Breaking NewsPunjabTop News

NHAI ਨੇ ਟੋਲ ਪਲਾਜੇ ਖੁਲਵਾਉਂਣ ਲਈ ਕੀਤਾ ਸੀ ਹਾਈਕੋਰਟ ਦਾ ਰੁੱਖ, ਹਾਈਕੋਰਟ ਨੇ ਦਿਖਾਈ ਸਖ਼ਤੀ

ਪੰਜਾਬ ਦੇ 13 ਟੋਲ ਪਲਾਜ਼ਿਆਂ ‘ਤੇ ਕਿਸਾਨਾਂ ਵੱਲੋਂ ਲਾਏ ਗਏ ਪੱਕੇ ਮੋਰਚਿਆਂ ਨੂੰ ਲੈਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਟੋਲ ਪਲਾਜ਼ਿਆਂ ਨੂੰ ਮੁੜ ਚਾਲੂ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਕਾਬਲੇਗੌਰ ਹੈ ਕਈ NHAI ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਇਨ੍ਹਾਂ ਮੋਰਚਿਆਂ ਨੂੰ ਹਟਾਇਆ ਜਾਵੇ ਕਿਉਂਕਿ ਇਨ੍ਹਾਂ ਨਾਲ ਉਨ੍ਹਾਂ ਨੂੰ ਰੋਜ਼ਾਨਾ ਡੇਢ ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

ਬੀਤੇ ਦਿਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕੀਤੀ ਗਈ ਸੀ ਕਿ ਟੋਲ ਪਲਾਜ਼ਿਆਂ ਨੂੰ ਸ਼ੁਰੂ ਕੀਤਾ ਜਾਵੇ ਅਤੇ ਨਾਲ ਹੀ ਮੁਲਾਜ਼ਮਾਂ ਦੀ ਸੁਰੱਖਿਆ ਲਈ ਢੁਕਵੇਂ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਸੀ । NHAI ਨੇ ਸੀਨੀਅਰ ਐਡਵੋਕੇਟ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕੀਤੀ ਸੀ ਅਤੇ ਦੱਸਿਆ ਸੀ ਕਿ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਲਈ ਪੰਜਾਬ ਭਰ ਦੇ 13 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਪਟੀਸ਼ਨਰ ਧਿਰ ਦਾ ਕਹਿਣਾ ਹੈ ਕਿ ਟੋਲ ਬੰਦ ਹੋਣ ਕਾਰਨ ਇਥੋਂ ਟੋਲ ਦੀ ਰਕਮ ਵਸੂਲ ਨਹੀਂ ਕੀਤੀ ਜਾ ਰਹੀ ਅਤੇ 17 ਦਸੰਬਰ ਤੋਂ 4 ਜਨਵਰੀ ਤੱਕ ਕਰੀਬ 26 ਕਰੋੜ 60 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਪਟੀਸ਼ਨ ‘ਤੇ ਜਸਟਿਸ ਵਿਨੋਦ ਭਾਰਦਵਾਜ ਨੇ ਕਿਹਾ ਕਿ ਹੁਣ ਮੰਗਾਂ ਦੀ ਪੂਰਤੀ ਲਈ ਸੜਕ, ਰੇਲ ਅਤੇ ਟੋਲ ਮਾਰਗਾਂ ਨੂੰ ਜਾਮ ਕਰਨ ਦਾ ਰੁਝਾਨ ਬਣ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button