IndiaTop News

NTA ‘ਚ ਵੱਡਾ ਫੇਰਬਦਲ, IAS ਤੇ IPS ਸਮੇਤ 3 ਸੀਨੀਅਰ ਅਧਿਕਾਰੀ ਨਿਯੁਕਤ; 3 ਹਫ਼ਤਿਆਂ ‘ਚ ਅਹੁਦਾ ਸੰਭਾਲਣ ਦੇ ਹੁਕਮ

ਕੇਂਦਰ ਸਰਕਾਰ ਵੱਲੋਂ ਨੈਸ਼ਨਲ ਟੈਸਟਿੰਗ ਏਜੰਸੀ (NTA) ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਬਦਲਾਅ ਕਰਦਿਆਂ ਇੱਕ ਆਈ.ਪੀ.ਐੱਸ. (IPS) ਅਧਿਕਾਰੀ ਸਮੇਤ ਤਿੰਨ ਸੀਨੀਅਰ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਹ ਅਹਿਮ ਨਿਯੁਕਤੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ NTA ਨੂੰ ਨੀਟ (NEET) ਪੇਪਰ ਲੀਕ ਅਤੇ ਪ੍ਰੀਖਿਆ ਪ੍ਰਣਾਲੀ ਨਾਲ ਜੁੜੇ ਕਈ ਵਿਵਾਦਾਂ ਕਰਕੇ ਤਿੱਖੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸੋਨਲ ਮੰਤਰਾਲੇ ਵੱਲੋਂ ਜਾਰੀ ਵੱਖ-ਵੱਖ ਹੁਕਮਾਂ ਅਨੁਸਾਰ ਇਹ ਨਿਯੁਕਤੀਆਂ ਡਾਇਰੈਕਟਰ ਅਤੇ ਜੁਆਇੰਟ ਡਾਇਰੈਕਟਰ ਦੇ ਅਹਿਮ ਅਹੁਦਿਆਂ ‘ਤੇ ਕੀਤੀਆਂ ਗਈਆਂ ਹਨ।
27 ਅਗਸਤ ਨੂੰ ਜਾਰੀ ਸਰਕਾਰੀ ਹੁਕਮਾਂ ਮੁਤਾਬਕ, ਆਈ.ਪੀ.ਐੱਸ. ਅਧਿਕਾਰੀ ਰਵੀ ਕੁਮਾਰ ਸਿੰਘ ਅਤੇ ਆਈ.ਏ.ਐੱਸ. ਅਧਿਕਾਰੀ ਪ੍ਰਸੰਨਾ ਵੈਂਕਟੇਸ਼ ਵੀ. ਨੂੰ NTA ਵਿੱਚ ਬਤੌਰ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਲ 2016 ਬੈਚ ਦੇ ਭਾਰਤੀ ਮਾਲੀਆ ਸੇਵਾ ਕਸਟਮਜ਼ ਅਤੇ ਅਸਿੱਧੇ ਟੈਕਸ—(IRS C&IT) ਅਧਿਕਾਰੀ ਅਮਿਤ ਸਮਦਰੀਆ ਨੂੰ ਸੰਯੁਕਤ ਡਾਇਰੈਕਟਰ (ਜੁਆਇੰਟ ਡਾਇਰੈਕਟਰ) ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਾਰੀ ਆਦੇਸ਼ ਵਿੱਚ ਪ੍ਰਸੋਨਲ ਮੰਤਰਾਲੇ ਦੇ ਸਰਕੂਲਰ ਦਾ ਹਵਾਲਾ ਦਿੰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਨਿਯੁਕਤ ਕੀਤੇ ਗਏ ਇਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਜਾਰੀ ਹੋਣ ਦੇ 3 ਹਫ਼ਤਿਆਂ ਅੰਦਰ ਆਪਣਾ ਨਵਾਂ ਅਹੁਦਾ ਸੰਭਾਲਣਾ ਹੋਵੇਗਾ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕੇਂਦਰੀ ਸਟਾਫ਼ਿੰਗ ਸਕੀਮ ਤਹਿਤ ਨਿਸ਼ਕਾਸਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button