Breaking NewsD5 specialIndiaNewsTop News

Omicron ਵੈਰੀਐਂਟ ਕਾਰਨ ਮੱਧ ਪ੍ਰਦੇਸ਼ ‘ਚ ਰਾਤ ਦੇ ਕਰਫਿਊ ਦਾ ਐਲਾਨ

ਭੋਪਾਲ: ਦੇਸ਼ ‘ਚ ਮਹਾਂਮਾਰੀ ਦੇ ਨਵੇਂ ਵੈਰੀਐਂਟ ਓਮੀਕਰੋਨ ਨੂੰ ਲੈ ਕੇ ਕਾਫੀ ਸਾਵਧਾਨੀ ਵਰਤੀ ਜਾ ਰਹੀ ਹੈ। ਕਈ ਰਾਜਾਂ ਨੇ ਉਪਾਅ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਲਾਗ ਨੂੰ ਫੈਲਣ ਤੋਂ ਰੋਕਣ ਲਈ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੌਰਾਨ ਮੱਧ ਪ੍ਰਦੇਸ਼ ਵਿੱਚ ਅੱਜ ਰਾਤ ਤੋਂ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਸੂਬੇ ‘ਚ ਰਾਤ 11:00 ਵਜੇ ਤੋਂ ਸਵੇਰੇ 5:00 ਵਜੇ ਤੱਕ ਕਰਫਿਊ ਰਹੇਗਾ।

Ik Meri vi Suno(Drug Case): Bikram Majithia Case ‘ਚ Court ਦਾ ਫ਼ੈਸਲਾ! Ludhiana Court Blast ਪਿੱਛੇ ਕੌਣ?

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਮੱਧ ਪ੍ਰਦੇਸ਼ ‘ਚ ਮਹਾਂਮਾਰੀ ਦੇ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਰਾਤ 11:00 ਵਜੇ ਤੋਂ ਸਵੇਰੇ 5:00 ਵਜੇ ਤੱਕ ਰਾਤ ਦਾ ਕਰਫਿਊ ਲਾਗੂ ਰਹੇਗਾ। ਸ਼ਿਵਰਾਜ ਸਿੰਘ ਚੌਹਾਨ ਨੇ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਅਸੀਂ ਕੁਝ ਹੋਰ ਉਪਾਅ ਜ਼ਰੂਰ ਕਰਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button