PunjabTop News

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ, ਅੰਮ੍ਰਿਤਪਾਲ ‘ਤੇ ਲੱਗਿਆ NSA

High Court scolds Punjab government, NSA on Amritpal

ਚੰਡੀਗੜ੍ਹ : ਅੰਮ੍ਰਿਤਪਾਲ ਦੀ ਨਜਾਇਜ਼ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਇੰਨੀ ਭਾਰੀ ਪੁਲਿਸ ਫੋਰਸ ਹੋਣ ਦੇ ਬਾਵਜੂਦ ਪੁਲਿਸ ਅੰਮ੍ਰਿਤਪਾਲ ਨੂੰ ਫੜਨ ਵਿੱਚ ਨਾਕਾਮ ਰਹੀ ਹੈ, ਇਹ ਪੰਜਾਬ ਪੁਲਿਸ ਦੀ ਖੁਫੀਆ ਨਾਕਾਮੀ ਨੂੰ ਦਰਸਾਉਂਦਾ ਹੈ।

Police ਦੇ ਅੜਿੱਕੇ ਆਇਆ Amritpal Singh? ਵੱਡੀ ਕਾਰਵਾਈ! | D5 Channel Punjabi

ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਫਟਕਾਰ ਲੱਗਣ ਤੋਂ ਬਾਅਦ ਪੰਜਾਬ ਸਰਕਾਰ ਨੇ ਦੱਸਿਆ ਕਿ ਅੰਮ੍ਰਿਤਪਾਲ ‘ਤੇ ਐਨ.ਐਸ.ਏ. ਲਗਾਇਆ ਗਿਆ ਹੈ। ਇਹ ਜਾਣਕਾਰੀ ਖੁਦ ਪੰਜਾਬ ਸਰਕਾਰ ਦੇ ਵਕੀਲ AG ਘਈ ਨੇ ਸਾਂਝੀ ਕੀਤੀ। ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਹੁਣ ਹਾਈਕੋਰਟ ਨੇ ਇਸ ਮਾਮਲੇ ਦੀ 4 ਦਿਨ ਬਾਅਦ ਸੁਣਵਾਈ ਕਰਦੇ ਹੋਏ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button