Press ReleasePunjabTop News

ਸੁਤੰਤਰਤਾ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ, ਜਿਸ ਵਿੱਚ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੰਦੀਪ ਗੋਇਲ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਜਸਪ੍ਰੀਤ ਸਿੰਘ, ਐਸਆਈ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਸਿੰਘ ਸ਼ਾਮਲ ਹਨ, ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਸੰਭਾਵੀ ਅਪਰਾਧਕ ਕਾਰਵਾਈ ਨੂੰ ਟਾਲਿਆ; ਮਾਸਟਰਮਾਈਂਡ ਸਮੇਤ ਪੰਜ ਜਣੇ ਕਾਬੂ
ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਮਨਮੋਹਨ ਕੁਮਾਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 13 ਅਧਿਕਾਰੀਆਂ/ਕਰਮਚਾਰੀਆਂ ਵਿੱਚ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਐਸਪੀ ਕ੍ਰਾਈਮ ਚੰਡੀਗੜ੍ਹ ਗੁਰਬਖਸ਼ੀਸ਼ ਸਿੰਘ ਮਾਨ, ਡੀਐਸਪੀ ਐਸਪੀਯੂ ਸੰਜੀਵ ਕੁਮਾਰ ਸਮੇਤ ਤਿੰਨ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਅਮਰਬੀਰ ਸਿੰਘ, ਇੰਸਪੈਕਟਰ ਸੁਖਬੀਰ ਸਿੰਘ, ਇੰਸਪੈਕਟਰ ਨਰਿੰਦਰ ਕੁਮਾਰ, ਐਸਆਈ ਦਲਜੀਤ ਸਿੰਘ, ਐਸਆਈ ਰਣਜੋਤ ਸਿੰਘ, ਐਸਆਈ ਬਲਬੀਰ ਸਿੰਘ, ਐਸਆਈ ਰਵਿੰਦਰ ਸਿੰਘ, ਐਸਆਈ ਨਰੇਸ਼ ਕੁਮਾਰ, ਏਐਸਆਈ ਮੁਹੰਮਦ ਰਮਜ਼ਾਨ ਅਤੇ ਏਐਸਆਈ ਗੁਰਦੇਵ ਸਿੰਘ ਸ਼ਾਮਲ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ
ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button