ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਤੋਂ ਮਰਨ ਵਰਤ ਤੇ ਬੈਠਣ ਦਾ ਐਲਾਨ ਕਰਨ ਵਾਲੇ BKU ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਸਵੇਰੇ ਕਰੀਬ 2:30 ਵਜੇ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਸੀ। ਉਨ੍ਹਾਂ ਦੀ ਸਿਹਤ ਜਾਂਚ ਲਈ ਉਹਨਾਂ ਨੂੰ ਲੁਧਿਆਣਾ ਦੇ DMC ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਹਸਪਤਾਲ ਦੀ ਪੂਰੀ ਤਰਾਂ ਘੇਰਾਬੰਦੀ ਕੀਤੀ ਹੋਈ ਹੈ। ਕਿਸੇ ਨੂੰ ਵੀ ਡੱਲੇਵਾਲਾ ਨਾਲ ਮਿਲਣ ਲਈ ਨਹੀਂ ਦਿੱਤਾ ਜਾ ਰਿਹਾ।ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਵੀ ਉਹਨਾਂ ਨੂੰ ਮਿਲਣ ਲਈ DMC ਪਹੁੰਚੇ ਸਨ, ਪਰ ਪੁਲਿਸ ਅਧਿਕਾਰੀਆਂ ਵਲੋਂ ਉਹਨਾਂ ਨੂੰ ਜਗਜੀਤ ਸਿੰਘ ਡੱਲੇਵਾਲਾ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਕ ਵੀਡੀਓ ਬਿਆਨ ਜਾਰੀ ਕਰ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਰਕਾਰ ਦਾ ਰਵਈਆ ਬੇਹੱਦ ਮਾੜਾ ਹੈ। ਅੱਜ ਸਵੇਰ ਵੇਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੂੰ ਪੁਲਿਸ ਨੇ ਸੁੱਤੇ ਪਏ ਨੂੰ ਹਿਰਾਸਤ ‘ਚ ਲਿਆ।
ਸਾਂਸਦ ਸਰਬਜੀਤ ਸਿੰਘ ਨੇ ਕਿਹਾ ਕਿ ਡੱਲੇਵਾਲ ਨੂੰ ਮਿਲਣ ਲਈ ਲੁਧਿਆਣਾ ਦੇ ਹਸਪਤਾਲ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਦੀ ਇਹ ਬੇਹੱਦ ਮਾੜੀ ਕਾਰਗੁਜ਼ਾਰੀ ਹੈ। ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਦਾ ਕਿਸਾਨਾਂ ਨੂੰ ਪੂਰਾ ਸਮਰਥਨ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.