ਅੰਮ੍ਰਿਤਸਰ : ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੀ ਕੀਤੀ ਜਾ ਰਹੀ ਹੈ। ਉਥੇ ਹੀ ਹੁਣ NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।
Amritpal ਦੇ ਹੱਕ ‘ਚ Akali Dal, ਸੁਣੋ Akali Leader ਦਾ ਪਹਿਲਾ ਵੱਡਾ ਬਿਆਨ, ਗੱਲ ਕਰਨ ਤੋਂ ਭੱਜੇ BJP ਲੀਡਰ!
ਦੱਸਦੀਏ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਨਿੱਜੀ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਰਾਤ ਮਹਿਤਪੁਰ ਲਾਗੇ ਆਤਮ ਸਮਰਪਣ ਕਰ ਦਿੱਤਾ ਸੀ। ਦੱਸੀਆ ਗਿਆ ਹੈ ਕਿ ਅੰਮ੍ਰਿਤਪਾਲ ਦੀ ਆਖ਼ਰੀ ਲੋਕੇਸ਼ਨ ਸ਼ਾਹਕੋਟ ਇਲਾਕੇ ਦੀ ਆਈ ਹੈ ਅਤੇ ਜਿਸ ਕਰਕੇ ਪੁਲਿਸ ਵੱਲੋਂ ਸਾਰੇ ਮੋਬਾਈਲ ਨੈੱਟਵਰਕ ਖੰਗਾਲੇ ਜਾ ਰਹੇ ਹਨ। ਇਸ ਪੂਰੇ ਮਾਮਲੇ ਦੀ ਖ਼ੁਫ਼ੀਆ ਵਿੰਗ ਵੱਲੋਂ ਉਨ੍ਹਾਂ ਸਮਰਥਕਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਇਸ ਅਪਰੇਸ਼ਨ ਦੇ ਵਿਰੋਧ ’ਚ ਕੋਈ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਅਪਰੇਸ਼ਨ ਦੀ ਹਰ ਪਲ ਦੀ ਜਾਣਕਾਰੀ ਲੈ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.