ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਐਮਐਸਪੀ ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਫ਼ਸਲਾਂ ਦੀ ਐਮਐਸਪੀ ਵਧਾਉਣ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਕਿਸਾਨ ਭਵਨ ‘ਚ ਪ੍ਰੈੱਸ ਕਾਨਫਰੰਸ ਸੱਦੀ ਹੈ। ਇਸ ਨੇ ਮੰਗਾਂ ਪੂਰੀਆਂ ਨਾ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਇਸ ਮੁੱਦੇ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੱਲ੍ਹ 14 ਫ਼ਸਲਾਂ ਤੇ MSP ਵਧਾਇਆ ਗਿਆ ਹੈ। ਕੇਂਦਰ ਸਰਕਾਰ ਹਰ 6 ਮਹੀਨੇ ਬਾਅਦ MSP ਵਧਾਉਂਦੀ ਹੈ, ਪਰ ਅਸਲ ਮੁੱਦਾ ਵਧੇ ਹੋਏ MSP ‘ਤੇ ਖਰੀਦ ਕਰਨਾ ਹੈ। ਇਸ ਦੇ ਲਈ ਕਿਸਾਨ MSP ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.