ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ CBI ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। 10 ਲੱਖ ਰੁਪਏ ਦੇ ਮੁਚਲਕੇ ਤੇ ਉਨ੍ਹਾਂ ਨੂੰ ਬੇਲ ਦਿੱਤੀ ਗਈ ਹੈ। ਇਸ ਤੋਂ ਪਹਿਲਾ ED ਦੇ ਮਾਮਲੇ ਵਿੱਚ ਪਹਿਲਾਂ ਹੀ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਸੀ। ਜ਼ਮਾਨਤ ਦੀ ਖ਼ਬਰ ਤੋਂ ਬਾਅਦ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਮੀਡੀਆ ਨਾਲ ਰੂਬਰੂ ਹੋਏ ਤੇ ਉਨ੍ਹਾਂ ਕਿਹਾ ਕਿ ਹੁਣ ਸਾਬਤ ਹੋ ਗਿਆ ਹੈ ਕਿ ਕੇਜਰੀਵਾਲ ਤੋਂ ਸੱਬ ਤੋਂ ਵੱਡਾ ਅਤੇ ਸੱਚਾ ਦੇਸ਼ ਭਗਤ ਕੋਈ ਨਹੀਂ ਹੈ। ਬੀਜੇਪੀ ‘ਤੇ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਬੀਜੇਪੀ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਲਈ ਜੋ ਖੇਡ ਖੇਡਿਆ ਹੈ ਉਸ ਲਈ ਉਨ੍ਹਾਂ ਨੂੰ ਵੱਡਾ ਪਾਪ ਲੱਗੇਗਾ।
आज एक बार फिर साबित हो गया है कि @ArvindKejriwal जी जैसा कट्टर ईमानदार और देशभक्त नेता इस देश में नहीं है।
BJP ने केजरीवाल जी को गिरफ़्तार करने और जनता के काम रोकने के लिए तमाम षड्यंत्र रचे। उन्होंने ऐसा करके बहुत बड़ा पाप किया।
लेकिन बाबा साहब के संविधान और सुप्रीम कोर्ट की… pic.twitter.com/0j1dyA1gja
— AAP (@AamAadmiParty) September 13, 2024
ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਕਹਿਣਾ ਹੈ ਕਿ “ਇਹ ਨਾ ਸਿਰਫ਼ ਪਾਰਟੀ ਲਈ, ਸਗੋਂ ਪੂਰੇ ਦੇਸ਼ ਅਤੇ ਹਰ ਉਸ ਵਿਅਕਤੀ ਲਈ ਵੱਡਾ ਦਿਨ ਹੈ, ਜਿਸ ਨੂੰ ਨਿਆਂਇਕ ਪ੍ਰਕਿਰਿਆ ਵਿਚ ਵਿਸ਼ਵਾਸ ਹੈ। ਇਹ ਸੱਚ ਦੀ ਜਿੱਤ ਹੈ। ਅਸੀਂ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ।”
यह सिर्फ पार्टी के लिए ही नहीं, बल्कि पूरे देश और न्यायिक प्रक्रिया में आस्था रखने वाले हर व्यक्ति के लिए बहुत बड़ा दिन है। यह सत्य की जीत है। हम न्यायालय के फैसले का स्वागत करते हैं।@ArvindKejriwal जी को जमानत मिलना दिखाता है कि जब भी कोई तानाशाह लोकतंत्र पर हमला करेगा तो… pic.twitter.com/N4MDe4dBgj
— AAP (@AamAadmiParty) September 13, 2024
ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ “ਬੀਜੇਪੀ ਦੀਆਂ ਤਾਨਾਸ਼ਾਹੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਵਾਲੇ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੇ ਅੱਜ ਇਹਨਾਂ ਰਾਜਨੀਤਕ ਸਾਜ਼ਿਸ਼ਕਾਰਾਂ ‘ਤੇ ਵੱਡੀ ਜਿੱਤ ਪ੍ਰਾਪਤ ਕੀਤੀ ਜਦ ਮਾਨਯੋਗ ਸੁਪਰੀਮ ਕੋਰਟ ਵੱਲੋਂ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਹਰ ਕਦਮ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜੀ ਦੇ ਹੱਕ ਵਿੱਚ ਖੜ੍ਹੇ ਰਹਿਣ ਵਾਲੇ ਵਲੰਟੀਅਰਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਨੂੰ ਮੁਬਾਰਕਬਾਦ।”
ਸਤਿਆਮੇਵ ਜਯਤੇ!
ਬੀਜੇਪੀ ਦੀਆਂ ਤਾਨਾਸ਼ਾਹੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨ ਵਾਲੇ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੇ ਅੱਜ ਇਹਨਾਂ ਰਾਜਨੀਤਕ ਸਾਜ਼ਿਸ਼ਕਾਰਾਂ ‘ਤੇ ਵੱਡੀ ਜਿੱਤ ਪ੍ਰਾਪਤ ਕੀਤੀ ਜਦ ਮਾਨਯੋਗ ਸੁਪਰੀਮ ਕੋਰਟ ਵੱਲੋਂ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।ਹਰ ਕਦਮ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਜੀ ਦੇ ਹੱਕ ਵਿੱਚ ਖੜ੍ਹੇ ਰਹਿਣ ਵਾਲੇ… pic.twitter.com/4EqWxA2MJa
— Harbhajan Singh ETO (@AAPHarbhajan) September 13, 2024
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.