
ਬੀਰੇਵਾਲਾ ਜੱਟਾਂ ਗੁਰੂਘਰ ਵਿਵਾਦ: ਕਾਰਵਾਈ ਨਾ ਹੋਣ ‘ਤੇ ਭੜਕੇ ਲੋਕਗ੍ਰੰਥੀ ਦੀ ਮੌਤ ਦਾ ਮਾਮਲਾ ਵੀ ਭਖਿਆਮਾਨਸਾ: ਜ਼ਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ‘ਤੇ ਕਥਿਤ ਤੌਰ ‘ਤੇ ਅਪਮਾਨਜਨਕ ਸ਼ਬਦ ਲਿਖੇ ਜਾਣ ਦੇ ਮਾਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਪੰਥਕ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਮਾਨਸਾ ਦੇ ਤਿਕੋਣੀ ਚੌਕ ਵਿੱਚ ਧਰਨਾ ਦੇ ਕੇ ਰੋਡ ਜਾਮ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਅਸਲ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਰੋਡ ਜਾਮ ਹੋਣ ਕਾਰਨ ਸ਼ਹਿਰ ਦੀ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ। ਹਾਲਾਤਾਂ ਨੂੰ ਦੇਖਦਿਆਂ ਪੁਲਿਸ ਨੇ ਤਿਕੋਣੀ ਚੌਕ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ। ਧਰਨੇ ਕਾਰਨ ਬੱਸ ਅੱਡੇ ਤੋਂ ਚੱਲਣ ਵਾਲੀਆਂ ਕਈ ਬੱਸਾਂ ਨੂੰ ਆਪਣਾ ਰੂਟ ਬਦਲਣਾ ਪਿਆ। ਬੱਸਾਂ ਨੂੰ ਬੱਸ ਸਟੈਂਡ ਦੀ ਥਾਂ ਤਿਕੋਣੀ ਚੌਕ ਤੋਂ ਹੀ ਵੱਖ-ਵੱਖ ਸ਼ਹਿਰਾਂ ਲਈ ਰਵਾਨਾ ਕੀਤਾ ਗਿਆ। ਇਸ ਤੋਂ ਇਲਾਵਾ ਮਾਨਸਾ ਵਿੱਚ ਦਾਖ਼ਲ ਹੋਣ ਵਾਲੇ ਕਈ ਵਾਹਨਾਂ ਨੂੰ ਵੀ ਬਦਲਵੇਂ ਰਸਤਿਆਂ ਰਾਹੀਂ ਭੇਜਿਆ ਗਿਆ, ਜਿਸ ਕਾਰਨ ਲੋਕਾਂ ਨੂੰ ਕੁਝ ਸਮੇਂ ਲਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਧਰਨੇ ਨੂੰ ਸੰਬੋਧਨ ਕਰਦਿਆਂ ਨਿਹੰਗ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੀਰੇਵਾਲਾ ਜੱਟਾਂ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦਾ ਮਾਮਲਾ 15 ਜੁਲਾਈ ਨੂੰ ਸਾਹਮਣੇ ਆਇਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਉਸ ਤੋਂ ਬਾਅਦ ਪ੍ਰਸ਼ਾਸਨ ਨੇ ਕਾਰਵਾਈ ਕਰਨ ਦੀ ਬਜਾਏ ਸਿਰਫ਼ ਸਮਾਂ ਹੀ ਮੰਗਿਆ, ਪਰ ਅਜੇ ਤੱਕ ਕਿਸੇ ਵੀ ਅਸਲ ਦੋਸ਼ੀ ਖ਼ਿਲਾਫ਼ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਨੇ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕਾਨੂੰਨ ਬਣਾਉਣ ਦੀ ਗੱਲ ਕਰਦੀ ਹੈ, ਪਰ ਦੂਜੇ ਪਾਸੇ ਇੰਨੀ ਗੰਭੀਰ ਘਟਨਾ ਤੋਂ ਬਾਅਦ ਸਰਕਾਰ ਦਾ ਕੋਈ ਵੀ ਨੁਮਾਇੰਦਾ ਪ੍ਰਭਾਵਿਤ ਪਿੰਡ ਵਿੱਚ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ। ਜਥੇਬੰਦੀਆਂ ਦੇ ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਇਹ ਘਟਨਾ ਕਰੀਬ ਦੋ ਸਾਲ ਪਹਿਲਾਂ ਵਾਪਰੀ ਸੀ। ਉਸ ਸਮੇਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਲਵਿੰਦਰ ਸਿੰਘ ਨੇ ਇਸ ਬਾਰੇ ਗੁਰਦੁਆਰਾ ਕਮੇਟੀ ਨੂੰ ਜਾਣਕਾਰੀ ਦਿੱਤੀ ਸੀ। ਪਰ ਜਾਂਚ ਕਰਵਾਉਣ ਦੀ ਬਜਾਏ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਬਾਅ ਅਤੇ ਮਾਨਸਿਕ ਪਰੇਸ਼ਾਨੀ ਕਾਰਨ ਗ੍ਰੰਥੀ ਬਲਵਿੰਦਰ ਸਿੰਘ ਨੇ ਬਾਅਦ ਵਿੱਚ ਖ਼ੁਦਕੁਸ਼ੀ ਕਰ ਲਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਿਸ ਨੇ ਗ੍ਰੰਥੀ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਗੁਰਦੁਆਰਾ ਕਮੇਟੀ ਦੇ ਖ਼ਜ਼ਾਨਚੀ ਮੇਵਾ ਸਿੰਘ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਤਾਂ ਕੀਤਾ ਹੈ, ਪਰ ਬੇਅਦਬੀ ਕਰਨ ਵਾਲੇ ਅਸਲ ਲੋਕਾਂ ਤੱਕ ਅਜੇ ਵੀ ਜਾਂਚ ਨਹੀਂ ਪਹੁੰਚੀ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਗੁਰਦੁਆਰਾ ਕਮੇਟੀ ਨੇ ਘਟਨਾ ਦੀ ਖੁੱਲ੍ਹੀ ਜਾਂਚ ਕਰਨ ਦੀ ਥਾਂ ਇਹ ਕਹਿ ਕੇ ਮਾਮਲੇ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਕਿ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਅਨੁਸਾਰ ਇਸ ਕਾਰਨ ਸੰਗਤ ਨੂੰ ਸਹੀ ਜਾਣਕਾਰੀ ਨਹੀਂ ਮਿਲੀ ਅਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ। ਪੰਥਕ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬੇਅਦਬੀ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।”,
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




