Breaking NewsD5 specialNewsSportsTop News

Milkha Singh ਨੂੰ ਮਿਲੀ ਹਸਪਤਾਲ ਤੋਂ ਛੁੱਟੀ,ਪਤਨੀ ਦੀ ਹਾਲਤ ਸਥਿਰ

ਚੰਡੀਗੜ੍ਹ : ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਨੂੰ ਬੀਤੇ ਦਿਨ ਸਥਿਰ ਹਾਲਤ ‘ਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।ਦੱਸ ਦਈਏ ਕਿ ਉਹ ਮੋਹਾਲੀ ਦੇ ਫੇਜ਼-8 ‘ਚ ਸਥਿਤ ਫੋਰਟਿਸ ਹਸਪਤਾਲ ਵਿਖੇ ਇਲਾਜ਼ ਕਰਵਾ ਰਹੇ ਸਨ। ਹਸਪਤਾਲ ਦੇ ਬੁਲਾਰੇ ਅਨੁਸਾਰ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਹਿਣ ‘ਤੇ ਛੁੱਟੀ ਦਿੱਤੀ ਗਈ ਹੈ।ਉਨ੍ਹਾਂ ਦੀ ਹਾਲਤ ਸਥਿਰ ਹੈ।

BIG BREAKING ਪੰਜਾਬ ਪਹੁੰਚੀ ਕੰਗਨਾ ਰਨੌਤ, ਦੇਖੋ ਪਹੁੰਚਦੇ ਸਾਰ ਕੀ ਕਿਹਾ ?

ਜਦੋਂ ਕਿ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਨੂੰ ਬੀਤੇ ਦਿਨੀਂ ਫੋਰਟਿਸ ਹਸਪਤਾਲ ਵਿਖੇ ਆਈ. ਸੀ. ਯੂ. ‘ਚ ਸ਼ਿਫਟ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੂੰ ਆਕਸੀਜਨ ਦੀ ਲੋੜ ਸੀ। ਹੁਣ ਉਨ੍ਹਾਂ ਦੀ ਪਤਨੀ ਦੀ ਹਾਲਤ ਵੀ ਸਥਿਰ ਹੈ ਅਤੇ ਹਸਪਤਾਲ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਇਲਾਜ ਲਈ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button