IndiaTop News

NIA ਵੱਲੋਂ ਦਿੱਲੀ, ਰਾਜਸਥਾਨ, ਹਰਿਆਣਾ, ਉਤਰ ਪ੍ਰਦੇਸ਼ ‘ਤੇ ਪੰਜਾਬ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਕਈ ਟਿਕਾਣਿਆਂ ‘ਤੇ ਛਾਪੇਮਾਰੀ

ਨਵੀਂ ਦਿੱਲੀ : ਕੇਂਦਰੀ ਕੌਮੀ ਜਾਂਚ ਏਜੰਸੀ NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧਤ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। NIA ਵੱਲੋਂ ਮੰਗਲਵਾਰ ਸਵੇਰੇ ਦਿੱਲੀ, ਰਾਜਸਥਾਨ, ਹਰਿਆਣਾ, ਉਤਰ ਪ੍ਰਦੇਸ਼ ‘ਤੇ ਪੰਜਾਬ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਿਸ਼ਨੋਈ ਦੇ ਕਰੀਬੀ ਦੋਸਤਾਂ ਦੇ ਟਿਕਾਣਿਆਂ ਅਤੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਲਾਰੈਂਸ ਬਿਸ਼ਨੋਈ ਦੇ ਖ਼ਾਸ ਸਾਥੀ ਰਵੀ ਦੇ ਪਿੰਡ ਰਾਜਗੜ੍ਹ ‘ਚ ਉਸ ਦੇ ਘਰ ‘ਤੇ ਰੇਡ ਕੀਤੀ ਹੈ। ਰਵੀ ਨੂੰ ਸਿੱਧੂ ਮੂਸੇਵਾਲਾ ਕੇਸ ਵਿੱਚ ਵੀ ਲੋੜੀਂਦਾ ਦੱਸਿਆ ਜਾ ਰਿਹਾ ਹੈ।

ਵੜਿੰਗ ਨੂੰ ਬਰਾੜ ’ਤੇ ਕਾਰਵਾਈ ਕਰਨੀ ਪਈ ਮਹਿੰਗੀ, ਅੰਮ੍ਰਿਤਪਾਲ ਸਿੰਘ ਨੇ ਕੀਤਾ ਵੱਡਾ ਐਲਾਨ,

ਰਵੀ ਖਿਲਾਫ 10 ਮੁਕੱਦਮੇ ਦਰਜ ਹਨ। 2011 ਵਿੱਚ ਕਤਲ ਕੇਸ ਵਿੱਚ ਰਵੀ ਨੂੰ ਉਮਰ ਕੈਦ ਸੁਣਾਈ ਗਈ ਸੀ।ਕੁਝ ਦਿਨ ਪਹਿਲਾਂ ਲਾਰੈਂਸ ਨੂੰ ਪੰਜਾਬ ਦੀ ਜੇਲ੍ਹ ਤੋਂ ਪੁੱਛਗਿੱਛ ਲਈ ਦਿੱਲੀ ਸਥਿਤ ਐਨਆਈਏ ਹੈੱਡਕੁਆਰਟਰ ਲਿਆਂਦਾ ਗਿਆ ਸੀ। ਗੈਂਗਸਟਰ ਤੋਂ ਪੁੱਛਗਿੱਛ ਤੋਂ ਬਾਅਦ ਕੇਂਦਰੀ ਏਜੰਸੀ ਨੇ ਇਹ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਹਾਲ ਹੀ ‘ਚ NIA ਨੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਕੇ 25 ਤੋਂ ਵੱਧ ਗੈਂਗਸਟਰਾਂ ਦੀ ਸੂਚੀ ਦਿੱਤੀ ਸੀ, ਜਿਸ ‘ਚ ਦਿੱਲੀ, ਹਰਿਆਣਾ, ਪੰਜਾਬ ਦੇ 25 ਗੈਂਗਸਟਰਾਂ ਦੇ ਨਾਂ ਸਨ।

Screenshot 2022 11 29 101047

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button