Breaking NewsD5 specialNewsPress ReleasePunjabTop News

OP Soni ਵੱਲੋਂ ਮਹਾਂਮਾਰੀ ਦਾ ਨਵਾਂ ਵੈਰੀਐਂਟ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ‘ਚ ਤੇਜੀ ਲਿਆਉਣ ਦੇ ਆਦੇਸ਼ ਜਾਰੀ

ਚੰਡੀਗੜ੍ਹ: ਪੰਜਾਬ ਸੂਬਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਤੀਜੀ ਲਹਿਰ ਨੂੰ ਕੇ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜੀ ਲਿਆਉਣ ਦੇ ਆਦੇਸ਼ ਜਾਰੀ ਕੀਤੇ ਹਨ। ਅੱਜ ਪੰਜਾਬ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਸ੍ਰੀ ਸੋਨੀ ਵੱਲੋਂ ਕੀਤੀ ਗਈ। ਉਨ੍ਹਾਂ ਨੇ ਮੌਜੂਦਾ ਸਮੇਂ ਵਿੱਚ ਸਥਿਤੀ ਦਾ ਜਾਇਜਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ ਟੈਸਟਿੰਗ ਦੇ ਪੌਜ਼ੀਟਿਵ ਨਤੀਜੇ 0.3 ਫੀਸਦੀ ਹਨ ਜਿਸ ਵਿੱਚ ਇਜ਼ਾਫ਼ਾ ਹੋਇਆ ਹੈ। ਵਿਭਾਗ ਦੇ ਅਧਿਕਾਰੀਆਂ ਨੇ ਇਹ ਵੀ ਕਿਹਾ ਹੁਣ ਤੱਕ ਸਿਰਫ 1 ਓਮੀਕਰੋਨ ਦਾ ਮਾਮਲਾ ਹੀ ਸਾਹਮਣੇ ਆਇਆ ਸੀ ਜੋ ਕਿ ਅਸਿਮਟੋਮੈਟਿਕ ਸੀ ਅਤੇ 13 ਦਿਨ ਬਾਅਦ ਟੈਸਟ ਕਰਨ ਦੌਰਾਨ ਨੈਗਟਿਵ ਪਾਇਆ ਗਿਆ ਹੈ।

ਗਿੱਪੀ ਗਰੇਵਾਲ ਦੀ ਕਾਂਗਰਸ ’ਚ ਐਂਟਰੀ? ਫ਼ਤਿਹਜੰਗ ਬਾਜਵਾ ਨੇ ਕਾਂਗਰਸ ਦੇ ਖੋਲ੍ਹੇ ਭੇਤ || D5 Channel Punjabi

ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਹਰ ਘਰ ਦਸਤਕ ਮੁਹਿੰਮ ਤਹਿਤ 1205069 ਘਰਾਂ ਦਾ ਦੌਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਇਸ ਸਮੇਂ 84 ਫੀਸਦੀ ਨੂੰ ਪਹਿਲੀ ਡੋਜ ਅਤੇ 44 ਫੀਸਦੀ ਲੋਕਾਂ ਨੂੰ ਦੂਜੀ ਡੋਜ ਲੱਗ ਚੁੱਕੀ ਹੈ। ਉਹਨਾਂ ਦੱਸਿਆ ਕਿ ਸੰਭਾਵੀ ਲਹਿਰ ਦੇ ਮੱਦੇਨਜ਼ਰ ਐਲ1 ਅਤੇ ਐਲ2 ਸ਼੍ਰੇਣੀ ਦੇ 7840 ਬੈੱਡ ਅਤੇ ਐਲ3 ਸ਼੍ਰੇਣੀ ਦੇ 977 ਬੈੱਡ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ 70 ਦੇ ਕਰੀਬ ਸਿਹਤ ਸੰਸਥਾਵਾਂ ਵਿਖੇ ਆਕਸੀਜਨ ਪਲਾਂਟ ਸਥਾਪਤ ਕਰ ਦਿੱਤੇ ਗਏ ਹਨ ਜਿਹਨਾਂ ਦੀ ਟੈਸਟਿੰਗ ਵੀ ਸਫਲਤਾਪੂਰਕ ਕਰ ਲਈ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button