NewsPress ReleasePunjabTop News

NRIs ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰ ਨਿਯੁਕਤ

ਪ੍ਰਵਾਸੀ ਭਾਰਤੀਆਂ ਦੀ ਹਰੇਕ ਸ਼ਿਕਾਇਤ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣਗੇ ‘ਮੁੱਖ ਮੰਤਰੀ ਫੀਲਡ ਅਫਸਰ’

ਚੰਡੀਗੜ੍ਹ: ਪ੍ਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਨ.ਆਰ.ਈਜ਼ ਦੀਆਂ ਸ਼ਿਕਾਇਤਾਂ ਦਾ ਫੌਰੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।

Amritsar News : ਜਥੇਦਾਰ ਦੇ ਬਿਆਨ ਨੇ ਮਚਾਈ ਤਰਥੱਲੀ, ਮਸੀਹ ਭਾਈਚਾਰੇ ਦਾ ਭੜਕਿਆ ਗੁੱਸਾ, ਸਿੱਧਾ ਪਹੁੰਚੇ ਆਈਜੀ ਕੋਲ

ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਆਂ 23 ਅਸਾਮੀਆਂ ਨੂੰ ਖਤਮ ਕਰਕੇ ‘ਮੁੱਖ ਮੰਤਰੀ ਫੀਲਡ ਅਫਸਰ’ ਦੀਆਂ 23 ਅਸਾਮੀਆਂ ਦੀ ਸਿਰਜਣਾ ਕੀਤੀ ਗਈ ਸੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ ‘ਤੇ ਕਰਨ ਲਈ ਉਨ੍ਹਾਂ ਨੂੰ ਬਿਹਤਰ ਅਸਰਦਾਰ ਅਤੇ ਸ਼ਕਤੀਸ਼ਾਲੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਮੁਹੱਈਆ ਕਰਵਾਈ ਜਾਵੇ।

Gurdaspur News : Teachers ਨਾਲ ਭਰੀ ਵੈਨ ’ਤੇ ਹਮਲਾ, CCTV ’ਚ ਤਸਵੀਰਾਂ ਕੈਦ | D5 Channel Punjabi

ਭਗਵੰਤ ਮਾਨ ਨੇ ਦੱਸਿਆ ਕਿ ਇਕ ਹੋਰ ਮਹੱਤਵਪੂਰਨ ਫੈਸਲੇ ਲੈਂਦੇ ਹੋਏ ਸੂਬਾ ਸਰਕਾਰ ਨੇ ਹੁਣ ਐਨ.ਆਰ.ਈਜ਼ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਨੋਡਲ ਅਫਸਰ ਦੇ ਤੌਰ ਉਤੇ ਨਿਯੁਕਤ ਕਰਨ ਦਾ ਫੈਸਲਾ ਕੀਤਾ।ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਅਧਿਕਾਰੀ ਪ੍ਰਵਾਸੀ ਭਾਰਤੀਆਂ ਲਈ ਆਦਰਸ਼ ਨੋਡਲ ਅਫਸਰ ਸਾਬਤ ਹੋਣਗੇ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਨਾਲ ਸਿੱਧਾ ਸੰਪਰਕ ਕਰਨ ਦੇ ਨਾਲ-ਨਾਲ ਸਾਰੇ ਵਿਭਾਗਾਂ ਅਤੇ ਜ਼ਿਲ੍ਹਿਆਂ ਵਿੱਚ ਤਾਲਮੇਲ ਵੀ ਕਰ ਸਕਣਗੇ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀ ਇਹ ਵਿਲੱਖਣ ਪਹਿਲਕਦਮੀ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਵੇਗੀ।

‘AAP’ ਸਰਕਾਰ ਦੇ ਫੈਸਲੇ ਦਾ ਅਸਰ, BJP ਵਾਲੇ ਵੀ ਕਰ ਰਹੇ ਨੇ ਸਿਫ਼ਤਾਂ | D5 Channel Punjabi

ਭਗਵੰਤ ਮਾਨ ਨੇ ਕਿਹਾ ਕਿ ਹੁਣ ਐਨ.ਆਰ.ਆਈਜ਼ ਲਈ ਆਪਣੀਆਂ ਸਾਰੀਆਂ ਸਮੱਸਿਆਵਾਂ ਦਾ ਨਿਰਵਿਘਨ ਅਤੇ ਮੁਸ਼ਕਲ ਰਹਿਤ ਹੱਲ ਕਰਵਾਉਣ ਲਈ ਇਕੋ ਜਗ੍ਹਾ ਪਹੁੰਚ ਕਰਨ ਦੀ ਵਿਵਸਥਾ ਕਾਇਮ ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਮੁੱਚੀ ਵਿਧੀ ਨੂੰ ਵਿਕਸਤ ਕਰਨ ਦਾ ਇੱਕੋ-ਇੱਕ ਉਦੇਸ਼ ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਸਮੱਸਿਆਵਾਂ ਛੇਤੀ ਸੁਲਝਾਉਣ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਵਿਸ਼ਵ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਣ ਵਾਲੇ ਐਨ.ਆਰ.ਆਈ. ਭਰਾਵਾਂ ਨੂੰ ਘਰ ਵਾਪਸੀ ਮੌਕੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

Mann ਸਰਕਾਰ ਮਾਰ ਗਈ ਮੱਲ, ਕਈ ਵੱਡੇ ਰਾਜ ਵੀ ਛੱਡੇ ਪਿੱਛੇ, ਵਿਰੋਧੀਆਂ ਨੂੰ ਪਾਤੀ ਬਿਪਤਾ | D5 Channel Punjabi

ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਪਹਿਲਾਂ ਹੀ ਤਰੱਕੀ ਦਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਜੇਕਰ ਕਿਸੇ ਵੀ ਐਨ.ਆਰ.ਈ. ਦੀ ਕੋਈ ਸ਼ਿਕਾਇਤ ਹੋਵੇ ਤਾਂ ਉਸ ਦਾ ਨਿਪਟਾਰਾ ਉਸੇ ਵੇਲੇ ਸਮਾਂਬੱਧ ਢੰਗ ਨਾਲ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button