ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅੱਜ ਦੋ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ ਚਰਨ ਕੌਰ ਵੱਲੋਂ ਸ਼ੋਸ਼ਲ ਮੀਡੀਆ ‘ਤੇ ਇਕ ਭਾਵੂਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਪੋਸਟ ਵਿਚ ਲਿਖਿਆ ਕਿ “ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ ਪੁੱਤ ਤੁਹਾਨੂੰ ਘਰ ਦੀ ਦਹਿਲੀਜ ਲੰਘੇ ਨੂੰ ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾ ਕਿਸੇ ਗੁਨਾਹਤੋਂ ਬਣੇ ਦੁਸ਼ਮਣਾ ਨੇ ਮੇਰੀ ਕੁੱਖ ਚੋ ਖੋਹ ਲਿਆ ਤੇ ਪੁੱਤ ਅਜਿਹਾ ਹਨੇਰਾ ਕੀਤਾ ਜਿਸ ਮਗਰੋਂ ਉਮੀਦ ਦਾ ਸੂਰਜ ਚੜਨ ਦੀ ਉਮੀਦ ਨੂੰ ਵੀ ਨਹੀਂ ਸੀ, ਪਰ ਬੇਟਾ ਗੁਰੂ ਮਾਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ ਸੀ ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ,ਬੇਟਾ ਮੈਂ ਤੇ ਤੁਹਾਡੇ ਬਾਪੂ ਜੀ ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿੱਚ ਬਰਕਰਾਰ ਰੱਖਾਂਗੇ ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਆ ਜੋ ਮੈਂ ਇਹਨਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਆ ਪੁੱਤ ਅਜ ਦਾ ਦਿਨ ਬੜਾ ਔਖਾ ਪੁੱਤ।”
ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਸ਼ੋਸ਼ਲ ਮੀਡੀਆ ‘ਤੇ ਲਿਖਿਆ ਕਿ “ਪੰਜਾਬ ਦੇ ਹੀਰੇ ਵਰਗੇ ਪੁੱਤ ਸਿੱਧੂ ਮੂਸੇਵਾਲਾ ਦੀ ਅੱਜ ਦੂਜੀ ਬਰਸੀ ਹੈ । ਪਰ ਦੋ ਸਾਲ ਬੀਤਣ ਤੇ ਵੀ ਉਸਦੇ ਕਾਤਲਾਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣਾ ਸਾਬਤ ਕਰਦਾ ਹੈ ਕਿ ਉਸਦੇ ਕਤਲ ਲਈ ਭਗਵੰਤ ਮਾਨ ਸਰਕਾਰ ਬਰਾਬਰ ਦੀ ਦੋਸ਼ੀ ਹੈ । ਪਰ ਸਿੱਧੂ ਮੂਸੇਵਾਲੇ ਦੇ ਇਨਸਾਫ ਦੀ ਲੜਾਈ ਅਸੀ ਜਾਰੀ ਰੱਖਾਂਗੇ ਤੇ ਸਮਾਂ ਆਉਣ ਤੇ ਇਸਦਾ ਇਨਸਾਫ਼ ਅਸੀ ਜ਼ਰੂਰ ਕਰਾਂਗੇ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.