PunjabPunjabTop News

MP ਅੰਮ੍ਰਿਤਪਾਲ ਸਿੰਘ ਨੂੰ ਹਲੇ ਹੋਰ ਰਹਿਣਾ ਪਵੇਗਾ ਡਿਬਰੂਗੜ੍ਹ ਜੇਲ੍ਹ

ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ( NSA ) ਨੂੰ ਪੰਜਾਬ ਸਰਕਾਰ ਨੇ ਇਕ ਸਾਲ ਲਈ ਹੋਰ ਵਧਾ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਨੂੰ ਹੁਣ 1 ਸਾਲ ਲਈ ਹੋਰ ਡਿਬਰੂਗੜ੍ਹ ਦੀ ਜੇਲ੍ਹ ਵਿਚ ਰਹਿਣਾ ਪਵੇਗਾ। ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਨੈਸ਼ਨਲ ਸਿਕਿਓਰਿਟੀ ਐਕਟ (NSA) ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋਣੀ ਸੀ।

ਹਾਲਾਂਕਿ ਪਹਿਲਾਂ ਖ਼ਬਰਾਂ ਆ ਰਹੀਆਂ ਸੀ ਕਿ ਪੰਜਾਬ ਪੁਲਿਸ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਅਦਾਲਤ ਤੋਂ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਕੇ ਪੰਜਾਬ ਦੇ ਅੰਮ੍ਰਿਤਸਰ ਲਿਆ ਸਕਦੀ ਹੈ, ਜਿਸ ਦੌਰਾਨ 23 ਫਰਵਰੀ 2023 ਨੂੰ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਦਰਜ FIR ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਜਾਵੇਗਾ। ਉਪਰੰਤ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ 24 ਅਪ੍ਰੈਲ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ, ਜਿੱਥੋਂ ਉਸ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ “ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀਆਂ ਨੂੰ 2023 ਵਿੱਚ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਤੱਕ ਪਪਲਪ੍ਰੀਤ ਸਿੰਘ ਸਮੇਤ ਅੰਮ੍ਰਿਤਪਾਲ ਦੇ 9 ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ NSA ਅਧੀਨ ਜੇਲ੍ਹ ਵਿੱਚ ਰਹਿ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button