PunjabTop News

Navjot Singh Sidhu : ਸਥਾਨਕ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਕੀਤੇ ਪ੍ਰੋਡਕਸ਼ਨ ਵਾਰੰਟ ਜਾਰੀ, 21 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਕਰਨ ਲਈ ਕਿਹਾ

ਲੁਧਿਆਣਾ : ਸਥਾਨਕ ਅਦਾਲਤ ਨੇ ਬਹੁ ਕਰੋੜੀ ਸੀ.ਐਲ.ਯੂ. ਘੁਟਾਲੇ ’ਚ ਬਤੌਰ ਗਵਾਹ ਪੇਸ਼ ਹੋਣ ਲਈ ਨਵਜੋਤ ਸਿੰਘ ਸਿੱਧੂ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਜੇਲ੍ਹ ਅਧਿਕਾਰੀਆਂ ਨੂੰ 21 ਅਕਤੂਬਰ ਨੂੰ ਸਿੱਧੂ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਕਿਹਾ ਗਿਆ ਹੈ । ਦੱਸਣਯੋਗ ਹੈ ਕੀ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਕਿ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਭਾਰਤ ਭੂਸ਼ਣ ਆਸ਼ੂ ਮਾਮਲੇ ਵਿੱਚ ਨਵਜੋਤ ਸਿੱਧੂ ਨੂੰ ਲੁਧਿਆਣਾ ਕੋਰਟ ਵਿੱਚ ਪੇਸ਼ ਹੋਣ ਦਾ ਹੁਕਮ ਸੀ ਤੇ ਜੇਲ੍ਹ ਪ੍ਰਸ਼ਾਸਨ ਨੂੰ ਸਿੱਧੂ ਨੂੰ ਪੇਸ਼ ਕਰਨ ਦੀ ਹਦਾਇਤ ਦਿੱਤੀ ਗਈ ਸੀ ਪਰ ਪ੍ਰਸ਼ਾਸਨ ਵੱਲੋਂ ਸਿੱਧੂ ਨੂੰ ਪੇਸ਼ ਨਹੀਂ ਕੀਤਾ ਗਿਆ ਸੀ।

Faridkot News : BJP ਪ੍ਰਧਾਨ ਨੇ ਖੜਕਾਏ ਵਿਰੋਧੀ, ਕੀਤਾ ਵੱਡਾ ਐਲਾਨ, ਖੁਸ਼ ਕੀਤੇ Punjabi | D5 Channel Punjabi

ਜਿਸ ਤੋਂ ਬਾਅਦ ਕੋਰਟ ਵੱਲੋਂ ਸਖਤ ਫੈਸਲਾ ਲਿਆ ਗਿਆ ਤੇ ਸਿੱਧੂ ਨੂੰ ਕੋਰਟ ਵਿੱਚ ਪੇਸ਼ ਨਾ ਕਰਨ ‘ਤੇ ਪਟਿਆਲਾ ਜੇਲ੍ਹ ਸੁਪਰੀਡੈਂਟ ਦੇ ਖ਼ਿਲਾਫ਼ ਜ਼ਮਾਨਤੀ ਵਰੰਟ ਜਾਰੀ ਕਰ ਦਿੱਤਾ ਸੀ । ਦੱਸਦੇਈਏ ਕਿ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਗਿਆ ਸੀ। ਜਿਸ ਵਿੱਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਹੋਣੀ ਸੀ।  ਪਰ ਸਿੱਧੂ ਵੱਲੋਂ ਪਹਿਲਾ ਤਾਂ ਗਵਾਈ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

ਬਦਲਿਆ SGPC ਪ੍ਰਧਾਨ ! ਸਾਰੇ ਵਿਵਾਦ ਖ਼ਤਮ ! Haryana ਦੇ ਸਿੱਖ ਹੋਏ ਖੁਸ਼ | D5 Channel Punjabi

ਇਸ ਤੋਂ ਬਾਅਦ ਕੋਰਟ ਵੱਲੋਂ ਜ਼ੇਲ੍ਹ ਪ੍ਰਸ਼ਾਸਨ ਨੂੰ ਸਿੱਧੂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ ਜੋ ਕਿ  ਜੇਲ੍ਹ ਸੁਪਰੀਡੈਂਟ ਵੱਲੋਂ ਨਹੀਂ ਮੰਨੇ ਗਏ। ਜਿਸ ਤੋਂ ਬਾਅਦ ਕੋਰਟ ਵੱਲੋਂ ਜੇਲ੍ਹ ਸੁਪਰੀਡੈਂਟ ਖਿਲਾਫ ਕਾਰਵਾਈ ਕੀਤੀ ਗਈ ਸੀ । ਉਧਰ ਦੂਜੇ ਪਾਸੇ ਨਵਜੋਤ ਸਿੱਧੂ ਵੱਲੋਂ ਆਪਣੀ ਸਿਹਤ ਦਾ ਹਵਾਲਾ ਦਿੰਦਿਆ ਗਵਾਹੀ ਸਰੀਰਕ ਤੌਰ ‘ਤੇ ਨਹੀਂ ਸਗੋਂ ਵੀਡੀਓ ਕਾਨਫਰੰਸ ਰਾਹੀ ਅਦਾਲਤ ਵੱਲੋਂ ਮੰਗ ਕੀਤੀ ਗਈ ਸੀ ਜਿਸ ਨੂੰ ਕਿ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button