PunjabTop News

MP ਅੰਮ੍ਰਿਤਪਾਲ ਸਿੰਘ ਨੂੰ ਡਿਸਚਾਰਜ ਕਰਨ ਦੀ ਮੰਗ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਐਫਆਈਆਰ ਨੰਬਰ 39 ਦੇ ਮਾਮਲੇ ਵਿੱਚ ਅੱਜ ਸੈਸ਼ਨ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਦੌਰਾਨ ਉਨ੍ਹਾਂ ਦੇ ਕਾਨੂੰਨੀ ਪੱਖ ਵੱਲੋਂ ਡਿਸਚਾਰਜ ਐਪਲੀਕੇਸ਼ਨ ਸਬੰਧੀ ਕਾਰਵਾਈ ਅੱਗੇ ਵਧਾਈ ਗਈ।

ਕੇਸ ਬਾਰੇ ਜਾਣਕਾਰੀ ਦਿੰਦਿਆਂ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਉਹ ਅਰਜ਼ੀ ਪੇਸ਼ ਕੀਤੀ ਗਈ ਸੀ, ਜਿਸ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਇਸ ਮਾਮਲੇ ਵਿੱਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਦੌਰਾਨ ਰਾਜ ਪੱਖ ਵੱਲੋਂ ਆਪਣਾ ਜਵਾਬ ਅਦਾਲਤ ਵਿੱਚ ਦਾਖ਼ਲ ਕੀਤਾ ਗਿਆ। ਐਡਵੋਕੇਟ ਸੰਧੂ ਨੇ ਦੱਸਿਆ ਕਿ ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਦਲੀਲਾਂ ਸੁਣਨ ਲਈ ਅਗਲੀ ਤਾਰੀਖ਼ ਨਿਰਧਾਰਤ ਕੀਤੀ ਹੈ। ਉਨ੍ਹਾਂ ਮੁਤਾਬਕ ਕੱਲ੍ਹ ਡਿਸਚਾਰਜ ਐਪਲੀਕੇਸ਼ਨ ਉਤੇ ਦੋਵੇਂ ਪੱਖਾਂ ਵੱਲੋਂ ਵਿਸਥਾਰ ਨਾਲ ਆਰਗੂਮੈਂਟ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button