EntertainmentPunjabTop News

Moosewala ਕਤਲਕਾਂਡ : ਪੰਜਾਬ ਪੁਲਿਸ ਨੇ ਗੈਂਗਸਟਰ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਕੀਤਾ ਗ੍ਰਿਫ਼ਤਾਰ

ਪਟਿਆਲਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਬਦਨਾਮ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਸਿੰਘ ਤੂਫ਼ਾਨ ਨੂੰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਨੇ ਇੱਕ ਗੁਪਤ ਅਪਰੇਸ਼ਨ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਗੈਂਗਸਟਰ ਪੁਲਿਸ ਨੂੰ ਲੰਬੇ ਸਮੇਂ ਤੋਂ ਲੋੜੀਂਦੇ ਸਨ। ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ 3 ਤੋਂ 5 ਵਜੇ ਦਰਮਿਆਨ ਕੀਤੇ ਗਏ ਇਸ ਆਪ੍ਰੇਸ਼ਨ ਨੂੰ ਦਿਹਾਤੀ ਪੁਲਿਸ ਨੇ ਪੂਰੀ ਤਰ੍ਹਾਂ ਗੁਪਤ ਰੱਖਿਆ ਹੋਇਆ ਸੀ।

ਸ਼੍ਰੋਮਣੀ ਕਮੇਟੀ ਦੀਆਂ ਹੋਣਗੀਆਂ ਚੋਣਾਂ, ਵੱਡਾ ਐਲਾਨ! ਬਾਦਲ ਹੋਣਗੇ ਬਾਹਰ, ਮਾਨ ਬਣੂ ਪ੍ਰਧਾਨ? ਸੁਪਰੀਮ ਕੋਰਟ ਦਾ ਫੈਸਲਾ

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਕੇਡੀ ਹਸਪਤਾਲ ਵਿੱਚ ਗੈਂਗਸਟਰ ਕੰਦਾਂਵਾਲੀਆਂ ਨੂੰ ਗੋਲੀ ਮਾਰ ਕੇ ਮਨੀ ਰਈਆ ਫ਼ਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਉਸ ਦੀ ਸ਼ਮੂਲੀਅਤ ਇੱਕ ਵਾਰ ਫਿਰ ਸਾਹਮਣੇ ਆਈ ਸੀ। ਗੁਪਤ ਅਪਰੇਸ਼ਨ ਦੌਰਾਨ ਅੱਜ ਪੁਲਿਸ ਨੇ ਬਦਨਾਮ ਗੈਂਗਸਟਰ ਮਨਦੀਪ ਸਿੰਘ ਉਰਫ਼ ਤੂਫ਼ਾਨ ਨੂੰ ਵੀ ਪਿੰਡ ਖੱਖ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਦਿਹਾਤੀ ਪੁਲਿਸ ਨੇ ਦੋਵਾਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ, ਜਿਸ ਤੋਂ ਬਾਅਦ ਪੁਲਿਸ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button