IndiaTop News

Parliament Monsoon Session 2023 ਤੋਂ MP Sanjay Singh ਨੂੰ ਕੀਤਾ ਗਿਆ ਮੁਅੱਤਲ

ਸੰਸਦ ਦੇ ਮਾਨਸੂਨ ਸੈਸ਼ਨ (Parliament Monsoon Session 2023) ਦਾ ਅੱਜ ਤੀਜਾ ਦਿਨ ਹੈ। ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਰਾਜ ਸਭਾ ‘ਚ ਮਨੀਪੁਰ ਮੁੱਦੇ ‘ਤੇ ਚੇਅਰਮੈਨ ਜਗਦੀਪ ਧਨਖੜ ਨਾਲ ਬਹਿਸ ਕਰਨ ਵਾਲੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਨੂੰ ਮਾਨਸੂਨ ਸੈਸ਼ਨ ਦੇ ਬਾਕੀ ਕਾਰਜਕਾਲ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਰਾਜ ਸਭਾ ‘ਚ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਸੰਜੇ ਸਿੰਘ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ।

ਇਹ ਵੀ ਪੜ੍ਹੋ: Satyendar Jain ਨੂੰ ਮਿਲੀ ਅੰਤਰਿਮ ਜ਼ਮਾਨਤ

ਮਤੇ ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਸਪੀਕਰ ਜਗਦੀਪ ਧਨਖੜ ਨੇ ਸੰਜੇ ਸਿੰਘ ਖਿਲਾਫ ਕਾਰਵਾਈ ਕੀਤੀ। ਸੰਸਦ ਦੇ ਦੋਵਾਂ ਸਦਨਾਂ ‘ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮਣੀਪੁਰ ਮੁੱਦੇ ‘ਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਉਠਾਈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਸੰਸਦ ਦੇ ਦੋਵਾਂ ਸਦਨਾਂ ‘ਚ ਮਨੀਪੁਰ ਮੁੱਦੇ ‘ਤੇ ਬਿਆਨ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਸੰਸਦ ‘ਚ ਚਰਚਾ ਕਰਨ ਲਈ ਤਿਆਰ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button