PunjabTop News

NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰ UAPA ਤਹਿਤ ਕੀਤਾ ਮਾਮਲਾ ਦਰਜ

ਬਠਿੰਡਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ NIA ਨੇ ਬਠਿੰਡਾ ਜੇਲ੍ਹ ‘ਚੋ ਗ੍ਰਿਫ਼ਤਾਰ ਕਰ UAPA ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੰਜਾਬ ਪੁਲਿਸ ਦੀ ਹਿਰਾਸਤ ‘ਚ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਅਸਲ ‘ਚ ਲਾਰੈਂਸ ਬਿਸ਼ਨੋਈ ਦੇ ਅੱਤਵਾਦ ਨਾਲ ਸਬੰਧ ਜੁੜ ਰਹੇ ਸਨ, ਜਿਸ ਦੇ ਕਈ ਤਰ੍ਹਾਂ ਦੇ ਇਨਪੁਟਸ ਸਾਹਮਣੇ ਆ ਰਹੇ ਸਨ। ਇਸੇ ਮਾਮਲੇ ‘ਚ NIA ਨੇ ਉਸ ਖਿਲਾਫ ਇਹ ਕਾਰਵਾਈ ਕੀਤੀ ਹੈ। ਐਨਆਈਏ ਨੇ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਏਜੰਸੀ ਉਸ ਨੂੰ ਭਲਕੇ ਦਿੱਲੀ ਲੈ ਕੇ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button