Navjot Sidhu ਦੇ ਘਰ ਪੁੱਜੇ MLA Raja Warring ਅਤੇ Kulbir Zira, ਗਲੇ ਲਗਾ ਦਿੱਤੀ ਵਧਾਈ
ਪਟਿਆਲਾ : ਲੰਬੀ ਖਿੱਚੋਤਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਪ੍ਰਦੇਸ਼ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ। ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਦੇਰ ਰਾਤ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣ ਦਾ ਆਧਿਕਾਰਿਕ ਐਲਾਨ ਕੀਤਾ। ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਦਿਆਂ ਹੀ ਵਧਾਈਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਸ ਕੜੀ ‘ਚ ਵਿਧਾਇਕ ਰਾਜਾ ਵੜਿੰਗ ਅਤੇ ਵਿਧਾਇਕ ਕੁਲਬੀਰ ਜੀਰਾ ਅੱਜ ਸਵੇਰੇ ਉਨ੍ਹਾਂ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਨੂੰ ਗਲੇ ਲਗਾ ਕੇ ਪੀਪੀਸੀਸੀ ਮੁਖੀ ਬਨਣ ‘ਤੇ ਵਧਾਈ ਦਿੱਤੀ।
ਦੱਸ ਦਈਏ ਕਿ ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ਼ ਰਾਹੀਂ ਵੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੀ ਵਧਾਈ ਦਿੱਤੀ ਸੀ। ਉਨ੍ਹਾਂ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਸੀ ਕਿ ਉਹ ਦਿਨ ਆ ਗਿਆ, ਜਿਸ ਦਾ ਸਾਰੇ ਪੰਜਾਬ ਨੂੰ ਇੰਤਜ਼ਾਰ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.