰ ਹਰਿਆਣਾ ਦੇ ਕੁੰਡਲੀ ‘ਚ ਕਿਸਾਨ ਅੰਦੋਲਨ ਦੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਨੌਦੀਪ ਦਾ ਮਾਮਲਾ ਉਦੋਂ ਲੋਕਾਂ ਦੇ ਸਾਹਮਣੇ ਆਇਆ ਜਦੋਂ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ  ਹੈਰਿਸ ਨੇ ਇੱਕ ਟਵੀਟ ਵਿੱਚ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪੁਲਿਸ ਹਿਰਾਸਤ ‘ਚ ਤਸੀਹੇ ਅਤੇ ਯੋਨ ਸ਼ੋਸ਼ਣ ਕੀਤਾ ਗਿਆ। ਹਾਲਾਂਕਿ  ਪੁਲਿਸ ਨੇ ਕਿਹਾ ਕਿ ਨੌਦੀਪ ‘ਤੇ ਗੰਭੀਰ ਆਪਰਾਧਿਕ ਮਾਮਲੇ ਦਰਜ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button