PunjabTop News

NDPS ਕੇਸ ‘ਚ ਤਲਬ ਕੀਤੇ ਗਏ ਪੰਜਾਬ ਦੇ DGP ਤੇ ਹੋਮ ਸੈਕਟਰੀ ਹਾਈਕੋਰਟ ’ਚ ਹੋਏ ਪੇਸ਼

ਚੰਡੀਗੜ੍ਹ, 12 ਅਕਤੂਬਰ, 2023: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ  ਐਨ ਡੀ ਪੀ ਐਸ ਕੇਸ ਵਿਚ ਤਲਬ ਕੀਤੇ ਗਏ ਪੰਜਾਬ ਦੇ ਡੀ ਜੀ ਪੀ ਤੇ ਹੋਮ ਸੈਕਟਰੀ ਹਾਈਕੋਰਟ ’ਚ ਪੇਸ਼ ਹੋਏ। ਇਹ ਮਾਮਲਾ ਐਨ ਡੀ ਪੀ ਐਸ ਐਕਟ ਤਹਿਤ 2020 ਵਿਚ ਗ੍ਰਿਫਤਾਰ ਮੁਲਜ਼ਮ ਦਾ ਹੈ ਜਿਸ ਵਿਚ ਮੁਲਜ਼ਮ ਖਿਲਾਫ 20 ਵਿਚੋਂ ਸਿਰਫ 1 ਗਵਾਹ ਹੀ ਭੁਗਤ ਸਕਿਆ ਹੈ ਤੇ ਮੁਲਜ਼ਮ ਜੇਲ੍ਹ ਵਿਚ ਬੰਦ ਹੈ। ਉਸਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਦੋਵੇਂ ਡੀ ਜੀ ਪੀ ਤੇ ਹੋਮ ਸੈਕਟਰੀ ਤਲਬ ਕੀਤੇ ਹਨ।

ਐਨਡੀਪੀਐਸ ਕੇਸਾਂ ਵਿੱਚ ਸਰਕਾਰੀ ਗਵਾਹਾਂ (ਸਰਕਾਰੀ ਅਧਿਕਾਰੀਆਂ) ਦੇ ਲਾਪਰਵਾਹੀ ਵਾਲੇ ਰਵੱਈਏ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਗ੍ਰਹਿ ਸਕੱਤਰ, ਡੀਜੀਪੀ ਅਤੇ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਤਲਬ ਕੀਤਾ ਸੀ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਤਿੰਨਾਂ ਨੂੰ ਖੁਦ ਪੇਸ਼ ਹੋ ਕੇ ਅਦਾਲਤ ਦੇ ਸਵਾਲਾਂ ਦੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ।ਹਾਈ ਕੋਰਟ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਇਹ ਰੁਝਾਨ ਬਣ ਗਿਆ ਹੈ ਕਿ ਸਰਕਾਰੀ ਅਧਿਕਾਰੀ ਗਵਾਹੀ ਲਈ ਨਹੀਂ ਆਉਂਦੇ।

ਜਦੋਂ ਐੱਸਐੱਸਪੀ ਨੂੰ ਬੁਲਾਇਆ ਜਾਂਦਾ ਹੈ ਤਾਂ ਅਦਾਲਤ ‘ਚ ਭਰੋਸਾ ਦਿੱਤਾ ਜਾਂਦਾ ਹੈ ਕਿ ਭਵਿੱਖ ਵਿੱਚ ਅਜਿਹਾ ਨਹੀਂ ਹੋਵੇਗਾ। ਅਦਾਲਤ ਇਹ ਨੋਟ ਕਰਕੇ ਦੁਖੀ ਹੈ ਕਿ ਇਹ ਭਰੋਸਾ ਵਿਅਰਥ ਹੈ ਅਤੇ ਸ਼ਾਇਦ ਸਾਨੂੰ ਖੁਸ਼ ਕਰਨ ਲਈ ਦਿੱਤਾ ਗਿਆ ਹੈ। ਇਨ੍ਹਾਂ ਹਾਲਾਤਾਂ ਵਿਚ ਜਦੋਂ ਦੇਸ਼ ਦੇ ਇਸ ਹਿੱਸੇ ਵਿਚ ਨਸ਼ਿਆਂ ਦਾ ਸਮਾਜ, ਖਾਸ ਕਰਕੇ ਨੌਜਵਾਨਾਂ ‘ਤੇ ਮਾਰੂ ਪ੍ਰਭਾਵ ਦਿਖਾਈ ਦੇ ਰਿਹਾ ਹੈ ਤਾਂ ਇਹ ਅਦਾਲਤ ਹੁਣ ਮੂਕ ਦਰਸ਼ਕ ਨਹੀਂ ਬਣੇਗੀ। ਅਜਿਹੇ ‘ਚ ਹਾਈਕੋਰਟ ਨੇ ਹੁਣ ਪੰਜਾਬ ਦੇ ਗ੍ਰਹਿ ਸਕੱਤਰ, ਡੀ.ਜੀ.ਪੀ ਅਤੇ ਮੁਕਤਸਰ ਸਾਹਿਬ ਦੇ ਐੱਸਐੱਸਪੀ ਨੂੰ ਅਗਲੀ ਸੁਣਵਾਈ ‘ਤੇ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।ਪਟੀਸ਼ਨ ਦਾਇਰ ਕਰਦੇ ਹੋਏ ਅਰਸ਼ਦੀਪ ਸਿੰਘ ਨੇ ਕਿਹਾ ਕਿ ਉਸ ‘ਤੇ ਐੱਨ.ਡੀ.ਪੀ.ਐੱਸ. 1 ਸਤੰਬਰ 2020 ਨੂੰ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਮਾਮਲੇ ਵਿੱਚ, ਚਲਾਨ 24 ਫਰਵਰੀ, 2021 ਨੂੰ ਪੇਸ਼ ਕੀਤਾ ਗਿਆ ਸੀ ਅਤੇ 18 ਅਗਸਤ, 2021 ਨੂੰ ਦੋਸ਼ ਆਇਦ ਕੀਤੇ ਗਏ ਸਨ। ਪਟੀਸ਼ਨਰ ਨੇ ਕਿਹਾ ਕਿ ਉਹ ਗ੍ਰਿਫਤਾਰੀ ਦੇ ਦਿਨ ਤੋਂ ਹੀ ਪੁਲਿਸ ਹਿਰਾਸਤ ਵਿੱਚ ਹੈ ਅਤੇ ਮੁਕੱਦਮਾ ਲਗਾਤਾਰ ਲੰਬਿਤ ਹੈ। ਇਸ ਕੇਸ ਵਿੱਚ 20 ਗਵਾਹ ਹਨ ਅਤੇ ਸਾਰੇ ਸਰਕਾਰੀ ਅਧਿਕਾਰੀ ਹਨ, ਇਸ ਦੇ ਬਾਵਜੂਦ ਹੁਣ ਤੱਕ ਸਿਰਫ਼ ਇੱਕ ਹੀ ਗਵਾਹੀ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button