PunjabTop News

MP ਅੰਮ੍ਰਿਤਪਾਲ ਸਿੰਘ ਨੇ ਐਕਟ (NSA) ਲਗਾਏ ਜਾਣ ਖਿਲਾਫ ਹਰਿਆਣਾ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਤੀਜੀ ਵਾਰ ਆਪਣੇ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ (NSA) ਲਗਾਏ ਜਾਣ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ NSA ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਦੱਸਿਆ ਹੈ ਤੇ ਦਲੀਲ ਦਿੱਤੀ ਹੈ ਕਿ ਇਹ ਸੰਵਿਧਾਨਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ।

ਦੱਸ ਦਈਏ ਅੰਮ੍ਰਿਤਪਾਲ ਸਿੰਘ 2023 ਤੋਂ ਜੇਲ੍ਹ ਵਿੱਚ ਹਨ। ਉਨ੍ਹਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਸਰਕਾਰ ਨੇ ਬਿਨਾਂ ਕਿਸੇ ਨਵੇਂ ਕਾਰਨ ਦੇ ਉਨ੍ਹਾਂ ਦੀ ਨਜ਼ਰਬੰਦੀ ਵਧਾ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਮਾਮਲਿਆਂ ਵਿੱਚ ਉਨ੍ਹਾਂ ਦੀ ਕੋਈ ਸਿੱਧੀ ਭੂਮਿਕਾ ਨਹੀਂ ਹੈ ਜਿਨ੍ਹਾਂ ਦੇ ਆਧਾਰ ‘ਤੇ ਸਰਕਾਰ ਨੇ ਉਨ੍ਹਾਂ ਦੀ NSA ਵਧਾਈ ਹੈ। ਪਟੀਸ਼ਨ ਵਿੱਚ ਇਹ ਵੀ ਦਲੀਲ ਦਿੱਤੀ ਗਈ ਹੈ ਕਿ ਕੁਝ ਘਟਨਾਵਾਂ ਉਸ ਸਮੇਂ ਵਾਪਰੀਆਂ ਜਦੋਂ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਸਨ। ਹਾਲਾਂਕਿ, ਉਨ੍ਹਾਂ ਘਟਨਾਵਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੁਲਿਸ ਦੁਆਰਾ ਨਾਮਜ਼ਦ ਗਵਾਹ ਭਰੋਸੇਯੋਗ ਨਹੀਂ। ਉਨ੍ਹਾਂ ਦੇ ਬਿਆਨ ਇੱਕ ਦੂਜੇ ਨਾਲ ਮੇਲ ਨਹੀਂ ਖਾਂਦੇ ਤੇ ਕੋਈ ਠੋਸ ਸਬੂਤ ਨਹੀਂ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜ਼ਿਲ੍ਹਾ ਮੈਜਿਸਟਰੇਟ (DM) ਕੋਲ NSA ਦੀ ਧਾਰਾ 3(2) ਤਹਿਤ ਨਜ਼ਰਬੰਦੀ ਦਾ ਆਦੇਸ਼ ਦੇਣ ਦਾ ਅਧਿਕਾਰ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button