Breaking NewsD5 specialIndiaNewsPunjabUncategorized

NSUI ਪੰਜਾਬ ਵੱਲੋਂ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਸੂਬੇ ਦੀਆਂ ਯੂਨੀਵਰਸਿਟੀਆਂ ਨੂੰ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਨੂੰ ਇੱਕ ਵਾਰ ਦੀ ਛੋਟ ਵਜੋਂ ਪ੍ਰਮੋਟ ਕਰਨ ਦੀ ਅਪੀਲ

ਚੰਡੀਗੜ੍ਹ : ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ) ਪੰਜਾਬ ਨੇ ਕੋਵਿਡ ਮਹਾਮਾਰੀ ਕਰਕੇ ਬਣੇ ਹਾਲਾਤਾਂ ਦੇ ਮੱਦੇਨਜ਼ਰ ਸੂਬੇ ਦੀਆਂ ਯੂਨੀਵਰਸਿਟੀਆਂ ਨੂੰ ਅਖ਼ੀਰਲੇ ਸਾਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਇੱਕ ਵਾਰ ਦੀ ਵਿਸ਼ੇਸ਼ ਛੋਟ ਦੇਣ ਦੇ ਨਾਲ ਸਾਰੇ ਗ੍ਰੈਜੂਏਸ਼ਨ ਕੋਰਸਾਂ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ `ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਐਨਐਸਯੂਆਈ ਦੇ ਸੂਬਾ ਪ੍ਰਧਾਨ ਅਕਸ਼ੈ ਸ਼ਰਮਾ ਨੇ ਸੁਝਾਅ ਦਿੱਤਾ ਕਿ ਅਗਲੇ ਪੱਧਰ ‘ਤੇ ਪਦਉੱਨਤੀ ਅਤੇ ਅੰਕ ਚੱਲ ਰਹੇ ਸੈਮੇਸਟਰ ਵਿਚ ਪਹਿਲਾਂ ਤੋਂ ਕੀਤੇ ਕੰਮ ਜਾਂ ਉਨ੍ਹਾਂ ਦੇ ਪਿਛਲੀ ਕਾਰਗੁਜ਼ਾਰੀ ਦੇ ਔਸਤ ਅੰਕਾਂ ਦੇ ਆਧਾਰ `ਤੇ ਹੋ ਸਕਦਾ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਆਖਰੀ ਸਾਲ ਦੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਛੋਟ ਦੇਣ ਦੀ ਅਪੀਲ ਕੀਤੀ ਤਾਂ ਜੋ ਉਹ ਸਮੇਂ ਸਿਰ ਗ੍ਰੈਜੂਏਟ ਹੋ ਜਾਣ।

🔴 LIVE | ਕਰੋਨਾ ਵਾਇਰਸ ਤੇ ਅੱਜ ਦੀਆਂ ਵੱਡੀਆਂ ਖ਼ਬਰਾਂ | ਹੋਰ ਅੱਗੇ ਵਧੇਗਾ ਲੌਕਡਾਊਨ? Call – 0175-5000156

ਅਕਸ਼ੈ ਸ਼ਰਮਾ ਨੇ ਕਿਹਾ ਕਿ ਅਸੀਂ ਅੱਜ ਰਾਜ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਮਾਣਯੋਗ ਉਪ ਕੁਲਪਤੀਆਂ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਣ ਅਤੇ ਗਰੇਡਾਂ ਦੀ ਵੰਡ ਸਮੇਂ ਮਿਡ-ਸਮੈਸਟਰ ਦੀਆਂ ਪ੍ਰੀਖਿਆਵਾਂ, ਅਸਾਈਨਮੈਂਟਸ, ਅਤੇ ਪ੍ਰਾਜੈਕਟਾਂ ਨੂੰ ਵਿਚਾਰਰਿਆ ਜਾ ਸਕਦਾ ਹੈ। ਅਕਸ਼ੈ ਸ਼ਰਮਾ ਨੇ ਅੱਗੇ ਕਿਹਾ ਕਿ ਦੇਸ਼ ਭਰ ਵਿਚ ਪ੍ਰੀਖਿਆਵਾਂ ਦੀ ਸਥਿਤੀ ਨੂੰ ਲੈ ਕੇ ਨਿਰੰਤਰ ਅਨਿਸਸ਼ਚਤਤਾ ਦੇ ਨਤੀਜੇ ਵਜੋਂ ਵਿਦਿਆਰਥੀਆਂ ਵਿਚ ਚਿੰਤਾ ਅਤੇ ਦਬਾਅ ਦੀ ਦਾ ਮਾਹੌਲ ਹੈ।

BIG BREAKING | ਸਵੇਰੇ ਸਵੇਰੇ ਵੱਡੀ ਖ਼ਬਰ, ਫਰਾਰ ਹੋਇਆ ਕਰੋਨਾ ਵਾਇਰਸ ਦਾ ਮਰੀਜ਼

ਆਈਆਈਟੀ ਕਾਨਪੁਰ, ਗੋਆ ਯੂਨੀਵਰਸਿਟੀ ਅਤੇ ਅਮਿਟੀ ਯੂਨੀਵਰਸਿਟੀ ਅਤੇ ਕਈ ਹੋਰਾਂ ਵੱਲੋਂ ਇਸ ਤਰ੍ਹਾਂ ਦੇ ਫੈਸਲਿਆਂ ਦਾ ਹਵਾਲਾ ਦਿੰਦਿਆਂ ਅਕਸ਼ੈ ਨੇ ਕਿਹਾ ਕਿ ਇਸ ਨਾਲ ਹੁਣ ਇਹ ਯਕੀਨੀ ਬਣਾਇਆ ਜਾਏਗਾ ਕਿ ਉਨ੍ਹਾਂ ਦੇ ਆਖ਼ਰੀ ਸਾਲ ਦੇ ਕੋਰਸਾਂ ਦੀ ਗਰੇਡਿੰਗ 30 ਜੂਨ ਜਾਂ 15 ਜੁਲਾਈ ਤੱਕ ਮੁਕੰਮਲ ਹੋ ਜਾਵੇ, ਜਿਸ ਨਾਲ ਵਿਦਿਆਰਥੀਆਂ ਆਪਣੀ ਪਸੰਦ ਅਨੁਸਾਰ ਅਗਲੇ ਦਾਖ਼ਲੇ ਲਈ ਤਿਆਰੀ ਕਰਨ ਦਾ ਸਮਾਂ ਮਿਲ ਸਕੇ। ਅਕਸ਼ੈ ਸ਼ਰਮਾ ਨੇ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ ਇਹ ਵਿਸ਼ੇਸ਼ ਕਦਮ ਲੱਖਾਂ ਵਿਦਿਆਰਥੀਆਂ ਦੀ ਚਿੰਤਾ ਅਤੇ ਪਰੇਸ਼ਾਨੀ ਨੂੰ ਦੂਰ ਕਰੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button