Nirbhaya Case : ਇਸ ਕੁੜੀ ਨੇ ਕੁੜੀਆਂ ਨੂੰ ਦਿੱਤੀ ਨਸੀਹਤ
ਨਵੀਂ ਦਿੱਲੀ : ਨਿਰਭਿਆ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬੀਤੇ ਦਿਨ ਵੱਡਾ ਫੈਸਲਾ ਸੁਣਾਇਆ ਸੀ। ਨਿਰਭਿਆ ਕਾਂਡ ਦੇ 85 ਮਹੀਨਿਆਂ ਬਾਅਦ ਚਾਰਾਂ ਦੋਸ਼ੀਆਂ ਦੀ ਮੌਤ ਦੇ ਵਾਰੰਟ ਜਾਰੀ ਕਰ ਦਿੱਤੇ ਹਨ, ਜਿਸ ਮੁਤਾਬਿਕ 22 ਜਨਵਰੀ ਨੂੰ ਸਵੇਰੇ 7 ਵਜੇ ਸਾਰੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇਗੀ। ਜਿਸ ਦੇ ਨਾਲ ਹੀ ਆਪਣੀ ਧੀ ਨੂੰ ਇਨਸਾਫ ਦਿਵਾਉਣ ਦਾ ਨਿਰਭਿਆ ਦੇ ਮਾਤਾ-ਪਿਤਾ ਦਾ 7 ਸਾਲਾਂ ਦਾ ਇੰਤਜ਼ਾਰ ਅੱਜ ਖਤਮ ਹੋ ਗਿਆ ਹੈ।
Nirbhaya Case | ਇਸ ਕੁੜੀ ਨੇ ਕੁੜੀਆਂ ਨੂੰ ਦਿੱਤੀ ਨਸੀਹਤ | Punjabi University Students
ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਨਿਰਭਿਆ ਦੀ ਮਾਂ ਦੀ ਪਟੀਸ਼ਨ ‘ਤੇ ਸੁਣਵਾਈ ਹੋਈ। ਨਿਰਭਿਆ ਦੀ ਮਾਂ ਨੇ ਦੋਸ਼ੀਆਂ ਨੂੰ ਜਲਦੀ ਫਾਂਸੀ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਪਟਿਆਲਾ ਹਾਊਸ ਕੋਰਟ ਨੇ ਦੋਸ਼ੀਆਂ ਨੂੰ ਸਾਰੀਆਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਲਈ 7 ਜਨਵਰੀ ਤੱਕ ਦਾ ਸਮਾਂ ਦਿੱਤਾ ਸੀ।
ਦੇਖ ਲਓ ਸਹੁਰਿਆਂ ਦੀ ਕਰਤੂਤ, ਨੂੰਹ ਨੇ ਚੁੱਕਿਆ ਖੌਫਨਾਕ ਕਦਮ, ਦਰਵਾਜਾ ਖੋਲ੍ਹ ਕੇ ਦੇਖਿਆ ਤਾਂ ਅੰਦਰ…
ਨਾਲ ਹੀ ਤਿਹਾੜ ਜੇਲ੍ਹ ਨੇ ਚਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਸੀ ਕਿ ਉਹ ਰਹਿਮ ਪਟੀਸ਼ਨ ਦਾਖਲ ਕਰਨਗੇ ਜਾਂ ਨਹੀਂ। ਪਿਛਲੇ ਮਹੀਨੇ ਅਦਾਲਤ ਵਲੋਂ 7 ਜਨਵਰੀ ਤੱਕ ਇਸ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਤਿਹਾੜ ਜੇਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਦੋਸ਼ੀਆਂ ਨੂੰ ਨਵੇਂ ਸਿਰੇ ਤੋਂ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਕਾਨੂੰਨੀ ਉਪਾਵਾਂ ਦਾ ਇਸਤੇਮਾਲ ਕਰਨ ਦਾ ਸਮਾਂ ਮੁਹੱਈਆ ਕਰਾਇਆ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.