Breaking NewsD5 specialNewsPunjabTop News

Navjot Singh Sidhu ਨੇ ਮੁੜ ਸੰਭਾਲਿਆ ਆਪਣਾ ਅਹੁਦਾ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ Navjot Singh Sidhu ਨੇ ਕਾਂਗਰਸ ਦਫ਼ਤਰ ਵਿੱਚ ਮੁੜ ਤੋਂ ਆਪਣਾ ਅਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਤੋਂ ਬਾਅਦ Navjot Sidhu ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ।ਪ੍ਰੈੱਸ ਕਾਨਫਰੰਸ ਕਰਦਿਆਂ ਉਨ੍ਹਾਂ ਵੱਡਾ ਬਿਆਨ ਦਿੱਤਾ ਹੈ। Sidhu ਨੇ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਆਖ਼ਰਕਾਰ ਜਾਰੀ ਕਰ ਦਿੱਤੀ ਜਾਵੇਗੀ, ਪਰ ਇਹ ਜ਼ਰੂਰੀ ਨਹੀਂ ਕਿ ਟਿਕਟਾਂ ਮੌਜੂਦਾ ਵਿਧਾਇਕਾਂ ਨੂੰ ਹੀ ਦਿੱਤੀਆਂ ਜਾਣ।ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਸਰਵੇਖਣ ਤੈਅ ਕਰੇਗਾ ਕਿ ਕਿਸ ਵਿਧਾਇਕ ਜਾਂ ਨਵੇਂ ਉਮੀਦਵਾਰ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

ਅਕਾਲੀ ਦਲ ‘ਚ ਬਗਾਵਤ, ਸੀਨੀਅਰ ਆਗੂ ਨੇ ਖੋਲ੍ਹਿਆ ਮੋਰਚਾ, ਕਰੂ ਨਵਾਂ ਧਮਾਕਾ D5 Channel Punjabi

Sidhu ਨੇ ਸਪੱਸ਼ਟ ਤੌਰ ’ਤੇ ਕਹਿ ਦਿੱਤਾ ਹੈ ਕਿ ਪੰਜਾਬ ਕਾਂਗਰਸ ਸੰਗਠਨ ਦਾ ਵਿਸਥਾਰ ਜਲਦ ਕੀਤਾ ਜਾਵੇਗਾ ਅਤੇ ਕਾਂਗਰਸ ਇਸ ਮਹੀਨੇ ਆਪਣੀ ਤਾਕਤ ਦਿਖਾਏਗੀ। ਉਨ੍ਹਾਂ ਇੱਕ ਵਾਰ ਫਿਰ ਦੁਹਰਾਇਆ ਕਿ ਪੰਜਾਬ ਦੇ ਸਿਰ ਬਹੁਤ ਸਾਰਾ ਕਰਜ਼ਾ ਹੈ, ਜਿਸ ਨੂੰ ਮੋੜਨ ਲਈ ਹੋਰ ਕਰਜ਼ੇ ਲੈਣੇ ਪੈਂਦੇ ਹਨ।ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸੱਤਾ ਸਿਰਫ ਸੱਤਾ ਦਾ ਆਨੰਦ ਲੈਣ ਲਈ ਨਹੀਂ, ਸਗੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣਾ ਪਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button