IndiaTop News

MP Road Accident : ਮੱਧ ਪ੍ਰਦੇਸ਼ ਦੇ ਬੈਤੂਲ ‘ਚ ਭਿਆਨਕ ਸੜਕ ਹਾਦਸਾ, ਬੱਸ ਕਾਰ ਦੀ ਟੱਕਰ ‘ਚ 11 ਲੋਕਾਂ ਦੀ ਮੌਤ

ਬੈਤੂਲ : ਮੱਧ ਪ੍ਰਦੇਸ਼ ਦੇ ਬੈਤੂਲ ਪਰਤਵਾੜਾ ਰੋਡ ‘ਤੇ ਬੱਸ ਅਤੇ ਟਵੇਰਾ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।ਟੱਕਰ ਇੰਨੀ ਜ਼ਬਰਦੱਸਤ ਸੀ ਕਿ 4 ਲੋਕਾਂ ਦੀਆਂ ਲਾਸ਼ਾਂ ਟਵੇਰਾ ਵੱਢ ਕੇ ਕੱਢੀਆਂ ਗਈਆਂ। ਟਵੇਰਾ ਵਿੱਚ ਸਵਾਰ 11 ਲੋਕਾਂ ਦੀ ਮੌਤ ਹੋ ਗਈ । ਘਟਨਾ ਦੁਪਹਿਰ ਕਰੀਬ 2 ਵਜੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਕੈਦੀਆਂ ਦਾ ਕਾਰਨਾਮਾ, ਬੈਰਕਾਂ ‘ਚ ਲਈ ਬੈਠੇ ਸੀ ਖ਼ਤਰਨਾਕ ਚੀਜ਼ ! ਜੇਲ੍ਹ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ। ਪੁਲਿਸ ਮੁਤਾਬਕ ਸਾਰੇ ਮ੍ਰਿਤਕ ਮਜ਼ਦੂਰ ਜਾਪਦੇ ਹਨ। ਇਹ ਘਟਨਾ ਝੱਲਰ ਥਾਣੇ ਤੋਂ ਇਕ ਕਿਲੋਮੀਟਰ ਦੂਰ ਗੁੜਗਾਓਂ ਨੇੜੇ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਸਾਰੇ ਲੋਕ ਅਮਰਾਵਤੀ ਤੋਂ ਆਪਣੇ ਘਰਾਂ ਨੂੰ ਪਰਤ ਰਹੇ ਸਨ। ਕਾਰ ਚਾਲਕ ਨੂੰ ਨੀਂਦ ਆ ਗਈ ਅਤੇ ਉਹ ਕਾਰ ਦਾ ਕੰਟਰੋਲ ਗੁਆ ਬੈਠਾ, ਜਿਸ ਤੋਂ ਬਾਅਦ ਕਾਰ ਉਲਟ ਦਿਸ਼ਾ ਤੋਂ ਆ ਰਹੀ ਬੱਸ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਸੂਚਨਾ ਮਿਲਣ ਤੋਂ ਬਾਅਦ ਬੈਤੂਲ ਕਲੈਕਟਰ ਅਤੇ ਐਸਪੀ ਸਮੇਤ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਸੁਰਜੀਤ ਸਿੰਘ ਰੱਖੜਾ ਦੀ ਧਮਾਕੇਦਾਰ ਇੰਟਰਵਿਊ, ਬੀਬੀ ਜਗੀਰ ਕੌਰ ਕਿਉਂ ਹੋਈ ਬਾਗੀ?

27 ਅਕਤੂਬਰ ਨੂੰ ਹੀ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ‘ਚ ਹੰਡੀਆ ਟੋਲ ਪਲਾਜ਼ਾ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ। ਇੱਕ ਟਵੇਰਾ ਕਾਰ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਹਾਦਸੇ ‘ਚ 4 ਔਰਤਾਂ ਅਤੇ 1 ਬੱਚੇ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਜਦਕਿ ਹਾਦਸੇ ‘ਚ 5 ਲੋਕ ਗੰਭੀਰ ਜ਼ਖਮੀ ਹੋ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button