Breaking NewsD5 specialEntertainmentNewsPunjabTop News

MLA ਬਲਕਾਰ ਸਿੱਧੂ ਨੇ CM ਮਾਨ ਨਾਲ ਕੀਤੀ ਮੁਲਾਕਾਤ 

ਪਟਿਆਲਾ : ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਸੱਤਾ ਹਾਸਿਲ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਸਾਰੇ ਵਿਧਾਇਕਾਂ ਮੰਤਰੀਆਂ ਨੂੰ ਸਖ਼ਤ ਹਿਦਾਇਤਾਂ ਦਿੱਤੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ‘ਚ ਘੱਟੋਂ ਘੱਟ ਰਹਿ ਕੇ ਆਪਣੇ ਹਲਕੇ ‘ਚ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਜਾਵੇ।

ਦਿੱਲੀ ’ਚ ਵੜਦੇ ਸਾਰ ਬੀਜੇਪੀ ਲੀਡਰ ਨੇ ਘੇਰਿਆ ਭਗਵੰਤ ਮਾਨ, ਮਤਾ ਪਾਸ ਕਰਨ ਤੋਂ ਬਾਅਦ ਗਰਮਾਇਆ ਮਾਹੌਲ

ਇਸ ਤਰ੍ਹਾਂ ਆਪ ਦੇ ਸਾਰੇ ਵਿਧਾਇਕ ਐਕਸ਼ਨ ਮੋਡ ‘ਚ ਹਨ। ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਤਰੱਕੀ ਲਈ ਤੇ ਵਿਕਾਸ ਕਾਰਜ ਸ਼ੁਰੂ ਕਰਨ ਲਈ ਵਿਧਾਇਕ ਬਲਕਾਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਮੁਲਾਕਾਤ ਕਰਕੇ ਹਲਕੇ ਦੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ। ਵਿਧਾਇਕ ਬਲਕਾਰ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਰਾਮਪੁਰਾ ਫੂਲ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਅਤੇ ਛੇਤੀ ਹੀ ਹਲਕੇ ਵਿੱਚ ਵਿਕਾਸ ਕਾਰਜ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਰਾਮਪੁਰਾ ਫੂਲ ਦੀਆਂ ਸਮੱਸਿਆਵਾਂ ਨੂੰ ਦਿਲਚਸਪੀ ਨਾਲ ਸੁਣਿਆ ਤੇ ਹਲਕੇ ਸਬੰਧੀ ਸਾਰੇ ਮਸਲੇ ਜ਼ਲਦ ਹੱਲ ਕਰਨ ਦਾ ਵਿਸਵਾਸ਼ ਦਿਵਾਇਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button