PunjabTop News

MP ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਦੀ ਮਿਲੀ ਇਜਾਜ਼ਤ : ਐਡਵੋਕੇਟ ਹਰਜੋਤ ਸਿੰਘ ਮਾਨ

22 ਤੇ 23 ਨਵੰਬਰ ਦੇ ਸਮਾਗਮਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਸ਼ਮੂਲੀਅਤ

ਅੰਮ੍ਰਿਤਸਰ 17 ਨਵੰਬਰ 2026 (ਬਿੰਦੂ ਸਿੰਘ) ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਵਕੀਲ ਐਡਵੋਕੇਟ ਹਰਜੋਤ ਸਿੰਘ ਮਾਨ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਡੀਸ਼ਨਲ ਸੈਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਅੱਜ ਮਿਤੀ 17 ਨਵੰਬਰ 2026 ਨੂੰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਅਰਜ਼ੀ ’ਤੇ ਹੁਕਮ ਸੁਣਾਇਆ ਗਿਆ ਹੈ।

ਅਦਾਲਤ ਨੇ ਹੁਕਮ ਕੀਤਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ 21 ਨਵੰਬਰ 2026 ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ, ਹਿਰਾਸਤ ਵਿੱਚ ਹੀ, ਪਿੰਡ ਜੱਲੂਪੁਰ ਖੇੜਾ ਵਿਖੇ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਲਿਆਂਦਾ ਜਾਵੇ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਸਬੰਧੀ ਪਹਿਲਾਂ ਮਿਤੀ 13 ਨਵੰਬਰ 2026 ਨੂੰ ਜਾਰੀ ਕੀਤੇ ਹੁਕਮ ਦੀਆਂ ਸ਼ਰਤਾਂ ਲਾਗੂ ਰਹਿਣਗੀਆਂ।

ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਐਡ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ  ਵੱਲੋਂ ਆਪਣੀ ਦਾਦੀ ਨਾਲ ਡੂੰਘੇ ਪਿਆਰ ਅਤੇ ਸਨੇਹ ਦੇ ਮੱਦੇਨਜ਼ਰ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਮੰਗ ਕੀਤੀ ਗਈ ਸੀ।

ਅਦਾਲਤ ਨੇ ਇਸ ਮਨੁੱਖੀ ਪੱਖ ਨੂੰ ਵਿਚਾਰਦਿਆਂ 21 ਨਵੰਬਰ ਨੂੰ ਸੀਮਤ ਸਮੇਂ ਲਈ ਉਨ੍ਹਾਂ ਦੀ ਸਰੀਰਕ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤੀ ਹੁਕਮ ਅਨੁਸਾਰ 22 ਨਵੰਬਰ 2026 ਨੂੰ ਅਸਥੀਆਂ ਇਕੱਠੀਆਂ ਕਰਨ ਦੀ ਰਸਮ ਅਤੇ 23 ਨਵੰਬਰ 2026 ਨੂੰ ਹੋਣ ਵਾਲੇ ਭੋਗ ਸਮਾਗਮ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸ਼ਮੂਲੀਅਤ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਜਾਵੇਗੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਯਾਤਰਾ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਸਬੰਧਤ ਵਾਜਬ ਖਰਚਾ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਕੀਤਾ ਜਾਵੇਗਾ। ਨਾਲ ਹੀ, ਕਾਨੂੰਨ-ਵਿਵਸਥਾ ਸਬੰਧੀ ਕਿਸੇ ਅਣਸੁਖਾਵੀਂ ਸਥਿਤੀ ਦੀ ਸੂਰਤ ਵਿੱਚ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦਾ ਅਧਿਕਾਰ ਹੋਵੇਗਾ।

ਹਰਜੋਤ ਸਿੰਘ ਮਾਨ ਵੱਲੋਂ ਸਾਂਝੀ ਕੀਤੀ ਗਈ ਇਸ ਜਾਣਕਾਰੀ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਕਿ  ਅਦਾਲਤ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ  ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਇਜਾਜ਼ਤ ਪਰਿਵਾਰਕ ਅਤੇ ਮਨੁੱਖੀ ਭਾਵਨਾਵਾਂ ਦੇ ਪੱਖੋਂ ਅਹਿਮ ਫ਼ੈਸਲਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button