Press ReleasePunjabTop News

Mohali Stadium Controversy: ਪੰਜਾਬ ਦੇ ਖੇਡ ਮੰਤਰੀ ਨੇ ਬੀ.ਸੀ.ਸੀ.ਆਈ. ਨੂੰ ਮੁਹਾਲੀ ਵਿਖੇ ਮੈਚ ਨਾ ਕਰਵਾਉਣ ਦੇ ਫੈਸਲੇ ਨੂੰ ਮੁੜ ਵਿਚਾਰਨ ਲਈ ਕਿਹਾ

Mohali Stadium Controversy: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ-2023 ਲਈ ਪੀ.ਸੀ.ਏ. ਸਟੇਡੀਅਮ ਮੁਹਾਲੀ ਨੂੰ ਮੇਜ਼ਬਾਨ ਸੂਚੀ ਵਿੱਚ ਨਾ ਸ਼ਾਮਲ ਕਰਨ ਉਤੇ ਨਰਾਜ਼ਗੀ ਅਤੇ ਇਤਰਾਜ਼ ਜ਼ਾਹਰ ਕਰਦਿਆਂ ਬੀ.ਸੀ.ਸੀ.ਆਈ. ਨੂੰ ਇਸ ਫੈਸਲੇ ਉਤੇ ਮੁੜ ਵਿਚਾਰਨ ਲਈ ਕਿਹਾ ਹੈ। ਮੀਤ ਹੇਅਰ ਨੇ ਬੀ.ਸੀ.ਸੀ.ਆਈ. ਦੇ ਪ੍ਰਧਾਨ ਰੋਜਰ ਬਿੰਨੀ ਤੇ ਸਕੱਤਰ ਜੈ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਦੇ ਅਮੀਰ ਵਿਰਸੇ, ਖੇਡਾਂ ਵਿੱਚ ਯੋਗਦਾਨ ਅਤੇ ਪੰਜਾਬ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਦਿੱਤਾ ਹਵਾਲਾ ਦਿੰਦਿਆਂ ਮੁਹਾਲੀ ਵਿਖੇ ਮੈਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਡਿੱਬਰੂਗੜ੍ਹ ਜੇਲ੍ਹ ‘ਚ ਪਹੁੰਚਿਆ ਡੀਸੀ,ਖਾਣੇ ਬਾਰੇ ਅੰਮ੍ਰਿਤਪਾਲ ਨੇ ਕਹੀ ਵੱਡੀ ਗੱਲ! D5 Channel Punjabi
ਖੇਡ ਮੰਤਰੀ ਨੇ ਪੰਜਾਬ ਦੇ ਅਮੀਰ ਵਿਰਸੇ ਦੀ ਗੱਲ ਕਰਦਿਆਂ ਖੇਡਾਂ ਵਿੱਚ ਪੰਜਾਬ ਦੇ ਯੋਗਦਾਨ ਅਤੇ ਪੰਜਾਬ ਦੀ ਧਰਤੀ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਹਵਾਲਾ ਦਿੰਦਿਆਂ ਪੱਤਰ ਵਿੱਚ ਲਿਖਿਆ, “ਪੰਜਾਬ ਆਪਣੀ ਵਿਲੱਖਣ ਬਹਾਦਰੀ, ਪ੍ਰਹੁਾਣਚਾਰੀ ਅਤੇ ਧਰਮ ਨਿਰਪੱਖ ਆਦਰਸ਼ਾਂ ਵਿੱਚ ਅਟੁੱਟ ਵਿਸ਼ਵਾਸ ਦੀਆਂ ਆਪਣੀਆਂ ਸਦੀਆਂ ਪੁਰਾਣੀਆਂ ਪਰੰਪਰਾਵਾਂ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਗੁਰੂਆਂ, ਸੰਤਾਂ, ਦਾਰਸ਼ਨਿਕਾਂ ਅਤੇ ਕਵੀਆਂ ਵੱਲੋਂ ਬਖਸ਼ਿਸ਼ ਯੋਧਿਆਂ ਦੀ ਇਸ ਧਰਤੀ ਨੇ ਆਦਿ ਕਾਲ ਤੋਂ ਹੀ ਸ਼ਾਂਤੀ, ਦਇਆ, ਭਾਈਚਾਰਕ ਸਾਂਝ ਦੇ ਆਦਰਸ਼ਾਂ ਨੂੰ ਪਾਲਿਆ ਹੈ।”
CM Mann ਸਾਹਬ! ਇਧਰ ਮਾਰੋ ਧਿਆਨ! ਕਿੱਥੇ ਗਈ Punjab ਦੀ ਇਹ ਧਰਤੀ! | D5 Channel Punjabi
ਉਨ੍ਹਾਂ ਅੱਗੇ ਲਿਖਿਆ, “ਖੇਡਾਂ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਅਤੇ ਝੰਡਾਬਰਦਾਰ ਹੋਣ ਦਾ ਮਾਣ ਹਾਸਲ ਹੈ। ਜਦੋਂ ਕੌਮੀ ਪੱਧਰ ‘ਤੇ ਸਭ ਤੋਂ ਪਸੰਦੀਦਾ ਖੇਡ ਭਾਵ ਕ੍ਰਿਕਟ ਦੀ ਗੱਲ ਆਉਂਦੀ ਹੈ, ਤਾਂ ਪੰਜਾਬ ਨੇ ਕ੍ਰਿਕਟ ਜਗਤ ਨੂੰ ਲਾਲਾ ਅਮਰਨਾਥ, ਬਿਸ਼ਨ ਸਿੰਘ ਬੇਦੀ, ਮਹਿੰਦਰ ਅਮਰਨਾਥ, ਯਸ਼ਪਾਲ ਸ਼ਰਮਾ, ਮਦਨ ਲਾਲ, ਨਵਜੋਤ ਸਿੰਘ ਸਿੱਧੂ, ਹਰਭਜਨ ਸਿੰਘ, ਯੁਵਰਾਜ ਸਿੰਘ, ਰੀਤਇੰਦਰ ਸੋਢੀ, ਦਿਨੇਸ਼ ਮੋਂਗੀਆ, ਹਰਵਿੰਦਰ ਸਿੰਘ, ਵਿਕਰਮ ਰਾਠੌਰ, ਸ਼ਰਨਦੀਪ ਸਿੰਘ ਵਰਗੇ ਦਿੱਗਜ਼ ਅਤੇ ਹਾਲ ਹੀ ਵਿੱਚ ਧੁੰਮਾਂ ਪਾਉਣ ਵਾਲੇ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਵਰਗੇ ਕ੍ਰਿਕਟਰ ਦਿੱਤੇ ਹਨ।”
Canada Government ਦਾ Work Visa ‘ਤੇ ਫ਼ੈਸਲਾ, ਹੁਣ ਹੋਵੇਗਾ ਡਬਲ ਫਾਇਦਾ, ਆਈ ਖੁਸ਼ਖ਼ਬਰੀ | D5 Channel Punjabi
ਉਨ੍ਹਾਂ ਅੱਗੇ ਲਿਖਿਆ, “ਬੀ.ਸੀ.ਸੀ.ਆਈ. ਦੇ ਮੀਤ ਪ੍ਰਧਾਨ ਸ੍ਰੀ ਰਾਜੀਵ ਸ਼ੁਕਲਾ ਜੀ ਦੇ ਮੀਡੀਆ ਵਿੱਚ ਆਏ ਬਿਆਨ ਵਿੱਚ ਆਖਿਆ ਗਿਆ ਹੈ ਕਿ ਮੁਹਾਲੀ ਦਾ ਸਟੇਡੀਅਮ ਮੈਚ ਕਰਵਾਉਣ ਲਈ ਆਈ.ਸੀ.ਸੀ. ਦੇ ਮਾਪਦੰਡਾਂ ਉਤੇ ਖਰਾ ਨਹੀਂ ਉਤਰਦਾ। ਮੈਂ ਆਪ ਜੀ ਤੋਂ ਜਾਣਨਾ ਚਾਹੁੰਦਾ ਹਾਂ ਕਿ ਅਜਿਹੇ ਕਿਹੜੇ ਆਈ.ਸੀ.ਸੀ. ਦੇ ਮਾਪਦੰਡਾ ਹਨ ਜਿਨ੍ਹਾਂ ਦੇ ਆਧਾਰ ਉਤੇ ਮੈਚ ਲਈ ਮੁਹਾਲੀ ਅਯੋਗ ਹੈ। ਇਸ ਤੋਂ ਇਲਾਵਾ ਮਾਪਦੰਡਾਂ ਵਿੱਚ ਮੌਜੂਦਾ ਸਮੇਂ ਕੋਈ ਤਬਦੀਲੀ ਕੀਤੀ ਗਈ ਕਿਉਂਕਿ ਸਤੰਬਰ 2022 ਵਿੱਚ ਭਾਰਤ-ਆਸਟਰੇਲੀਆ ਮੈਚ ਖੇਡਿਆ ਗਿਆ। ਪਿਛਲੇ ਸਮੇਂ ਵਿੱਚ ਵਿਸ਼ਵ ਕੱਪ ਦੇ ਮੈਚ ਵੀ ਖੇਡੇ ਗਏ। ਇਹ ਵੀ ਦੱਸਿਆ ਜਾਵੇ ਕਿ ਕੀ ਆਈ.ਸੀ.ਸੀ. ਦੀ ਟੀਮ ਵੱਲੋਂ ਮਾਪਦੰਡ ਦੇਖਣ ਲਈ ਮੁਹਾਲੀ ਸਟੇਡੀਅਮ ਦਾ ਕੋਈ ਦੌਰਾ ਵੀ ਕੀਤਾ ਗਿਆ?”
Bir Devinder Singh ਦੀ ਹੋਈ ਮੌਤ ਦਾ ਸੱਚ | ਵੱਡੇ ਲੀਡਰ ਵੀ ਹੋਏ ਹੈਰਾਨ ! | D5 Channel Punjabi
ਮੁਹਾਲੀ ਦੇ ਬਿਹਤਰੀ ਬੁਨਿਆਦੀ ਢਾਂਚੇ ਅਤੇ ਪਿਛਲੇ ਸਮੇਂ ਵਿੱਚ ਕੀਤੀਆਂ ਮੇਜ਼ਬਾਨੀਆਂ ਦਾ ਜ਼ਿਕਰ ਕਰਦਿਆਂ ਮੀਤ ਹੇਅਰ ਨੇ ਲਿਖਿਆ, “ਖੇਡਾਂ ਦੇ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਵੀ ਪੰਜਾਬ ਕੋਲ ਦੁਨੀਆ ਦੇ ਸਰਵੋਤਮ ਮੈਦਾਨ ਹਨ। ਮੁਹਾਲੀ ਦੇ ਆਈ.ਐਸ. ਬਿੰਦਰਾ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਸਟੇਡੀਅਮ ਨੂੰ ਦੋ ਵਿਸ਼ਵ ਕੱਪ ਸੈਮੀਫਾਈਨਲ ਜਿਨ੍ਹਾਂ ਵਿੱਚ 1996 ਵਿਲਜ਼ ਵਿਸ਼ਵ ਕੱਪ ਅਤੇ ਸਾਲ 2011 ਦੇ ਵਿਸ਼ਵ ਕੱਪ (ਦੋ ਲੀਗ ਮੁਕਾਬਲਿਆਂ ਤੋਂ ਇਲਾਵਾ) ਮੈਚਾਂ ਦੀ ਮੇਜ਼ਬਾਨੀ ਦੇ ਨਾਲ-ਨਾਲ 2016 ਵਿਸ਼ਵ ਕੱਪ ਟੀ-20 ਦੇ ਦੋ ਮੈਚਾਂ ਦੀ ਮੇਜ਼ਬਾਨੀ ਕਰਨ ਦਾ ਮਾਣ ਹਾਸਲ ਹੈ।
Dibrugarh Jail ‘ਚ ਅੰਮ੍ਰਿਤਪਾਲ ਨਾਲ ਹੋਇਆ ਧੱਕਾ! ਚੋਰੀ-ਚੋਰੀ ਖਵਾਇਆ ਗਿਆ ਤੰਬਾਕੂ | D5 Channel Punjabi
ਮੀਤ ਹੇਅਰ ਨੇ ਮੁਹਾਲੀ ਦੇ ਸਟੇਡੀਅਮ ਨੂੰ ਦੁਨੀਆਂ ਦੇ ਬਿਹਤਰੀਨ ਸਟੇਡੀਅਮਾਂ ਵਿੱਚੋਂ ਇਕ ਦੱਸਦਿਆਂ ਆਪਣੇ ਪੱਤਰ ਵਿੱਚ ਲਿਖਿਆ, “ਪੀ.ਸੀ.ਏ. ਸਟੇਡੀਅਮ ਮੁਹਾਲੀ ਨਾ ਸਿਰਫ਼ ਭਾਰਤ ਦੇ ਚੋਟੀ ਦੇ ਸਟੇਡੀਅਮਾਂ ਵਿੱਚੋਂ ਇੱਕ ਹੈ, ਬਲਕਿ ਵਿਸ਼ਵ ਦੇ ਪ੍ਰਮੁੱਖ ਸਟੇਡੀਅਮਾਂ ਦੀ ਸੂਚੀ ਵਿੱਚ ਵੀ ਆਉਂਦਾ ਹੈ। ਮੁਹਾਲੀ ਹਮੇਸ਼ਾ ਹੀ ਕ੍ਰਿਕਟ ਪ੍ਰਸ਼ੰਸਕਾਂ ਦੀ ਪਹਿਲੀ ਪਸੰਦ ਰਿਹਾ ਹੈ। ਮੁਹਾਲੀ ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਹੈ ਅਤੇ ਸ਼ਹਿਰ ਵਿੱਚ ਟੀਮਾਂ ਦੇ ਠਹਿਰਨ ਲਈ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਟਲ ਵੀ ਹਨ।”
Vicky Middukhera ਕਤਲਕਾਂਡ ‘ਚ ਨਵਾਂ ਮੋੜ, Moose Wala ਦੇ Manager ਨੂੰ ਲੈਕੇ ਹੋਏ ਖੁਲਾਸੇ | D5 Channel Punjabi
ਪੰਜਾਬ ਅਤੇ ਇੱਥੋਂ ਦੇ ਕ੍ਰਿਕਟ ਪ੍ਰੇਮੀਆਂ ਨਾਲ ਹੋਏ ਵਿਤਕਰੇਬਾਜ਼ੀ ਦੀ ਗੱਲ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਨੇ ਬੀ.ਸੀ.ਸੀ.ਆਈ. ਦੇ ਪ੍ਰਧਾਨ ਨੂੰ ਮੁੜ ਵਿਚਾਰ ਕਰਕੇ ਮੁਹਾਲੀ ਵਿਖੇ ਵਿਸ਼ਵ ਕੱਪ ਦਾ ਮੈਚ ਅਲਾਟ ਕਰਨ ਦੀ ਮੰਗ ਰੱਖਦਿਆਂ ਪੱਤਰ ਵਿੱਚ ਲਿਖਿਆ, “ਹਾਲਾਂਕਿ ਇਸ ਸਾਲ ਅਕਤੂਬਰ ਅਤੇ ਨਵੰਬਰ ਵਿੱਚ ਹੋਣ ਵਾਲੇ ਆਈ.ਸੀ.ਸੀ. ਵਿਸ਼ਵ ਕੱਪ-2023 ਦੇ ਸ਼ਡਿਊਲ ਵਿੱਚ ਪੰਜਾਬ ਨੂੰ ਕੋਈ ਵੀ ਮੈਚ ਅਲਾਟ ਨਹੀਂ ਕੀਤਾ ਗਿਆ, ਜੋ ਨਿਰਪੱਖ ਫੈਸਲਾ ਨਹੀਂ ਹੈ। ਇਸ ਦਾ ਜਲਦ ਤੋਂ ਜਲਦ ਹੱਲ ਕਰਨ ਦੀ ਲੋੜ ਹੈ ਅਤੇ ਪੰਜਾਬ ਨਾਲ ਇਨਸਾਫ਼ ਕਰਦੇ ਹੋਏ ਪੰਜਾਬ ਨੂੰ ਕੁਝ ਮੁਕਾਬਲੇ ਅਲਾਟ ਕੀਤੇ ਜਾਣ ਅਤੇ ਇਸ ਨੂੰ ਅੱਖੋਂ ਓਹਲੇ ਨਾ ਕੀਤਾ ਜਾਵੇ। ਮੈਨੂੰ ਪੂਰਾ ਭਰੋਸਾ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਨਾਲ ਨਿਆਂ ਕੀਤਾ ਜਾਵੇਗਾ।”

Meet Hayer Write a Letter to BCCI
Meet Hayer Write a Letter to BCCI

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button