IndiaTop News

NIA Raid : NIA ਦੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ, ਹੁਣ ਕਸੁ ਗੈਗਸਟਰਾਂ ‘ਤੇ ਸ਼ਿੰਕਜਾ !

ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਭਾਰਤ ਅਤੇ ਵਿਦੇਸ਼ਾਂ ਵਿਚ ਅੱਤਵਾਦੀਆਂ, ਗੈਂਗਸਟਰਾਂ ਅਤੇ ਮਾਦਕ ਪਦਾਰਥਾਂ ਦੇ ਤਸਕਰਾਂ ਦੇ ਵਿਚਕਾਰ ਉਭਰ ਰਹੇ ਗੱਠਜੋੜ ਨੂੰ ਖ਼ਤਮ ਕਰਨ ਲਈ ਅੱਜ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐਨ.ਸੀ.ਆਰ. ਖੇਤਰ ਵਿਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਜਾਣਕਾਰੀ ਮੁਤਾਬਕ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਚੰਡੀਗੜ੍ਹ ‘ਚ ਛਾਪੇਮਾਰੀ ਕੀਤੀ ਹੈ।

ਗੈਂਗਸਟਰਾਂ ‘ਤੇ ਹੁਣ ਤੱਕ ਦੀ ਵੱਡੀ ਕਾਰਵਾਈ, ਏਜੰਸੀਆਂ ਦਾ ਐਕਸ਼ਨ, ਗੈਂਗਸਟਰਾਂ ਦਾ ਸਫਾਇਆ !

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਇਹ ਕਾਰਵਾਈ ਗੈਂਗਸਟਰ ਮਾਮਲੇ ‘ਚ ਕੀਤੀ ਹੈ। ਦੱਸ ਦਈਏ ਕਿ ਐੱਨ.ਆਈ.ਏ. ਨੇ ਕੁਝ ਦਿਨ ਪਹਿਲਾਂ ਦੇਸ਼ ਭਰ ‘ਚ ਅੱਤਵਾਦੀ ਫੰਡਿੰਗ ਮਾਮਲੇ ‘ਚ ਪਾਬੰਦੀਸ਼ੁਦਾ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਰਾਸ਼ਟਰੀ ਜਾਂਚ ਏਜੰਸੀ ਨੇ ਦੇਸ਼ ‘ਚ ਅੱਤਵਾਦੀ ਗਤੀਵਿਧੀਆਂ ਨੂੰ ਕਥਿਤ ਤੌਰ ‘ਤੇ ਸਮਰਥਨ ਦੇਣ ਦੇ ਦੋਸ਼ ‘ਚ 106 ਫਢੀ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button