PunjabTop News

MP ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਭੱਜਣ ਦੀ ਦਿੱਤੀ ਸਲਾਹ, ਕਿਹਾ ਜਾਨ ਨੂੰ ਖ਼ਤਰਾ

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਹੈ। ਮਾਨ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਨਹੀਂ ਕਰਨਾ ਚਾਹੀਦਾ, ਸਗੋਂ ਗੁਆਂਢੀ ਦੇਸ਼ ਪਾਕਿਸਤਾਨ ਨੂੰ ਭੱਜਣਾ ਚਾਹੀਦਾ ਹੈ।ਦੱਸਣਯੋਗ ਹੈ ਕਿ ਅੰਮ੍ਰਿਤਪਾਲ ਪਿਛਲੇ ਕਈ ਦਿਨਾਂ ਤੋਂ ਪੁਲਿਸ ਨੂੰ ਚਕਮਾ ਦੇ ਰਿਹਾ ਹੈ, ਜਿਸ ਦੀ ਵੀਡੀਓ ਵੀ ਜਾਰੀ ਕਰ ਰਿਹਾ ਹੈ, ਪਰ ਪੁਲਿਸ ਅਜੇ ਤੱਕ ਉਸ ਨੂੰ ਫੜ ਨਹੀਂ ਸਕੀ ਹੈ। ਇੱਕ ਮੀਡੀਆ ਅਦਾਰੇ ਨੂੰ ਦਿੱਤੇ ਇੰਟਰਵਿਊ ਵਿੱਚ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਨੂੰ ਨੇਪਾਲ ਜਾਣ ਦੀ ਬਜਾਏ ਪਾਕਿਸਤਾਨ ਜਾਣ ਬਾਰੇ ਸੋਚਣਾ ਚਾਹੀਦਾ ਹੈ। ਦੂਜੇ ਪਾਸੇ ਸਿਮਰਜੀਤ ਸਿੰਘ ਮਾਨ ਨੇ ਵੀ ਆਪਣੇ ਪੱਖ ਵਿਚ ਦਲੀਲ ਦਿੰਦਿਆਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖਤਰਾ ਹੈ, ਇਸ ਲਈ ਉਸ ਨੂੰ ਪਾਕਿਸਤਾਨ ਭੱਜ ਕੇ ਆਪਣੀ ਜਾਨ ਬਚਾਉਣੀ ਚਾਹੀਦੀ ਹੈ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਨੇਪਾਲ ਭੱਜ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਕੱਲ੍ਹ ਇੱਕ ਨਵਾਂ ਵੀਡੀਓ ਜਾਰੀ ਕੀਤਾ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਜਲਦੀ ਹੀ ਦੁਨੀਆ ਦੇ ਸਾਹਮਣੇ ਆ ਜਾਵੇਗਾ। ਆਪਣੀ ਵੀਡੀਓ ਵਿੱਚ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਅਟਕਲਾਂ ਨੂੰ ਵੀ ਰੱਦ ਕੀਤਾ ਕਿ ਉਹ ਆਤਮ ਸਮਰਪਣ ਕਰਨ ਜਾਂ ਗੱਲਬਾਤ ਕਰਨ ਬਾਰੇ ਸੋਚ ਰਿਹਾ ਹੈ।ਮੈਂ ਨਾ ਤਾਂ ਭਗੌੜਾ ਹਾਂ ਅਤੇ ਨਾ ਹੀ ਮੈਂ ਆਪਣੇ ਸਾਥੀਆਂ ਨੂੰ ਛੱਡਿਆ ਹੈ-

ਅੰਮ੍ਰਿਤਪਾਲ ਨੇ ਕਿਹਾ ਕਿ ਜਿਨ੍ਹਾਂ ਨੂੰ ਲੱਗਦਾ ਹੈ ਕਿ ਮੈਂ ਭਗੌੜਾ ਹਾਂ ਅਤੇ ਆਪਣੇ ਸਾਥੀਆਂ ਨੂੰ ਛੱਡ ਦਿੱਤਾ ਹੈ। ਉਨ੍ਹਾਂ ਨੂੰ ਇਹ ਭੁਲੇਖਾ ਨਹੀਂ ਹੋਣਾ ਚਾਹੀਦਾ। ਸਿੰਘ ਨੇ ਕਿਹਾ ਕਿ ਉਹ ਮੌਤ ਤੋਂ ਡਰਨ ਵਾਲੇ ਨਹੀਂ ਹਨ ਅਤੇ ਜਲਦੀ ਹੀ ਦੁਨੀਆ ਦੇ ਸਾਹਮਣੇ ਆਉਣਗੇ ਅਤੇ ਸੰਗਤਾਂ ਦੇ ਵਿੱਚ ਵੀ ਆਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button