ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼

ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ: ਮੁੰਡੀਆ
ਚੰਡੀਗੜ੍ਹ/ਮੁਹਾਲੀ: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਦੇਸਮੂਹ ਅਧਿਕਾਰੀਆਂ ਨੂੰ ਰਾਜ ਦੇ ਵੱਖ-ਵੱਖ ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟਾਂ ਬਣਾਉਣ ਦੀ ਹਦਾਇਤ ਕੀਤੀ। ਅੱਜ ਇੱਥੇ ਪੁੱਡਾ ਭਵਨ, ਮੁਹਾਲੀ ਵਿਖੇ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਅਤੇ ਨਗਰ ਅਤੇ ਗ੍ਰਾਮ ਯੋਜਨਾਬੰਦੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਡੇ ਸ਼ਹਿਰਾਂ ਦੇ ਨਾਲ-ਨਾਲ ਛੋਟੇ ਸ਼ਹਿਰਾਂ ਵਿੱਚ ਵੀ ਨਵੀਂਆਂ ਅਰਬਨ ਅਸਟੇਟਾਂ ਬਣਾਈਆਂ ਜਾਣ ਅਤੇ ਇਸਲਈ ਲੋੜ ਅਨੁਸਾਰ ਜ਼ਮੀਨ ਐਕੁਆਇਰ ਕੀਤੀ ਜਾਵੇ।
ਫਰਜ਼ੀ ਪੁਲਸ ਮੁਕਾਬਲਾ ਬਣਾਉਣ ਵਾਲੇ ਸਾਬਕਾ ਪੁਲਸ ਮੁਲਾਜ਼ਮਾਂ ਨੂੰ ਉਮਰਕੈਦ
ਇਸ ਨਾਲ ਜਿੱਥੇ ਲੋਕਾਂ ਨੂੰ ਸਸਤੇ ਮੁੱਲ ਉਤੇ ਰਿਹਾਇਸ਼ ਉਪਲੱਬਧ ਹੋ ਸਕੇਗੀ, ਇਸ ਦੇ ਨਾਲ ਹੀ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਪ੍ਰਾਪਰਟੀ ਖਰੀਦਣ ਲਈ ਮਜਬੂਰ ਨਹੀਂ ਹੋਣਗੇ। ਸ. ਮੁੰਡੀਆਂ ਨੇ ਕਿਹਾ ਕਿ ਸਰਕਾਰ ਦਾ ਟੀਚਾ ਲੋਕਾਂ ਨੂੰ ਸਮੇਂ ਸਿਰ ਅਤੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣਾ ਹੈ।ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਅਧਿਕਾਰੀ ਵੱਲੋਂ ਕੰਮ ਪ੍ਰਤੀ ਕੀਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਛੋਟੇ ਤੋਂ ਲੈ ਕੇ ਵੱਡੇ ਪੱਧਰ ਦੇ ਅਧਿਕਾਰੀਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ।ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਪ੍ਰਾਪਰਟੀਆਂ ਦੀ ਸਮੀਖਿਆ ਕਰਦੇ ਹੋਏ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਅਗਲੇ ਹਫਤੇ ਤੋਂ ਪ੍ਰਾਪਰਟੀਆਂ ਦੀ ਈ-ਨੀਲਾਮੀ ਕਰਨ ਦੇ ਹੁਕਮ ਦਿੱਤੇ ਤਾਂ ਜੋ ਲੋਕ ਆਪਣੇ ਘਰ ਬਣਾਉਣ ਜਾਂ ਵਪਾਰ ਸ਼ੁਰੂ ਕਰਨ ਲਈ ਪ੍ਰਾਪਰਟੀ ਖਰੀਦ ਸਕਣ। ਉਨ੍ਹਾਂ ਕਿਹਾ ਕਿ ਇਹ ਵੀ ਸੁਨਿਸ਼ਚਿਤ ਕੀਤਾ ਜਾਵੇਕਿ ਨਿਲਾਮੀ ਪੂਰੇ ਨਿਰਪੱਖ ਢੰਗ ਨਾਲ ਹੋਵੇ। ਉਨ੍ਹਾਂ ਡਿਫਾਲਟ ਪ੍ਰਾਜੈਕਟਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇਨਿਰਦੇਸ਼ ਦਿੱਤੇ ।
ਯੂਪੀ ਚ ਪੁਲਸ ਦੁਆਰਾ ਹਥਿਆਰਾਂ ਸਮੇਤ ਕਾਬੂ ਕੀਤੇ ਨੋਜਵਾਨ ਵਾਰੇ ਪੁਲਸ ਨੇ ਕੀਤੇ ਖੁਲਾਸੇ
ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਸੂਬੇ ਅੰਦਰ ਕੀਤੇ ਜਾ ਰਹੇ ਸ਼ਹਿਰੀ ਵਿਕਾਸ ਤਹਿਤ ਵਿਭਾਗ ਵੱਲੋਂ ਨੋਟੀਫਾਈ ਕੀਤੇ ਮਾਸਟਰ ਪਲਾਨਾਂ ਅਤੇ ਲੋਕਲ ਪਲਾਨਿੰਗ ਏਰੀਆ ਆਦਿ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਕਾਸ ਗਰਗ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਦੀ ਆਮ ਜਨਤਾ ਦੀ ਖੱਜਲ ਖੁਆਰੀ ਬੰਦ ਕਰਨ ਦੀ ਨੀਤੀ ਤੇ ਅਮਲ ਕਰਨ ਅਤੇ ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਵਿਭਾਗ ਵੱਲੋਂ ਆਮ ਜਨਤਾ ਨੂੰ ਮੌਜੂਦਾ ਸਮੇਂ ਦਿੱਤੀਆਂ ਜਾ ਰਹੀਆਂ ਆਨ ਲਾਈਨ ਸੇਵਾਵਾਂ ਤੋਂ ਇਲਾਵਾ ਜੋ ਸੇਵਾਵਾਂ ਅਜੇ ਆਫ਼ ਲਾਈਨ ਦਿੱਤੀਆਂ ਜਾ ਰਹੀਆਂ ਹਨ ਨੂੰ ਵੀ ਆਨ ਲਾਈਨ ਕਰਨ ਲਈਕਦਮ ਚੁੱਕਣ। ਮੀਟਿੰਗ ਵਿੱਚ ਵਿਭਾਗ ਦੇ ਵਿਸ਼ੇਸ਼ ਸਕੱਤਰ ਅਪਨੀਤ ਰਿਆਤ, ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਨੀਰੂ ਕਤਿਆਲ ਗੁਪਤਾ, ਮੁੱਖ ਪ੍ਰਸ਼ਾਸਕ ਗਮਾਡਾ ਵਿਸ਼ੇਸ਼ ਸਾਰੰਗਲ, ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ, ਪੀ.ਡੀ.ਏ-ਕਮ-ਬੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਜੇ.ਡੀ.ਏ -ਕਮ -ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਿਕਾਸ ਅਥਾਰਟੀਆਂ ਦੇ ਹੋਰ ਅਧਿਕਾਰੀ ਮੌਜੂਦ ਰਹੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.